05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿਆਰੇ ਲਾਲ ਸੇਠ ਅਤੇ ਸੁਰਿੰਦਰ ਦੁੱਗਲ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਹੋਈ

ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਲਈ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਅਹਿਮ ਮੀਟਿੰਗ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਅਗਵਾਈ ਵਿਚ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੋਇਆ ਹੈ।

Ad Position 21
No active advertisement
ਭਲਕੇ ਚੰਡੀਗੜ੍ਹ ਰੈਲੀ ’ਚ ਭਰਵੀਂ ਸ਼ਮੂਲੀਅਤ ਸੰਬੰਧੀ ਕੀਤੀ ਚਰਚਾ 06-08-2026
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਲਈ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਅਹਿਮ ਮੀਟਿੰਗ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਅਗਵਾਈ ਵਿਚ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੋਇਆ ਹੈ। ਡੀ. ਟੀ. ਐੱਫ. ਆਗੂਆਂ ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਜਧਾਨ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਵਰਨਾਲੀ, ਮੈਡਮ ਕੰਵਲਜੀਤ ਕੌਰ, ਸੁਖਜਿੰਦਰ ਸਿੰਘ ਜੱਬੋਵਾਲ ਆਦਿ ਨੇ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਅਧੂਰੇ ਕੇਂਦਰੀ ਸਕੇਲ ਥੋਪਦਿਆਂ ਉਨ੍ਹਾਂ ਨਾਲ ਪੰਜਾਬ ਦੇ ਦੂਜੇ ਮੁਲਾਜ਼ਮਾਂ ਤੋਂ ਵੱਖ ਕਰਦਿਆਂ ਵਿਤਕਰਾ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਮਿਲਦੇ ਪੇਂਡੂ ਭੱਤੇ, ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਤੋਂ ਵਾਂਝਿਆਂ ਕੀਤਾ ਹੋਇਆ ਹੈ। ਇਸ ਸਭ ਖ਼ਿਲਾਫ਼ ਸੂਬੇ ਭਰ ਦੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਹੈ, ਜਿਸ ਦਾ ਪ੍ਰਗਟਾਵਾ ਉਨ੍ਹਾਂ ਵਲੋਂ 7 ਅਗਸਤ ਦੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਕੇ ਕਰਨਗੇ। ਜ਼ਿਲ੍ਹਾ ਆਗੂਆਂ ਵਿਪਨ ਰਿਖੀ, ਕੰਵਰਜੀਤ ਸਿੰਘ ਜੰਡਿਆਲਾ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਪ੍ਰਿਥੀਪਾਲ ਸਿੰਘ ਆਦਿ ਨੇ ਐਲਾਨ ਕੀਤਾ ਕਿ ਡੀ. ਟੀ. ਐੱਫ. ਅੰਮ੍ਰਿਤਸਰ ਵਲੋਂ ਇਸ ਧਰਨੇ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਲੋਂ ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਸੰਕਲਪ ਮੁਹਿੰਮ ’ਤੇ ਭਾਸ਼ਨ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਭਲਕੇ ਚੰਡੀਗੜ੍ਹ ਮਹਾਂ ਰੈਲੀ ’ਚ ਕਰੇਗੀ ਭਰਵੀਂ ਸ਼ਮੂਲੀਅਤ
Ad Position 24
No active advertisement