05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ

ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਵਲੋਂ ਸਾਰੇ ਪੰਜਾਬ ‘ਚ ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ਡੀ. ਸੀ.

Ad Position 21
No active advertisement
ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਕਿਸਾਨ ਅਤੇ ਮੰਗ ਪੱਤਰ ਦੇਣ ਮੌਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਾਰਕੁੰਨ। ਤਸਵੀਰਾਂ : ਹਰਜੀਤ ਸਿੰਘ 06-08-2026
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਵਲੋਂ ਸਾਰੇ ਪੰਜਾਬ ‘ਚ ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ਡੀ. ਸੀ. ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਉਪਰੰਤ ਐੱਸ. ਡੀ. ਐੱਮ.-2 ਗੁਰਮੰਦਰ ਸਿੰਘ ਨੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਚਾਟੀਵਿੰਡ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਆਗੂ ਨਰਿੰਦਰਪਾਲ ਸਿੰਘ ਭੰਗੂ, ਨੌਜਵਾਨ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ, ਬੀ.ਕੇ.ਯੂ. ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਰੀਵਾਲ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦੇ ਕੇ ਸਾਬਤ ਕਰ ਦਿੱਤਾ ਕਿ ਅੱਜ ਪੰਜਾਬ ਦੀ ਸਰਕਾਰ ਕਾਰਪੋਰੇਟ ਸੈਕਟਰ ਅੱਗੇ ਝੁਕ ਚੁੱਕੀ ਪਰ ਇਹ ਲੈਂਡ ਪੂਲਿੰਗ ਨੀਤੀ ਪਹਿਲਾਂ ਵੀ ਰੱਦ ਕਰਵਾਈ ਸੀ ਅਤੇ ਹੁਣ ਵੀ ਰੱਦ ਕਰਵਾਵਾਂਗੇ। ਇਸ ਮੌਕੇ ਗੁਰਸਾਹਿਬ ਸਿੰਘ ਚਾਟੀਵਿੰਡ, ਜਸਬੀਰ ਸਿੰਘ ਕੋਟਲੀ ਸੱਕਾ, ਧਰਮਿੰਦਰ ਸਿੰਘ ਬਾਠ, ਕੁਲਦੀਪ ਸਿੰਘ ਖਿਆਲਾ, ਗੁਰਭੇਜ ਸਿੰਘ ਸੋਨੂ ਮਾਹਲ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵਲੋਂ ਭਾਰਤ ਅਮਰੀਕਾ ਸਮਝੌਤਾ ਸਾਮਰਾਜੀ ਮੁਲਕਾਂ ਕਾਰਪਰੇਟ ਸੈਕਟਰ ਅੱਗੇ ਚੁੱਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਪੰਜਾਬ ਅਤੇ ਦੂਸਰੀਆਂ ਸਟੇਟਾਂ ਦੇ ਸਹਾਇਕ ਧੰਦੇ ਜਿਨ੍ਹਾਂ ਵਿਚ ਡੇਅਰੀ ਪਾਲਕ, ਮੱਛੀ ਪਾਲਕ ਅਤੇ ਹੋਰ ਸਹਾਇਕ ਧੰਦਿਆਂ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਆਕੇ ਨਹੀਂ ਬਣਾ ਰਹੀ, ਪਿਛਲੇ ਦਿਨੀ ਹੋਈ ਭਾਰੀ ਬਰਸਾਤ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਪਰ ਅੱਜ ਤੱਕ ਕਿਸੇ ਕਿਸਾਨ ਨੂੰ ਕੋਈ ਰਾਹਤ ਨਹੀਂ ਮਿਲੀ। ਇਸ ਮੌਕੇ ਮੰਗਲ ਸਿੰਘ ਰਾਮਪੁਰਾ, ਲਖਵਿੰਦਰ ਸਿੰਘ ਬੋਪਾਰਾਏ, ਕਮਲਜੀਤ ਸਿੰਘ ਮਜੀਠਾ, ਪਾਲ ਸਿੰਘ, ਪਰਗਟ ਸਿੰਘ ਚਾਟੀਵਿੰਡ, ਸਰਪੰਚ ਸਰਬਜੀਤ ਸਿੰਘ, ਮੇਜਰ ਸਿੰਘ ਰਾਮਪੁਰਾ, ਬਲਦੇਵ ਸਿੰਘ ਕਲੇਰ, ਦਰਸ਼ਨ ਸਿੰਘ ਨਿੱਕੂ, ਝਿਰਮਲ ਸਿੰਘ ਚਾਟੀਵਿੰਡ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਪੁਲਿਸ ਵਲੋਂ 4 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਪਿਸਤੌਲ ਲੈ ਕੇ ਫਰਾਰ ਹੋਇਆ ਨਕਲੀ ਪੁਲਿਸ ਵਾਲਾ ਕਾਬੂ
Ad Position 24
No active advertisement