08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵੇਰਕਾ ਨੇੜੇ ਮੁੱਖ ਸੜਕ ’ਤੇ ਪਾਣੀ ਖੜ੍ਹਨ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਵੇਰਕਾ, 7 ਅਗਸਤ (ਲਖਵਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵੇਰਕਾ ਦੇ ਮੁੱਖ ਗੇਟ ਤੋਂ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੱਕ ਮੁੱਖ ਸੜਕ ਉਪਰ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਥਿਤੀ ਅਤਿ ਨਾਜ਼ੁਕ ਬਣੀ ਹੋਈ ਹੈ। ਸੰਸਥਾ ਦੇ ਸਮੂਹ ਸਟਾਫ਼ ਅਨੁਸਾਰ ਬਰਸਾਤ ਦੇ ਦਿਨਾਂ ਵਿਚ ਇੱਥੇ ਕਈ - ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਲਗਭਗ 200 ਡਿਪਲੋਮਾ ਇਨ ਐਲੀਮੈਂਟਰੀ ਸਿਖਿਆਰਥੀ ਅਧਿਆਪਕਾਂ, ਸਕੂਲੀ ਬੱਚਿਆਂ, ਸਟਾਫ਼ ਅਤੇ ਇਲਾਕਾ ਵਾਸੀਆਂ ਦਾ ਲੰਘਣਾ ਮੁਸ਼ਕਿਲ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 08-08-2026
ਵੇਰਕਾ, 7 ਅਗਸਤ (ਲਖਵਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵੇਰਕਾ ਦੇ ਮੁੱਖ ਗੇਟ ਤੋਂ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੱਕ ਮੁੱਖ ਸੜਕ ਉਪਰ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਥਿਤੀ ਅਤਿ ਨਾਜ਼ੁਕ ਬਣੀ ਹੋਈ ਹੈ। ਸੰਸਥਾ ਦੇ ਸਮੂਹ ਸਟਾਫ਼ ਅਨੁਸਾਰ ਬਰਸਾਤ ਦੇ ਦਿਨਾਂ ਵਿਚ ਇੱਥੇ ਕਈ - ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਲਗਭਗ 200 ਡਿਪਲੋਮਾ ਇਨ ਐਲੀਮੈਂਟਰੀ ਸਿਖਿਆਰਥੀ ਅਧਿਆਪਕਾਂ, ਸਕੂਲੀ ਬੱਚਿਆਂ, ਸਟਾਫ਼ ਅਤੇ ਇਲਾਕਾ ਵਾਸੀਆਂ ਦਾ ਲੰਘਣਾ ਮੁਸ਼ਕਿਲ ਹੋ ਗਿਆ ਹੈ। ਲਗਾਤਾਰ ਖੜ੍ਹੇ ਪਾਣੀ ਵਿਚ ਮੱਛਰਾਂ ਦੀ ਵਧ ਰਹੀ ਪੈਦਾਵਾਰ ਕਾਰਨ ਖੇਤਰ ਵਿਚ ਗੰਭੀਰ ਬਿਮਾਰੀਆਂ ਫੈਲਣ ਦਾ ਵੱਡਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੂਸ਼ਿਤ ਅਤੇ ਖੜ੍ਹੇ ਪਾਣੀ ਨਾਲ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੇ ਘਾਤਕ ਬੁਖ਼ਾਰ ਆਦਿ ਦਾ ਖ਼ਤਰਾ ਬਣਿਆ ਹੋਇਆ ਹੈ। ਸਟਾਫ਼ ਦਾ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਮਿਊਂਸਪਲ ਕਾਰਪੋਰੇਸ਼ਨ ਨੂੰ ਬਹੁਤ ਵਾਰ ਬੇਨਤੀਆਂ ਕੀਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਸੰਸਥਾ ਦੇ ਸਮੂਹ ਸਟਾਫ਼ ਅਤੇ ਇਲਾਕਾ ਵਾਸੀਆਂ ਨੇ ਮਿਊਂਸਪਲ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਅੱਗੇ ਪੁਰਜ਼ੋਰ ਗੁਹਾਰ ਲਗਾਈ ਹੈ ਕਿ ਜਨਤਕ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਵੇਰਕਾ ਮੁੱਖ ਸੜਕ ਉਤੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਤੁਰੰਤ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੀ 63 ਫ਼ੀਸਦੀ ਆਬਾਦੀ ਪੌਸ਼ਟਿਕ ਭੋਜਨ ਖ਼ਰੀਦਣ ਤੋਂ ਅਸਮਰਥ ਅਗਲੀ ਖ਼ਬਰ ਪਿੰਡ ਕਾਲਾ ਵਿਖੇ ਸਾਲਾਨਾ ਮੇਲੇ ਮੌਕੇ ਸੂਬਾ ਪੱਧਰੀ ਕਬੱਡੀ ਕੱਪ ਕਰਵਾਇਆ
Ad Position 24