‘ਆਪ’ ਨੂੰ ਚੋਣਾਂ ਦੌਰਾਨ ਭੁਗਤਣਾ ਪਵੇਗਾ ਮੁਲਾਜ਼ਮਾਂ ਦੇ ਰੋਹ ਖਮਿਆਜਾ-ਜਸਵੰਤ ਰਾਏ
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਰੈਲੀ ‘ਚ ਅੰਮ੍ਰਿਤਸਰ ਤੋਂ ਰਵਾਨਾ ਹੋਏ ਜਥੇ ਦੀ ਅਗਵਾਈ ਕਰਦਿਆਂ ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਜਸਵੰਤ ਰਾਏ ਨੇ ਕਿਹਾ ਕਿ ਮੁਲਾਜ਼ਮਾਂ ਦਾ ਡੀ. ਏ.
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਰੈਲੀ ‘ਚ ਅੰਮ੍ਰਿਤਸਰ ਤੋਂ ਰਵਾਨਾ ਹੋਏ ਜਥੇ ਦੀ ਅਗਵਾਈ ਕਰਦਿਆਂ ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਜਸਵੰਤ ਰਾਏ ਨੇ ਕਿਹਾ ਕਿ ਮੁਲਾਜ਼ਮਾਂ ਦਾ ਡੀ. ਏ. ਦੱਬ ਕੇ ਬੈਠੀ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖ਼ਰਾਂ ‘ਤੇ ਹੈ, ਜਿਸ ਦਾ ਖਮਿਆਜਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਦਾਣਾ ਮੰਡੀ ‘ਚ ਹੋ ਰਹੀ ਰੈਲੀ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਭਾਂਡਾ ਭੰਨੇਗੀ। ਇਸ ਸਮੇਂ ਵਰਿੰਦਰ ਸ਼ਰਮਾ, ਸੁਖਪਾਲ ਸਿੰਘ, ਦਲੀਪ ਕੁਮਾਰ, ਹਰਮਨ ਉਪਲ, ਅਮਨ ਕ੍ਰਾਂਤੀ, ਕੁਨਾਲ ਭੱਲਾ, ਗੁਰਪ੍ਰੀਤ ਰਣੀਕੇ, ਬਲਵਿੰਦਰ ਸਿੰਘ, ਗੁਰਵਿੰਦਰ ਰੰਧਾਵਾ, ਸੂਬਾ ਸਕੱਤਰ ਜਿੰਦਰ ਪਾਇਲਟ ਤੇ ਸਰਪ੍ਰਸਤ ਹਰਦੇਵ ਭਕਨਾ ਆਦਿ ਹਾਜ਼ਰ ਸਨ।