09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ. ਸੀ. ਵਿੰਗ ਦੇ ਮੀਤ ਪ੍ਰਧਾਨ ਸਾਥੀਆਂ ਸਮੇਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

ਅੰਮ੍ਰਿਤਸਰ, 8 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਅੰਮ੍ਰਿਤਸਰ ਪੱਛਮੀ ਤੋਂ ਐੱਸ. ਸੀ.

Ad Position 21
No active advertisement
ਅਜੀਤ ਡੈਸਕ 09-08-2026
ਅੰਮ੍ਰਿਤਸਰ, 8 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਅੰਮ੍ਰਿਤਸਰ ਪੱਛਮੀ ਤੋਂ ਐੱਸ. ਸੀ. ਵਿੰਗ ਦੇ ਮੀਤ ਪ੍ਰਧਾਨ ਅਤੇ ਨੌਜਵਾਨ ਆਗੂ ਸੰਦੀਪ ਸਿੰਘ ਗੁਮਟਾਲਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ (ਬ) ਨੂੰ ਅਲਵਿਦਾ ਆਖ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ‘ਵਾਰਿਸ ਪੰਜਾਬ ਦੇ’ ਦੀ ਲੀਡਰਸ਼ਿਪ ਵਲੋਂ ਉਨ੍ਹਾਂ ਦਾ ਪਾਰਟੀ ਵਿਚ ਆਉਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਾ ਪਰਿਵਾਰ ਦਿਨ-ਬ-ਦਿਨ ਵੱਡਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ, ਪੰਥਕ ਮਾਰਗ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦਾ ਯੂਥ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵਲੋਂ 70 ਪ੍ਰਤੀਸ਼ਤ ਤੋਂ ਵੱਧ ਟਿਕਟਾਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ। ਇਸ ਮੌਕੇ ਪਾਰਟੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਲਾ ਘਨੂੰਪੁਰ ਵਿਖੇ ਸਾਲਾਨਾ ਸੱਭਿਆਚਾਰ ਮੇਲਾ ਮਨਾਇਆ ਅਗਲੀ ਖ਼ਬਰ ਏ. ਸੀ. ਐਫ. ਆਈ. ਨੇ ਟਿਕਾਊ ਖੇਤੀਬਾੜੀ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ
Ad Position 24