11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਸਟੇਟ ਵਿਭਾਗ ਨੇ ਹਾਥੀ ਗੇਟ ਤੇ ਲਾਹੌਰੀ ਗੇਟ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਕਾਰਵਾਈ

ਅੰਮ੍ਰਿਤਸਰ, 10 ਅਗਸਤ (ਹਰਮਿੰਦਰ ਸਿੰਘ)- ਸ਼ਹਿਰ ਦੀਆਂ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਹਾਥੀ ਗੇਟ ਅਤੇ ਲਾਹੌਰੀ ਗੇਟ ਇਲਾਕੇ ’ਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਜਨਤਕ ਥਾਵਾਂ ’ਤੇ ਦੁਕਾਨਦਾਰਾਂ ਵਲੋਂ ਰੱਖਿਆ ਸਾਮਾਨ ਜ਼ਬਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਹਰਮਿੰਦਰ ਸਿੰਘ)- ਸ਼ਹਿਰ ਦੀਆਂ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਹਾਥੀ ਗੇਟ ਅਤੇ ਲਾਹੌਰੀ ਗੇਟ ਇਲਾਕੇ ’ਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਜਨਤਕ ਥਾਵਾਂ ’ਤੇ ਦੁਕਾਨਦਾਰਾਂ ਵਲੋਂ ਰੱਖਿਆ ਸਾਮਾਨ ਜ਼ਬਤ ਕੀਤਾ ਗਿਆ । ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤੀ ਗਈ ਕਾਰਵਾਈ ਦੀ ਨਿਗਰਾਨੀ ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਤੇ ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਨੇ ਕੀਤੀ ਗਈ ਅਤੇ ਇੰਸਪੈਕਟਰ ਪ੍ਰੀਤੀ ਚੌਹਾਨ ਵਲੋਂ ਆਪਣੀ ਟੀਮ ਦੇ ਨਾਲ ਕਾਰਵਾਈ ਨੂੰ ਅਮਲ ’ਚ ਲਿਆਂਦਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਸ਼ੇਰਗਿੱਲ ਨੇ ਦੱਸਿਆ ਕਿ ਹਾਥੀ ਗੇਟ ਅਤੇ ਲਾਹੌਰੀ ਗੇਟ ਇਲਾਕਿਆਂ ਵਿਚ ਖ਼ਾਸ ਕਰਕੇ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਸਬੰਧੀ ਨਗਰ ਨਿਗਮ ਨੂੰ ਕਈ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ । ਜਿਸ ਉਪਰੰਤ ਅਸਟੇਟ ਵਿਭਾਗ ਵਲੋਂ ਸਖ਼ਤ ਰੁਖ ਅਪਣਾਉਂਦਿਆਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਜਨਤਕ ਥਾਵਾਂ ‘ਤੇ ਰੱਖਿਆ ਸਾਮਾਨ ਜ਼ਬਤ ਕਰ ਲਿਆ ਗਿਆ । ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜਬਤ ਕੀਤਾ ਗਿਆ ਸਾਮਾਨ ਵਾਪਸ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਸੜਕਾਂ ਜਾਂ ਫੁੱਟਪਾਥਾਂ ’ਤੇ ਮੁੜ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ ਪ੍ਰਦਰਸ਼ਨਕਾਰੀਆਂ ਨੇ ਆਪਣੇ-ਆਪ ਨੂੰ ਗ੍ਰਿਫ਼ਤਾਰੀਆਂ ਲਈ ਕ... ਅਗਲੀ ਖ਼ਬਰ ਫ਼ਿਰੋਜ਼ਪੁਰ ਡਿਵੀਜ਼ਨ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਦੇਸ਼ ਭਗਤੀ ਦੇ ਗੂੰਜ ਰਹੇ ਗੀਤ
Ad Position 24