12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਰਾਜ ਭਰ ’ਚ ਸਿਵਲ ਸਰਜਨਾਂ ਨੂੰ ਮੰਗ ਪੱਤਰ

ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸੂਬਾ ਭਰ ’ਚ ਸਮੂਹ ਸਿਵਲ ਸਰਜਨਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਅਤੇ ਜੇਕਰ ਸਰਕਾਰ ਨੇ ਜਥੇਬੰਦੀ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਰਾਜ ਭਰ ’ਚ ਸਰਕਾਰ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਦਿੱਤੇ ਪ੍ਰੋਗਰਾਮ ਦੇ ਅਧੀਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਚ ਪੁੱਜੇ ਜਥੇਬੰਦੀ ਦੇ ਪ੍ਰਮੁਖ ਆਗੂ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-08-2026
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸੂਬਾ ਭਰ ’ਚ ਸਮੂਹ ਸਿਵਲ ਸਰਜਨਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਅਤੇ ਜੇਕਰ ਸਰਕਾਰ ਨੇ ਜਥੇਬੰਦੀ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਰਾਜ ਭਰ ’ਚ ਸਰਕਾਰ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਦਿੱਤੇ ਪ੍ਰੋਗਰਾਮ ਦੇ ਅਧੀਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਚ ਪੁੱਜੇ ਜਥੇਬੰਦੀ ਦੇ ਪ੍ਰਮੁਖ ਆਗੂ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਵਲੋਂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਕਮੇਟੀ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਵਲੋਂ ਗੁਰਦੇਵ ਸਿੰਘ ਢਿੱਲੋਂ ਪ੍ਰਧਾਨ ਹੈਲਥ ਇੰਪਲਾਈ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਇਥੇ ਸਿਵਲ ਸਰਜਨ ਡਾ: ਰਸ਼ਮੀ ਵਿੱਜ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਮੰਗ ਕੀਤੀ ਗਈ ਕਿ ਪਿਛਲੇ ਸਮੇਂ ਵਿਚ ਸਿਹਤ ਡਾਇਰੈਕਟਰ ਵਲੋਂ ਜਥੇਬੰਦੀ ਨਾਲ ਹੋਈਆਂ ਵੱਖ-ਵੱਖ ਮੀਟਿੰਗਾਂ ਵਿਚ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ ਜਿਵੇਂ ਆਊਟਸੋਰਸ ਕਰਮਚਾਰੀ ਪੱਕੇ ਕੀਤੇ ਜਾਣ, ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਰੇਡੀਓਗ੍ਰਾਫਰਾਂ ਦੀਆਂ ਪੋਸਟਾਂ ਦੀ ਗਿਣਤੀ ਅਤੇ ਵੱਖ ਵੱਖ ਹੋਰ ਵਰਗਾਂ ਦੀਆਂ ਪੋਸਟਾਂ ਦੀ ਗਿਣਤੀ ਕੰਮ ਅਨੁਸਾਰ ਵਧਾਈ ਜਾਵੇ, ਸਮੁੱਚੇ ਮੁਲਾਜ਼ਮਾਂ ਨੂੰ ਪੁਰਾਣੇ ਪੰਜਾਬ ਸਰਕਾਰ ਦੇ ਪੇ ਸਕੇਲ ਦਿੱਤੇ ਜਾਣ ਤੇ 18% ਡੀ.ਏ. ਤੁਰੰਤ ਜਾਰੀ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਮੰਗ ਪੱਤਰ ਵਿਚ ਦਰਜ ਸਾਰੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ । ਇਸ ਸਮੇਂ ਵਿਸ਼ੇਸ਼ ਤੌਰ ’ਤੇ ਫਾਰਮੇਸੀ ਆਫੀਸਰ ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਤੋਂ ਇਲਾਵਾ ਹੈਲਥ ਇੰਪਲਾਈ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਮਲਕੀਤ ਸਿੰਘ ਭੱਟੀ, ਫਾਰਮੇਸੀ ਆਫੀਸਰ ਐਸੋਸੀਏਸ਼ਨ ਦੇ ਸਰਪ੍ਰਸਤ ਅਸ਼ੋਕ ਕੁਮਾਰ ਸ਼ਰਮਾ, ਕਮਲ ਸਿੰਘ ਸੈਣੀ, ਹਰਵਿੰਦਰ ਸਿੰਘ ਬੱਲ, ਕੁਲਦੀਪ ਸਿੰਘ ਚੇਤਨਪੁਰਾ, ਹਰਮੀਤ ਸਿੰਘ ਛੀਨਾ, ਅਮਰਦੀਪ ਸਿੰਘ, ਵਰਿੰਦਰ ਸਿੰਘ, ਗੁਰਦੇਵ ਸਿੰਘ ਬੱਲ, ਗੁਰਤੇਜ ਸਿੰਘ ਗਿੱਲ, ਰਾਜਬੀਰ ਸਿੰਘ ਵੇਰਕਾ, ਹਰਵਿੰਦਰ ਸਿੰਘ ਬੰਬ, ਬਿਕਰਮ ਸਿੰਘ ਗਿੱਲ ਆਗੂ ਵੀ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਬੱਚਿਆਂ ਦੇ ਨਾਲ ਮੁੱਖ ਅਧਿਆਪਕ ਰਾਮ ਸਿੰਘ ਤੇ ਸਮੂਹ ਸਟਾਫ਼। ਸਰਕਾਰੀ ਐਲੀਮੈਂ... ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਸਮਝੌਤਾ ਸਹੀਬੰਦ
Ad Position 24