ਪੰਜਾਬ ਭਾਜਪਾ ਦੇ ਪ੍ਰਧਾਨ ਢਿੱਲੋਂ ਨਾਲ ਮੁਲਾਕਾਤ ਕਰਕੇ ਠੇਕੇਦਾਰ ਨੇ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਕੀਤੀ
ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ)-ਪੰਜਾਬ ਵਿਚ 2027 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਭਾਜਪਾ ਵਲੋਂ ਵੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਸਾਬਕਾ ਵਿਧਾਇਕ ਅਤੇ ਭਾਜਪਾ ਹਲਕਾ ਦੱਖਣੀ ਦੇ ਇੰਚਾਰਜ ਹਰਜਿੰਦਰ ਸਿੰਘ ਠੇਕੇਦਾਰ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ।
ਭ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਵਿਚਾਰ-ਵਟਾਂਦਰਾ ਕਰਦੇ ਹੋਏ ਹਰਜਿੰਦਰ ਸਿੰਘ ਠੇਕੇਦਾਰ। ਅਜੀਤ : ਤਸਵੀਰ
12-08-2026
ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ)-ਪੰਜਾਬ ਵਿਚ 2027 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਭਾਜਪਾ ਵਲੋਂ ਵੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਸਾਬਕਾ ਵਿਧਾਇਕ ਅਤੇ ਭਾਜਪਾ ਹਲਕਾ ਦੱਖਣੀ ਦੇ ਇੰਚਾਰਜ ਹਰਜਿੰਦਰ ਸਿੰਘ ਠੇਕੇਦਾਰ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ । ਮੁਲਾਕਾਤ ਦੌਰਾਨ ਹਲਕਾ ਦੱਖਣੀ ਦੇ ਮੁੱਦਿਆਂ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਹਲਕੇ ਦੇ ਵਿਕਾਸ ਕਾਰਜਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਲਕੇ ਵਿਚ ਭਾਜਪਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਜੋੜਨ ਸਬੰਧੀ ਵੀ ਚਰਚਾ ਕੀਤੀ ਗਈ । ਮੁਲਾਕਾਤ ਉਪਰੰਤ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਹੋਈ ਗੱਲਬਾਤ ਬਹੁਤ ਹੀ ਸਾਰਥਕ ਰਹੀ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਭਾਜਪਾ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਬਦਲਾਅ ਦੇ ਹੱਕ ‘ਚ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲੇਗਾ।