11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਭਾਈ ਗੁਰਇਕਬਾਲ ਸਿੰਘ ਨੂੰ ਸੌਂਪੀ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਯਾਤਰੀ ਨਿਵਾਸ ਦੀ ਕਾਰ ਸੇਵਾ ਜਥੇਦਾਰ ਗਿਆਨੀ ਗੜਗੱਜ, ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਜਥੇਦਾਰ 96 ਕਰੋੜੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਯਾਤਰੀ ਨਿਵਾਸ ਦੇ ਦੂਜੇ ਪੜਾਅ ਦੀ ਕਾਰ ਸੇਵਾ ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਵਾਲਿਆਂ ਨੂੰ ਜੈਕਾਰਿਆਂ ਦੀ ਗੂੰਜ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਰਾਜਦੀਪ ਸਿੰਘ ਤੇ ਹੋਰ ਪ੍ਰਮੁੱਖ ਪੰਥਕ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਅਤੇ ਜੈਕਾਰਿਆਂ ਦੀ ਗੂੰਜ ਦੌਰਾਨ ਖਾਲਸਾਈ ਪਰੰਪਰਾ ਅਨੁਸਾਰ ਸੌਂਪੀ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਦੀ ਅਰਦਾਸ ਜਥੇਦਾਰ ਗੜਗੱਜ ਵਲੋਂ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 12-08-2026
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਯਾਤਰੀ ਨਿਵਾਸ ਦੇ ਦੂਜੇ ਪੜਾਅ ਦੀ ਕਾਰ ਸੇਵਾ ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਵਾਲਿਆਂ ਨੂੰ ਜੈਕਾਰਿਆਂ ਦੀ ਗੂੰਜ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਰਾਜਦੀਪ ਸਿੰਘ ਤੇ ਹੋਰ ਪ੍ਰਮੁੱਖ ਪੰਥਕ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਅਤੇ ਜੈਕਾਰਿਆਂ ਦੀ ਗੂੰਜ ਦੌਰਾਨ ਖਾਲਸਾਈ ਪਰੰਪਰਾ ਅਨੁਸਾਰ ਸੌਂਪੀ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਦੀ ਅਰਦਾਸ ਜਥੇਦਾਰ ਗੜਗੱਜ ਵਲੋਂ ਕੀਤੀ ਗਈ । ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਦੂਰ ਦੁਰਾਡੇ ਤੋਂ ਗੁਰੂ ਨਗਰੀ ਦੇ ਦਰਸ਼ਨਾ ਲਈ ਆਉਣ ਵਾਲੀਆਂ ਸੰਗਤਾਂ ਦੇ ਵਿਸ਼ਰਾਮ ਸਹੂਲਤ ਵਾਸਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਕੰਪਲੈਕਸ ਵਿਖੇ ਛੇ ਮੰਜਿਲਾਂ ਸਰਾਂ ਦੀ ਇਮਾਰਤ ਤਿਆਰ ਹੋ ਚੁੱਕੀ ਹੈ। ਇਸ ਦੇ 54 ਕਮਰੇ, 6 ਹਾਲ, ਅਟੈਚ ਬਾਥਰੂਮ ਹਨ, ਜੋ ਸਾਰੀਆਂ ਨਵੀਨੀਕਰਨ ਸਹੂਲਤਾਂ ਨਾਲ ਲੈਸ ਹਨ। ਹਰੇਕ ਮੰਜਿਲ ਨੂੰ ਪਉੜੀ, ਲਿਫਟ ਤੇ ਰੈਂਪ ਦੀ ਸਹੂਲਤ ਦਿੱਤੀ ਗਈ ਹੈ, ਉਡੀਕ ਘਰ, ਗੱਠੜੀ ਘਰ, ਸਟੋਰ, ਕੰਟੀਨ ਹਾਲ, ਮੀਟਿੰਗ ਹਾਲ ਆਦਿ ਵੀ ਹਨ ਤੇ ਹਰ ਕਮਰੇ ਵਿਚ ਵਾਈਫਾਈ ਨੈੱਟ, ਧਾਰਮਿਕ ਚੈਨਲਾਂ ਵਾਲੇ ਐੱਲ. ਈ. ਡੀ. ਅਤੇ ਟੈਲੀਫੋਨ ਦੀ ਸਹੂਲਤ ਹੈ। ਇਸ ਮੌਕੇ ਜਥੇਦਾਰ ਗੜਗੱਜ ਨੇ ਬੁੱਢਾ ਦਲ ਅਤੇ ਭਲਾਈ ਕੇਂਦਰ ਵਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਜਥੇਦਾਰ ਬਾਬਾ ਬਲਬੀਰ ਸਿੰਘ ਤੇ ਬੁੱਢਾ ਦਲ ਵਲੋਂ ਸੌਂਪੀ ਗਈ ਸੇਵਾ ਨੂੰ ਜਲਦ ਮੁਕੰਮਲ ਕਰਕੇ ਇਹ ਯਾਤਰੀ ਨਿਵਾਸ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਭਾਈ ਪ੍ਰੇਮ ਸਿੰਘ ਅਰਦਾਸੀਏ ਸ੍ਰੀ ਹਰਿਮੰਦਰ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ ਵਲੋਂ ਬਾਬਾ ਨਾਹਰ ਸਿੰਘ, ਭਾਈ ਅਮਨਦੀਪ ਸਿੰਘ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਮਾਤਾ ਜਤਿੰਦਰ ਕੌਰ, ਬੀਬੀ ਪਰਮਜੀਤ ਕੌਰ, ਮਨਦੀਪ ਸਿੰਘ ਇੰਚਾਰਜ਼ ਇਮਾਰਤਾਂ, ਬਾਬਾ ਹਰਮਿੰਦਰ ਸਿੰਘ ਪਹੂਵਿੰਡ ਸਾਹਿਬ, ਬਾਬਾ ਟਹਿਲ ਸਿੰਘ, ਬਾਬਾ ਜਸਵਿੰਦਰ ਸਿੰਘ ਜੱਸ ਯੂ.ਐਸ.ਏ, ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਸੁਖਵਿੰਦਰ ਸਿੰਘ ਗੋਗਾ, ਬਾਬਾ ਪੰਜਾਬ ਸਿੰਘ ਤਰਨਾ ਦਲ, ਬਾਬਾ ਪ੍ਰੇਮ ਸਿੰਘ, ਅਮਰਜੀਤ ਸਿੰਘ ਸਿਲਕੀ, ਮਨਦੀਪ ਸਿੰਘ ਭੋਲੂ, ਗੁਰਪ੍ਰੀਤ ਸਿੰਘ ਢੱਲ, ਮੈਨੇਜਰ ਪਰਮਜੀਤ ਸਿੰਘ ਬਾਜਵਾ, ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਗੁਰਮੁਖ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਭਾਈ ਜਸਵਿੰਦਰ ਸਿੰਘ ਸਿਵਲ ਲਾਈਨਜ਼ ਸਮੇਤ ਹੋਰ ਸ਼ਖਸੀਅਤਾਂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪੱਧਰੀ ਇਜਲਾਸ ਦੌਰਾਨ ਗੁਰਸ਼ਰਨ ਸਿੰਘ ਰਾਣੇਵਾਲੀ ਬਣੇ ਪ੍ਰਧਾਨ ਕੇਂਦਰ ਤੇ ਸੂਬਾ ਸਰਕਾਰ ਦੀ... ਅਗਲੀ ਖ਼ਬਰ ਪਿਜ਼ਾਐਕਸਪ੍ਰੈੱਸ ਨੇ ਅੰਮ੍ਰਿਤਸਰ ’ਚ ਆਪਣਾ ਪਹਿਲਾ ਰੈਸਟੋਰੈਂਟ ਖੋਲ੍ਹਿਆ
Ad Position 24