13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਇਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਜਿਸ ਤਹਿਤ ਅੱਜ ਇਥੇ ਪੁਲਿਸ ਦੀ ਟੁਕੜੀ ਵਲੋਂ ਦਿੱਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਕੀਤੀ ਗਈ । ਇਸੇ ਤਰ੍ਹਾਂ ਸਕੂਲੀ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਤੇ ਹੋਰ ਪੇਸ਼ਕਾਰੀਆਂ ਦੀ ਰਿਹਰਸਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-08-2026
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਇਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਜਿਸ ਤਹਿਤ ਅੱਜ ਇਥੇ ਪੁਲਿਸ ਦੀ ਟੁਕੜੀ ਵਲੋਂ ਦਿੱਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਕੀਤੀ ਗਈ । ਇਸੇ ਤਰ੍ਹਾਂ ਸਕੂਲੀ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਤੇ ਹੋਰ ਪੇਸ਼ਕਾਰੀਆਂ ਦੀ ਰਿਹਰਸਲ ਕੀਤੀ ਗਈ। ਇਸ ਸੰਬੰਧੀ ਭਲਕੇ ਫੁੱਲ ਡਰੈਸ ਰਿਹਰਸਲ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡੀ.ਸੀ. ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ- ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਸਮਾਗਮ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਰਾਸ਼ਟਰੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਬਾਅਦ ਮੁੱਖ ਮਹਿਮਾਨ ਵਲੋਂ ਪੰਜਾਬ ਪੁਲਿਸ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦੁਰਗਿਆਣਾ ਮੰਦਰ ਕਮੇਟੀ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਗੋਲਡਨ ਗੇਟ ਵਿਖੇ ਪੱਕਾ ਮੋਰਚਾ ਕੀਤਾ ਸਮਾਪਤ
Ad Position 24