13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵੱਖ-ਵੱਖ ਜਥੇਬੰਦੀਆਂ ਵਲੋਂ ਥਾਣਾ ਕੰਬੋਅ ਖ਼ਿਲਾਫ਼ ਏਅਰਪੋਰਟ ਰੋਡ ’ਤੇ ਧਰਨਾ ਕਰੀਬ ਇਕ ਘੰਟਾ ਆਵਾਜਾਈ ਪ੍ਰਭਾਵਿਤ ਰਹੀ

ਰਾਮ ਤੀਰਥ/ ਰਾਜਾਸਾਂਸੀ, 12 ਅਗਸਤ (ਧਰਵਿੰਦਰ ਸਿੰਘ ਔਲਖ)- ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਦੇ ਵਿਰੋਧ ’ਚ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਥਾਣਾ ਕੰਬੋਅ ਦੇ ਨੇੜੇ ਏਅਰਪੋਰਟ ਰੋਡ ’ਤੇ ਧਰਨਾ ਦੇ ਕੇ ਕਰੀਬ ਇਕ ਘੰਟੇ ਤੱਕ ਆਵਾਜਾਈ ਠੱਪ ਰੱਖੀ ਗਈ। ਧਰਨੇ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਆਮ ਰਾਹਗੀਰਾਂ ਅਤੇ ਏਅਰਪੋਰਟ ਵੱਲ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ।

Ad Position 21
No active advertisement
ਅਜੀਤ ਡੈਸਕ 13-08-2026
ਰਾਮ ਤੀਰਥ/ ਰਾਜਾਸਾਂਸੀ, 12 ਅਗਸਤ (ਧਰਵਿੰਦਰ ਸਿੰਘ ਔਲਖ)- ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਦੇ ਵਿਰੋਧ ’ਚ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਥਾਣਾ ਕੰਬੋਅ ਦੇ ਨੇੜੇ ਏਅਰਪੋਰਟ ਰੋਡ ’ਤੇ ਧਰਨਾ ਦੇ ਕੇ ਕਰੀਬ ਇਕ ਘੰਟੇ ਤੱਕ ਆਵਾਜਾਈ ਠੱਪ ਰੱਖੀ ਗਈ। ਧਰਨੇ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਆਮ ਰਾਹਗੀਰਾਂ ਅਤੇ ਏਅਰਪੋਰਟ ਵੱਲ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ । ਮਹਾਰਿਸ਼ੀ ਭਗਵਾਨ ਵਾਲਮੀਕੀ ਸੇਵਾ ਸੋਸਾਇਟੀ ਦੇ ਆਗੂ ਬਾਬਾ ਰਵੇਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਲਗਾਏ ਗਏ ਧਰਨੇ ਵਿਚ ਨੌਜਵਾਨਾਂ ਦੇ ਨਾਲ ਵੱਡੀ ਗਿਣਤੀ ਵਿਚ ਔਰਤਾਂ ਵੀ ਤਪਦੀ ਸੜਕ ’ਤੇ ਬੈਠ ਗਈਆਂ। ਧਰਨਾਕਾਰੀਆਂ ਨੇ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਕਥਿਤ ਤੌਰ ’ਤੇ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ’ਤੇ ਰੋਸ ਪ੍ਰਗਟਾਇਆ । ਇਸ ਮੌਕੇ ਬਾਬਾ ਰਵੇਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਖੈਰਾਬਾਦ ਦੇ ਵਾਸੀ ਨੌਜਵਾਨ ਕਰਨ ਦੇ ਘਰ ਵਿਚ ਕੁਝ ਵਿਅਕਤੀਆਂ ਵਲੋਂ ਦਾਖਲ ਹੋ ਕੇ ਪਰਿਵਾਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਘਰ ਦੀ ਭੰਨਤੋੜ ਕਰਨ ਦੇ ਬਾਵਜੂਦ ਪੁਲਿਸ ਵਲੋਂ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੇ ਇਕ ਪਿੰਡ ਵਿਚ ਕੁਝ ਸਮਾਂ ਪਹਿਲਾਂ ਸਹੁਰੇ ਪਰਿਵਾਰ ਵਲੋਂ ਨੌਜਵਾਨ ਅਜੇਪਾਲ ਸਿੰਘ ਨੂੰ ਕਥਿਤ ਤੌਰ ’ਤੇ ਜ਼ਹਿਰ ਦੇਣ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀਆਂ ਵਲੋਂ ਜ਼ਮਾਨਤਾਂ ਕਰਵਾਉਣ ਦੇ ਬਾਵਜੂਦ ਪੁਲਿਸ ਵਲੋਂ ਬਾਕੀ ਰਹਿੰਦੇ ਦੋ ਵਿਅਕਤੀਆਂ ਨੂੰ ਪਰਚੇ ਵਿਚ ਸ਼ਾਮਿਲ ਨਹੀਂ ਕੀਤਾ ਗਿਆ। ਧਰਨੇ ਵਿਚ ਵਾਲਮੀਕੀ ਰੰਗਰੇਟਾ ਸੇਵਾ ਸੁਸਾਇਟੀ ਦੇ ਯੂਥ ਪ੍ਰਧਾਨ ਨਿਸ਼ਾਨ ਸਿੰਘ ਸਹੋਤਾ, ਮਜ਼ਦੂਰ ਐਕਸ਼ਨ ਕਮੇਟੀ ਦੇ ਉਪ ਪ੍ਰਧਾਨ ਰਮੇਸ਼ ਸਿੰਘ, ਬਾਬਾ ਲਾਡੀ ਸ਼ਾਹ ਝੰਜੋਟੀ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ। ਸੂਚਨਾ ਮਿਲਣ ’ਤੇ ਥਾਣਾ ਕੰਬੋਅ ਦੇ ਐੱਸ.ਐੱਚ.ਓ. ਸਤਪਾਲ ਸਿੰਘ ਛੀਨਾ ਮੌਕੇ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਪੁਲਿਸ ਵਲੋਂ ਖੈਰਾਬਾਦ ਨਾਲ ਸੰਬੰਧਿਤ ਮਾਮਲੇ ਵਿਚ ਪਰਚਾ ਦਰਜ ਕਰਕੇ ਉਸ ਦੀ ਕਾਪੀ ਬਾਬਾ ਰਵੇਲ ਸਿੰਘ ਰੰਧਾਵਾ ਨੂੰ ਸੌਂਪਣ ਉਪਰੰਤ ਧਰਨਾ ਚੁੱਕ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੁਲਾਂ ’ਤੇ ਕਰੋੜਾਂ ਖ਼ਰਚ ਕੀਤੇ ਜਾਂਦੇ ਹਨ ਪਰ ਸਰਵਿਸ ਲਾਈਨਾਂ ਨੂੰ ਕੀਤਾ ਜਾਂਦਾ ਹੈ ਅਣਗੌਲਿਆ ਬਰਸਾਤੀ ਪਾਣੀ ਦਾ ਨਿਕਾਸ ਨਾ... ਅਗਲੀ ਖ਼ਬਰ ਡਾ. ਸ਼ਕੀਨ ਸਿੰਘ ਕੋਰਨੀਆਂ ਦੇ ਯੋਗਦਾਨ ਲਈ ਵੱਕਾਰੀ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ
Ad Position 24