13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਿਊ ਅੰਮ੍ਰਿਤਸਰ ਰੈਜੀਡੈਂਸ ਪ੍ਰਧਾਨ ਦੇ ਗ੍ਰਹਿ ਵਿਖੇ ਬੱਲ ਤੇ ਛੱਜਲਵੱਡੀ ਸਨਮਾਨਿਤ

ਸੁਲਤਾਨਵਿੰਡ, 12 ਅਗਸਤ (ਗੁਰਨਾਮ ਸਿੰਘ ਬੁੱਟਰ)- ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੇ ਗ੍ਰਹਿ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਇਲਾਕੇ ਦੀ ਮੁੱਖ ਸਮਾਜ ਸੇਵੀ ਸੰਸਥਾ ‘ਏਕ ਜੋਤ ਲੰਗਰ ਸੇਵਾ ਸੁਸਾਇਟੀ’ ਦੇ ਸਹਿਯੋਗ ਨਾਲ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਨਿਊ ਅੰਮ੍ਰਿਤਸਰ ਦੇ ਪ੍ਰਧਾਨ ਗੁਰਦਿਆਲ ਸਿੰਘ ਛੱਜਲਵੱਡੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਜੁਗਰਾਜ ਸਿੰਘ ਬੱਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 13-08-2026
ਸੁਲਤਾਨਵਿੰਡ, 12 ਅਗਸਤ (ਗੁਰਨਾਮ ਸਿੰਘ ਬੁੱਟਰ)- ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੇ ਗ੍ਰਹਿ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਇਲਾਕੇ ਦੀ ਮੁੱਖ ਸਮਾਜ ਸੇਵੀ ਸੰਸਥਾ ‘ਏਕ ਜੋਤ ਲੰਗਰ ਸੇਵਾ ਸੁਸਾਇਟੀ’ ਦੇ ਸਹਿਯੋਗ ਨਾਲ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਨਿਊ ਅੰਮ੍ਰਿਤਸਰ ਦੇ ਪ੍ਰਧਾਨ ਗੁਰਦਿਆਲ ਸਿੰਘ ਛੱਜਲਵੱਡੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਜੁਗਰਾਜ ਸਿੰਘ ਬੱਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਸਮਾਗਮ ਦੌਰਾਨ ਰਛਪਾਲ ਸਿੰਘ ਅਤੇ ਹਾਜ਼ਰ ਪਤਵੰਤੇ ਸੱਜਣਾਂ ਵਲੋਂ ਦੋਵਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਮਾਜ ਅਤੇ ਇਲਾਕੇ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਸਮਾਜ ਦੀ ਇਕ ਚੰਗੀ ਪਰੰਪਰਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਹੋਰਨਾਂ ਲੋਕਾਂ ਨੂੰ ਵੀ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਨਿਊ ਅੰਮ੍ਰਿਤਸਰ ਇਲਾਕੇ ਦੀਆਂ ਵੱਖ-ਵੱਖ ਸਮਾਜਿਕ ਗਤੀਵਿਧੀਆਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੇ ਵਿਕਾਸ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਮੈਂਬਰਾਂ ਨੇ ਕਿਹਾ ਕਿ ਇਲਾਕੇ ਦੀਆਂ ਸਾਂਝੀਆਂ ਸਮੱਸਿਆਵਾਂ ਦੇ ਹੱਲ ਲਈ ਸਮੂਹ ਵਸਨੀਕਾਂ ਨੂੰ ਮਿਲਜੁਲ ਕੇ ਯਤਨ ਕਰਨੇ ਚਾਹੀਦੇ ਹਨ ।ਸਮਾਗਮ ਦੌਰਾਨ ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ । ਇਸ ਮੌਕੇ ਅਵਤਾਰ ਸਿੰਘ ਘੁੱਗਾ, ਕੁਲਜੀਤ ਸਿੰਘ, ਮਨਜੀਤ ਸਿੰਘ, ਸੋਨੀ, ਪੀ. ਐੱਨ. ਸ਼ਰਮਾ, ਗੁਰਸ਼ਰਨਜੀਤ ਸਿੰਘ, ਰਵਿੰਦਰ ਸਿੰਘ, ਰਾਕੇਸ਼ ਕੌਸ਼ਰਾ, ਅਮਨ ਅੱਤਾਰੀ, ਜੱਜ ਕੁਮਾਰ, ਨਰੇਸ਼ ਭਾਟੀਆ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਵਿਸ਼ੇਸ਼ ਅਧਿਆਤਮਿਕ ਸਤਿਸੰਗ ਅਗਲੀ ਖ਼ਬਰ ਪਾਕਿ ’ਚ 6 ਮਹੀਨਿਆਂ ਦੌਰਾਨ ਹਿੰਸਾ ਦੇ 3,172 ਨਵੇਂ ਮਾਮਲੇ ਆਏ ਸਾਹਮਣੇ ਅਣਖ ਖ਼ਾਤਰ 132 ਔਰਤਾਂ ਨੂੰ ਕੀਤਾ ਗਿਆ ਕਤਲ
Ad Position 24