14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਵਸ ਦੇ ਮੱਦੇ ਨਜ਼ਰ ਸ਼ਹਿਰ ’ਚ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ

ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਅਜ਼ਾਦੀ ਦਿਵਸ ਦੇ ਮਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਵਿਆਪਕ ਪੱਧਰ ‘ਤੇ ਸਪੈਸ਼ਲ ਚੈਕਿੰਗ ਅਤੇ ਨਿਗਰਾਨੀ ਮੁਹਿੰਮ ਚਲਾਈ ਜਾ ਰਹੀ ਹੈ। ਹਰਮਨਬੀਰ ਸਿੰਘ ਗਿੱਲ ਪੁਲਿਸ ਕਮਿਸ਼ਨਰ ਨੇ ਦਸਿਆ ਕਿ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਪੁਲਿਸ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਅਜ਼ਾਦੀ ਦਿਵਸ ਦੇ ਮਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਵਿਆਪਕ ਪੱਧਰ ‘ਤੇ ਸਪੈਸ਼ਲ ਚੈਕਿੰਗ ਅਤੇ ਨਿਗਰਾਨੀ ਮੁਹਿੰਮ ਚਲਾਈ ਜਾ ਰਹੀ ਹੈ। ਹਰਮਨਬੀਰ ਸਿੰਘ ਗਿੱਲ ਪੁਲਿਸ ਕਮਿਸ਼ਨਰ ਨੇ ਦਸਿਆ ਕਿ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਪੁਲਿਸ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੋਟਲਾਂ, ਸਰਾਵਾਂ, ਪੀ.ਜੀ., ਗੈਸਟ ਹਾਊਸਾਂ ਅਤੇ ਹੋਰ ਰਿਹਾਇਸ਼ੀ ਥਾਵਾਂ ਦੀ ਚੈਕਿੰਗ ਕਰਕੇ ਉੱਥੇ ਠਹਿਰੇ ਵਿਅਕਤੀਆਂ ਦੀ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਸਥਾਨਾਂ ‘ਤੇ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਦੀ ਜਾਂਚ ਦੇ ਨਾਲ-ਨਾਲ ਆਉਣ-ਜਾਣ ਵਾਲੇ ਵਾਹਨਾਂ ‘ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੁਲਿਸ ਵਲੋਂ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ, ਜਿਸ ਰਾਹੀਂ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਵਾਹਨ ਚੈਕਿੰਗ ਦੌਰਾਨ ਸ਼ੱਕੀ ਵਾਹਨਾਂ, ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਹੋਟਲਾਂ, ਸਰਾਵਾਂ, ਪੀ.ਜੀ. ਅਤੇ ਹੋਰ ਰਿਹਾਇਸ਼ੀ ਸਥਾਨਾਂ ਦੇ ਮਾਲਕਾਂ/ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਕੋਲ ਠਹਿਰਣ ਵਾਲੇ ਵਿਅਕਤੀਆਂ ਦੀ ਪੂਰੀ ਜਾਣਕਾਰੀ ਅਤੇ ਪਛਾਣ ਸਬੰਧੀ ਰਿਕਾਰਡ ਨਿਯਮਾਂ ਅਨੁਸਾਰ ਦਰਜ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ ਵਿਚ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਅਫਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਕਿਸੇ ਵੀ ਗ਼ੈਰ-ਪ੍ਰਮਾਣਿਤ ਜਾਣਕਾਰੀ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਅੰਮ੍ਰਿਤਸਰ ਨੂੰ ਦੋ ਸਹਾਇਕ ਕਾਰਪੋਰੇਸ਼ਨ ਇੰਜੀਨੀਅਰ ਮਿਲੇ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ
Ad Position 24