14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਮੰਡਲਾ ਆਰਟ ਅਤੇ ਸਟੋਰੀ ਟੈਲਿੰਗ ਮੁਕਾਬਲੇ ਕਰਵਾਏ

ਸੁਲਤਾਨਵਿੰਡ, 13 ਅਗਸਤ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਅੱਜ ਇੰਟਰ ਸਕੂਲ ਸਹੋਦਿਆ ਕੰਪਲੈਕਸ ਦੇ ਅਧੀਨ ਮੰਡਲਾ ਆਰਟ ਅਤੇ ਸਟੋਰੀ ਟੈਲਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਪ੍ਰਿੰਸੀਪਲ ਸ਼੍ਰੀਮਤੀ ਸਤਬੀਰ ਕੌਰ ਅਤੇ ਸਨ ਸ਼ਾਈਨ ਜੂਨੀਅਰ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਮ੍ਰਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਸਟੋਰੀ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨਾ ਨੂੰ ਅਤੇ ਵਿਦਿਆਰਥੀਆ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਸਕੂਲ ਸਟਾਫ । ਤਸਵੀਰ : ਗੁਰਨਾਮ ਸਿੰਘ ਬੁੱਟਰ 14-08-2026
ਸੁਲਤਾਨਵਿੰਡ, 13 ਅਗਸਤ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਅੱਜ ਇੰਟਰ ਸਕੂਲ ਸਹੋਦਿਆ ਕੰਪਲੈਕਸ ਦੇ ਅਧੀਨ ਮੰਡਲਾ ਆਰਟ ਅਤੇ ਸਟੋਰੀ ਟੈਲਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਪ੍ਰਿੰਸੀਪਲ ਸ਼੍ਰੀਮਤੀ ਸਤਬੀਰ ਕੌਰ ਅਤੇ ਸਨ ਸ਼ਾਈਨ ਜੂਨੀਅਰ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਮ੍ਰਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਮੈਂਬਰ ਇੰਚਾਰਜ ਸ਼੍ਰੀਮਤੀ ਹਰਸੋਹਿਨ ਕੌਰ ਸਰਕਾਰੀਆ ਅਤੇ ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨਾਂ ਅਤੇ ਆਏ ਹੋਏ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੁਕਾਬਲੇ ਵਿਚ 24 ਸਕੂਲਾਂ ਦੇ ਕੁੱਲ 68 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੰਡਲਾ ਆਰਟ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਰੰਗਾਂ ਅਤੇ ਜਿਆਮਿਤੀ ਆਕਾਰਾਂ ਦੀ ਸੁੰਦਰ ਵਰਤੋਂ ਕਰਦਿਆਂ ਆਪਣੀ ਕਲਾਤਮਕ ਸੋਚ, ਰਚਨਾਤਮਕਤਾ ਅਤੇ ਕਲਪਨਾਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਨੇ ਹਰੇਕ ਦੀ ਵਿਲੱਖਣ ਪ੍ਰਤਿਭਾ ਨੂੰ ਉਜਾਗਰ ਕੀਤਾ। ਇਸੇ ਤਰ੍ਹਾਂ ਸਟੋਰੀ ਟੈਲਿੰਗ ਮੁਕਾਬਲੇ ਵਿਚ ਚੌਥੀ ਜਮਾਤ ਦੇ ਨੰਨੇ ਕਹਾਣੀਕਾਰਾਂ ਨੇ ਆਪਣੀ ਆਵਾਜ਼ ਦੇ ਉਤਾਰ-ਚੜ੍ਹਾਅ, ਹਾਵ-ਭਾਵ, ਪ੍ਰਭਾਵਸ਼ਾਲੀ ਪੇਸ਼ਕਾਰੀ ਅਤੇ ਕਲਪਨਾਸ਼ੀਲਤਾ ਰ ਾਹੀਂ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਹਰ ਪ੍ਰਤੀਯੋਗੀ ਨੇ ਆਪਣੀ ਕਹਾਣੀ ਨੂੰ ਵਿਲੱਖਣ ਅਤੇ ਦਿਲਚਸਪ ਅੰਦਾਜ਼ ਵਿਚ ਪੇਸ਼ ਕਰਕੇ ਆਪਣੀ ਕਾਬਲੀਅਤ ਦਾ ਪ੍ਰਭਾਵ ਛੱਡਿਆ। ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਪਹਿਲਾ, ਦੂਜਾ, ਤੀਜਾ ਅਤੇ ਹੌਸਲਾ-ਅਫਜ਼ਾਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨਾਂ ਤੋਂ ਇਲਾਵਾ ਮੁਕਾਬਲਿਆਂ ਦੇ ਜੱਜ ਸ਼੍ਰੀਮਤੀ ਸਤਿੰਦਰ ਕੌਰ ਅਤੇ ਸ਼੍ਰੀਮਤੀ ਕਮਲਪ੍ਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ, ਜੱਜਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖਿਆ ਦੇ ਨਾਲ-ਨਾਲ ਕਲਾ ਅਤੇ ਹੋਰ ਹੁਨਰਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਹੁਨਰ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਥੇ: ਗੁਲਜ਼ਾਰ ਸਿੰਘ ਰਣੀਕੇ ਅਤੇ ਰਾਜਾ ਲਦੇਹ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ... ਅਗਲੀ ਖ਼ਬਰ ਜਲ੍ਹਿਆਂਵਾਲਾ ਬਾਗ ਪਹੁੰਚੀ ਮਹਿਲਾ ਸੈਲਾਨੀ ਨੇ ਆਟੋ ਚਾਲਕ ’ਤੇ ਲਗਾਇਆ ਠੱਗੀ ਦਾ ਦੋਸ਼ ਪ੍ਰਸ਼ਾਸਨ ਤੋਂ ਦਿਸ਼ਾ-ਸੂਚਕ ਬੋਰਡ ਲਗ...
Ad Position 24