17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਦੇ ਮੌਕੇ ’ਤੇ ‘ਵਿਕਸਿਤ ਭਾਰਤ’ ਪ੍ਰੋਗਰਾਮ

ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਇੰਟਰਨੈਸ਼ਨਲ ਸਕੂਲ ’ਚ 80ਵੇਂ ਅਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਯੋਗ ਅਗਵਾਈ ਹੇਠ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ‘ਵਿਕਸਿਤ ਭਾਰਤ’ ਵਿਸ਼ੇ ‘ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਪ੍ਰਤੀ ਆਪਣੇ ਪਿਆਰ ਅਤੇ ਸਨਮਾਨ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਪ੍ਰਗਟ ਕੀਤਾ। ਰੰਗ-ਬਿਰੰਗੇ ਪਹਿਰਾਵੇ ’ਚ ਵਿਦਿਆਰਥੀਆਂ ਨੇ ਦੇਸ਼ਭਗਤੀ ਦੇ ਗੀਤ ਪੇਸ਼ ਕੀਤੇ, ਜਿਸ ਨਾਲ ਪੂਰਾ ਵਾਤਾਵਰਨ ਦੇਸ਼ਭਗਤੀ ਦੇ ਰੰਗ ‘ਚ ਰੰਗਿਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਅਜ਼ਾਦੀ ਲਈ ਸੰਘਰਸ਼ ਕਰਨ ਵਾਲੇ ਵੀਰ- ਯੋਧਿਆਂ ‘ਤੇ ਅਧਾਰਿਤ ਨਾਟਕ ਪੇਸ਼ ਕੀਤਾ। ਵਿਦਿਆਰਥੀਆਂ ਦੀ ਸ਼ਾਨਦਾਰ ਅਦਾਕਾਰੀ ਅਤੇ ਇਤਿਹਾਸਕ ਘਟਨਾਵਾਂ ਦੀ ਜੀਵੰਤ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਦੇਸ਼ਭਗਤੀ ਦੀਆਂ ਕਵਿਤਾਵਾਂ ਅਤੇ ਸਮੂਹ ਨ੍ਰਿਤ ਨੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ‘ਵਿਕਸਿਤ ਭਾਰਤ’ ਦਾ ਸੰਕਲਪ ਲੈਂਦੇ ਹੋਏ ਰਾਸ਼ਟਰ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਹੱਥਾਂ ‘ਚ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਕਰਤੱਵਾਂ ਦਾ ਇਮਾਨਦਾਰੀ ਨਾਲ ਪਾਲਣ ਕਰਨ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਅਪਣਾਉਣ ਅਤੇ ਸਿੱਖਿਆ ਤੇ ਚੰਗੇ ਸੰਸਕਾਰਾਂ ਰਾਹੀਂ ਰਾਸ਼ਟਰ ਦੀ ਤਰੱਕੀ ‘ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅਖ਼ੀਰ ‘ਚ ਡੀ.ਏ.ਵੀ. ਗਾਨ ਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਯੂਵਾ ਮੋਰਚਾ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਬੇਰੀ ਗੇਟ ਅੰਮ੍ਰਿਤਸਰ ਵਿਖੇ ਸਮਾਗਮ
Ad Position 24