ਭਾਰਤੀ ਜਨਤਾ ਯੂਵਾ ਮੋਰਚਾ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਭਾਰਤੀ ਜਨਤਾ ਯੁਵਾ ਮੋਰਚਾ ਅੰਮ੍ਰਿਤਸਰ ਇਕਾਈ ਨੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕੌਂਸਲਰ ਗੌਰਵ ਗਿੱਲ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ ਕੀਤੇ ਗਏ ਨਿਰਾਦਰ ਦਾ ਸਖ਼ਤ ਵਿਰੋਧ ਕਰਦੇ ਹੋਏ ਯੁਵਾ ਮੋਰਚਾ ਦੇ ਵਰਕਰਾਂ ਨੇ ਹਾਲ ਗੇਟ ਤੋਂ ਕਾਂਗਰਸ ਭਵਨ ਤੱਕ ਰੋਸ ਮਾਰਚ ਕੱਢਿਆ, ਕਾਂਗਰਸ ਭਵਨ ਦੇ ਬਾਹਰ ਵੰਦੇ ਮਾਤਰਮ ਗਾਇਆ ਅਤੇ ਸੀਨੀਅਰ ਕਾਂਗਰਸੀ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸ੍ਰੀ ਖੜਗੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਯੁਵਾ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪ੍ਰਤੀਕ ਕਪੂਰ ਅਤੇ ਯੁਵਾ ਮੋਰਚਾ ਪੰਜਾਬ ਕਾਰਜਕਾਰੀ ਮੈਂਬਰ ਅਤੇ ਤਰਨਤਾਰਨ ਇੰਚਾਰਜ ਕਰਨ ਕਪਿਲਾ ਵੀ ਮੌਜੂਦ ਸਨ।
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਭਾਰਤੀ ਜਨਤਾ ਯੁਵਾ ਮੋਰਚਾ ਅੰਮ੍ਰਿਤਸਰ ਇਕਾਈ ਨੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕੌਂਸਲਰ ਗੌਰਵ ਗਿੱਲ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ ਕੀਤੇ ਗਏ ਨਿਰਾਦਰ ਦਾ ਸਖ਼ਤ ਵਿਰੋਧ ਕਰਦੇ ਹੋਏ ਯੁਵਾ ਮੋਰਚਾ ਦੇ ਵਰਕਰਾਂ ਨੇ ਹਾਲ ਗੇਟ ਤੋਂ ਕਾਂਗਰਸ ਭਵਨ ਤੱਕ ਰੋਸ ਮਾਰਚ ਕੱਢਿਆ, ਕਾਂਗਰਸ ਭਵਨ ਦੇ ਬਾਹਰ ਵੰਦੇ ਮਾਤਰਮ ਗਾਇਆ ਅਤੇ ਸੀਨੀਅਰ ਕਾਂਗਰਸੀ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸ੍ਰੀ ਖੜਗੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਯੁਵਾ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪ੍ਰਤੀਕ ਕਪੂਰ ਅਤੇ ਯੁਵਾ ਮੋਰਚਾ ਪੰਜਾਬ ਕਾਰਜਕਾਰੀ ਮੈਂਬਰ ਅਤੇ ਤਰਨਤਾਰਨ ਇੰਚਾਰਜ ਕਰਨ ਕਪਿਲਾ ਵੀ ਮੌਜੂਦ ਸਨ। ਪ੍ਰਦਰਸ਼ਨ ਦੇ ਅੰਤ ਵਿਚ ਯੂਵਾ ਮੋਰਚਾ ਦੇ ਵਰਕਰਾਂ ਨੇ ਕਾਂਗਰਸ ਭਵਨ ਦੇ ਬਾਹਰ ਬਾਹਰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਖੜਗੇ ਦੇ ਪੁਤਲੇ ਸਾੜ ਕੇ ਆਪਣਾ ਗੁੱਸਾ ਪ੍ਰਗਟ ਕੀਤਾ । ਇਸ ਮੌਕੇ ’ਤੇ ਗੱਲਬਾਤ ਕਰਦਿਆਂ ਸਲਿਲ ਕਪੂਰ ਨੇ ਕਿਹਾ ਕਿ ਦਿੱਲੀ ਵਿਚ ਆਜ਼ਾਦੀ ਦਿਵਸ ਪ੍ਰੋਗਰਾਮ ਦੌਰਾਨ, ਜਦੋਂ ਪੂਰਾ ਦੇਸ਼ ‘ਵੰਦੇ ਮਾਤਰਮ’ ਗਾ ਰਿਹਾ ਸੀ ਤਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਰਾਸ਼ਟਰੀ ਗੀਤ ਦਾ ਨਿਰਾਦਰ ਕੀਤਾ, ਜਿਸਨੂੰ ਕੋਈ ਵੀ ਭਾਰਤੀ ਜਾਂ ਦੇਸ਼ ਭਗਤ ਬਰਦਾਸ਼ਤ ਨਹੀਂ ਕਰ ਸਕਦਾ । ਇਸ ਮੌਕੇ ਕਰਨ ਬੇਰੀ, ਅਕਸ਼ੈ ਵਰਮਾਨੀ, ਨੀਲੇਸ਼ ਸੈਣੀ, ਭਾਵੇਸ਼, ਪ੍ਰਭਾਤ ਮਲਹੋਤਰਾ, ਹਰਸ਼ ਚੌਂਧ, ਦਾਨਿਸ਼ ਕਪੂਰ, ਵਿਸ਼ਾਲ ਸ਼ਰਮਾ, ਰਜਤ ਬਾਵਾ, ਸ਼ੁਭਮ ਸ਼ਰਮਾ, ਸਯਾਂਸ਼ ਸੂਰੀ, ਸ਼ਿਵ ਬੋਧਰਾਜ ਆਦਿ ਹਾਜ਼ਰ ਸਨ।