17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਰਾਮ ਤੀਰਥ /ਅਜਨਾਲਾ, 16 ਅਗਸਤ (ਧਰਵਿੰਦਰ ਸਿੰਘ ਔਲਖ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹਵਾਈ ਅੱਡੇ ਦੇ ਡਾਇਰੈਕਟਰ ਸ੍ਰੀ ਅਨਿਰੁੱਧ ਕੁਮਾਰ ਸ਼ਰਮਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਰਾਮ ਤੀਰਥ /ਅਜਨਾਲਾ, 16 ਅਗਸਤ (ਧਰਵਿੰਦਰ ਸਿੰਘ ਔਲਖ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹਵਾਈ ਅੱਡੇ ਦੇ ਡਾਇਰੈਕਟਰ ਸ੍ਰੀ ਅਨਿਰੁੱਧ ਕੁਮਾਰ ਸ਼ਰਮਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਸਮਾਗਮ ਵਿੱਚ ਸੀ.ਆਈ.ਐੱਸ.ਐੱਫ. ਦੇ ਸੀਨੀਅਰ ਕਮਾਂਡੈਂਟ ਤੁਸ਼ਾਰ ਡੀ. ਸਖਾਰੇ ਸਮ ੇਤ ਹਵਾਈ ਅੱਡੇ ਦੇ ਅਧਿਕਾਰੀ, ਸੀ.ਆਈ.ਐੱਸ.ਐੱਫ. ਦੇ ਜਵਾਨ, ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਅਤੇ ਕਰਮਚਾਰੀ ਹਾਜ਼ਰ ਸਨ। ਸਮਾਗਮ ਦੌਰਾਨ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੇਸ਼ ਭਗਤੀ ਦੇ ਗੀਤ, ਨਾਚ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ । ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਸੀ.ਆਈ.ਐੱਸ.ਐੱਫ. ਦੇ ਡੌਗ ਸਕੁਐਡ ਵਲੋਂ ਪੇਸ਼ ਕੀਤਾ ਗਿਆ ਸ਼ਾਨਦਾਰ ਪ੍ਰਦਰਸ਼ਨ ਰਿਹਾ। ਸਿਖਲਾਈ ਪ੍ਰਾਪਤ ਸਨਿਫ਼ਰ ਡੌਗ ਦਸਤੇ ਨੇ ਆਪਣੀ ਕੁਸ਼ਲਤਾ, ਅਨੁਸ਼ਾਸਨ ਅਤੇ ਸ਼ਾਨਦਾਰ ਸਿਖਲਾਈ ਦਾ ਪ੍ਰਦਰਸ਼ਨ ਕਰਦਿਆਂ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਈ.ਸੀ.ਪੀ.ਅਟਾਰੀ ਸਰਹੱਦ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਅਫ਼ਗਾਨਿਸਤਾਨ ਵਿਰੁੱਧ ਕਿਸੇ ਵੀ ਫ਼ੌਜੀ ਕਾਰਵਾਈ ਦਾ ਪਾਕਿ ਨੂੰ ਪੂਰੀ ਤਾਕਤ ਨਾਲ ਦਿੱਤਾ ਜਾਵੇਗਾ ਜਵਾਬ- ਮੁੱਲਾ ਯਾਕੂਬ
Ad Position 24