17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਈ.ਸੀ.ਪੀ.ਅਟਾਰੀ ਸਰਹੱਦ ਵਿਖੇ ਆਜ਼ਾਦੀ ਦਿਵਸ ਮਨਾਇਆ

ਅਟਾਰੀ ਸਰਹੱਦ ਅੰਮ੍ਰਿਤਸਰ, 16 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੇ ਪਾਵਨ ਮੌਕੇ ’ਤੇ ਇੰਟੀਗ੍ਰੇਟਿਡ ਚੈੱਕ ਪੋਸਟ (ਆਈ. ਸੀ.

Ad Position 21
No active advertisement
ਅਜੀਤ ਡੈਸਕ 17-08-2026
ਅਟਾਰੀ ਸਰਹੱਦ ਅੰਮ੍ਰਿਤਸਰ, 16 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੇ ਪਾਵਨ ਮੌਕੇ ’ਤੇ ਇੰਟੀਗ੍ਰੇਟਿਡ ਚੈੱਕ ਪੋਸਟ (ਆਈ.ਸੀ.ਪੀ.) ਅਟਾਰੀ ਵਿਖੇ ਝੰਡਾ ਲਹਿਰਾਉਣ ਦਾ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਸ਼ਾਲ ਸਿੰਘ, ਕਮਾਂਡੈਂਟ, 168 ਬਟਾਲੀਅਨ ਬੀ.ਐੱਸ.ਐੱਫ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਇਆ। ਸਮਾਰੋਹ ਦੌਰਾਨ ਆਈ.ਸੀ.ਪੀ. ਅਟਾਰੀ ਨਾਲ ਸੰਬੰਧਿਤ ਸਮੂਹ ਹਿੱਸੇਦਾਰ ਏਜੰਸੀਆਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਤੋਂ ਇਲਾਵਾ ਲੈਂਡ ਪੋਰਟਸ ਅਥਾਰਟੀ ਆਫ ਇੰਡੀਆ (ਐਲ.ਪੀ.ਏ.ਆਈ.) ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਸਮੂਹ ਹਾਜ਼ਰੀਨ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਰਬਭੌਮਤਾ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ । ਇਸ ਮੌਕੇ ‘ਤੇ ਆਈ.ਸੀ.ਪੀ. ਅਟਾਰੀ ਦਾ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਰਿਹਾ। ਆਜ਼ਾਦੀ ਦਿਵਸ ਸਮਾਰੋਹ ਦੀ ਸਫਲ ਸਮਾਪਤੀ ਉਪਰੰਤ ਸੂਰਜ ਭਾਨ ਹਾਂਡਾ, ਮੈਨੇਜਰ , ਐਲ.ਪੀ.ਏ.ਆਈ. ਵਲੋਂ ਸਮੂਹ ਭਾਗੀਦਾਰ ਹਿੱਸੇਦਾਰ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਨਾਸ਼ਤੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਸਮਾਗਮ ਅਗਲੀ ਖ਼ਬਰ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24