17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਸਮਾਗਮ

ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਮੌਕੇ ਦੇਸ਼-ਭਗਤੀ, ਅਨੁਸ਼ਾਸਨ, ਸਫ਼ਾਈ, ਸਿਹਤ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਅਤੇ ਸਮੂਹ ਯੂਨੀਵਰਸਿਟੀ ਭਾਈਚਾਰੇ ਨੂੰ ਪ੍ਰਣ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਮੌਕੇ ਦੇਸ਼-ਭਗਤੀ, ਅਨੁਸ਼ਾਸਨ, ਸਫ਼ਾਈ, ਸਿਹਤ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਅਤੇ ਸਮੂਹ ਯੂਨੀਵਰਸਿਟੀ ਭਾਈਚਾਰੇ ਨੂੰ ਪ੍ਰਣ ਕਰਵਾਇਆ ਗਿਆ। ਇਸ ਮੌਕੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਜੀਵਨ ਵਿਚ ਸਫ਼ਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ । ਮਿਹਨਤ, ਇਮਾਨਦਾਰੀ, ਲਗਨ ਅਤੇ ਜ਼ਿੰਮੇਵਾਰੀ ਹੀ ਸਫ਼ਲਤਾ ਦੀ ਅਸਲ ਨੀਂਹ ਹਨ । ਗੁਰੂ ਸਾਹਿਬਾਨ ਅਤੇ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ। । ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਦੇਸ਼-ਭਗਤੀ ਦੇ ਰੰਗ ਵਿਚ ਰੰਗੇ ਵਿਦਿਆਰਥੀਆਂ, ਐੱਨ.ਸੀ.ਸੀ. ਕੈਡਿਟਾਂ, ਸੁਰੱਖਿਆ ਕਰਮਚਾਰੀਆਂ ਅਤੇ ਵਲੰਟੀਅਰਾਂ ਨੇ ਪੂਰੇ ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਐਚ.ਐਸ. ਸੈਣੀ, ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ, ਡੀਨ ਵਿਦਿਆਰਥੀ ਭਲਾਈ ਡਾ. ਸਤਨਾਮ ਸਿੰਘ ਦਿਓਲ ਸਮੇਤ ਹੋਰ ਅਧਿਕਾਰੀ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ। ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੁਰੱਖਿਆ ਅਮਲੇ, ਐਨ.ਸੀ.ਸੀ. ਕੈਡਿਟਾਂ ਅਤੇ ਸਮੂਹ ਵਲੰਟੀਅਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਜ਼ਿਲ੍ਹਾ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਆਈ.ਸੀ.ਪੀ.ਅਟਾਰੀ ਸਰਹੱਦ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24