18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੀ. ਆਈ. ਏ. ਸਟਾਫ਼ ਅੰਮ੍ਰਿਤਸਰ ਵਲੋਂ ਪਾਕਿਸਤਾਨ ਤੋਂ ਆਏ ਫੜੇ ਗਏ ਛੇ ਪਿਸਟਲ। ਤਸ ਵੀਰ : ਰਾਜਿੰਦਰ ਸਿੰਘ ਰੂਬੀ ਅਟਾਰੀ ਸਰਹੱਦ ਦੇ ਨਜ਼ਦੀਕ ਪਾਕਿਸਤਾਨ ਤੋਂ ਆਏ 6 ਪਿਸਟਲ 10 ਮੈਗਜ਼ੀਨ ਸਮੇਤ ਦੋ ਕਾਬੂ

ਅਟਾਰੀ ਸਰਹੱਦ, ਅੰਮ੍ਰਿਤਸਰ 17 ਅਗਸਤ (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਭਾਰਤੀ ਖੇਤਰ ਅੰਦਰ ਸੁੱਟੇ ਛੇ ਕਰੀਬ ਆਧੁਨਿਕ ਕਿਸਮ ਦੇ ਪਿਸਟਲ ਤੇ 10 ਮੈਗਜੀਨ ਸਮੇਤ ਦੋ ਸਰਹੱਦੀ ਏਰੀਏ ਦੇ ਨਾਗਰਿਕਾਂ ਨੂੰ ਗ੍ਰਿਫਤਾਰ ਕਰਕੇ ਸੀ. ਆਈ.

Ad Position 21
No active advertisement
ਅਜੀਤ ਡੈਸਕ 18-08-2026
ਅਟਾਰੀ ਸਰਹੱਦ, ਅੰਮ੍ਰਿਤਸਰ 17 ਅਗਸਤ (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਭਾਰਤੀ ਖੇਤਰ ਅੰਦਰ ਸੁੱਟੇ ਛੇ ਕਰੀਬ ਆਧੁਨਿਕ ਕਿਸਮ ਦੇ ਪਿਸਟਲ ਤੇ 10 ਮੈਗਜੀਨ ਸਮੇਤ ਦੋ ਸਰਹੱਦੀ ਏਰੀਏ ਦੇ ਨਾਗਰਿਕਾਂ ਨੂੰ ਗ੍ਰਿਫਤਾਰ ਕਰਕੇ ਸੀ. ਆਈ. ਏ. ਸਟਾਫ਼ ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ । ਪੁਲਿਸ ਥਾਣਾ ਘਰਿੰਡਾ ਦੇ ਸਰਹੱਦੀ ਇਲਾਕੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਰਾਹੀਂ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਸੁੱਟੇ ਛੇ ਆਧੁਨਿਕ ਕਿਸਮ ਦੇ ਪਿਸਟਲ ਅਤੇ ਦਸ ਮੈਗਜੀਨ ਸਮੇਤ ਦੋ ਸਥਾਨਕ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸੰਬੰਧੀ ਪੁਲਿਸ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕਰਕੇ ਗ੍ਰਿਫਤਾਰ ਨਾਗਰਿਕਾਂ ਪਾਸੋਂ ਪੁਲਿਸ ਵਲੋਂ ਬਰੀਕੀ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ। ਸੀਆਈਏ ਸਟਾਫ ਅੰਮ੍ਰਿਤਸਰ ਵਲੋਂ ਪਿਸਟਲਾਂ ਤੇ ਮੈਗਜ਼ੀਨਾਂ ਸਮੇਤ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਕੈਪਟਨਪ੍ਰੀਤ ਸਿੰਘ ਸੰਧੂ ਅਤੇ ਅਰਸ਼ਦੀਪ ਸਿੰਘ ਵਾਸੀ ਭਕਨਾ ਵਜੋਂ ਹੋਈ ਹੈ ਜਿਨ੍ਹਾਂ ਪਾਸੋਂ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ‘ਤੇ ਸਰਹੱਦੀ ਇਲਾਕੇ ਵਿਚੋਂ ਹਥਿਆਰਾਂ ਦੀ ਖੇਪ ਚੁੱਕ ਕੇ ਅੱਗੇ ਦੇਣ ਜਾ ਰਹੇ ਅੰਮ੍ਰਿਤਸਰ ਅਟਾਰੀ ਰੋਡ ’ਤੇ ਸਥਿਤ ਪੈਲੇਸ ਰਾਜ ਅੱਗੇ ਤੋਂ ਲੱਗੇ ਨੱਕੇ ਦੌਰਾਨ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਮੰਤਰੀ ਰਵਜੋਤ ਸਿੰਘ ਵਲੋਂ ਗੁਰੂ ਨਾਨਕ ਮੈਡੀਕਲ ਕਾਲਜ ਕੈਦੀਆਂ ਦੀ ਵਿਸ਼ੇਸ਼ ਵਾਰਡ ਦਾ ਉਦਘਾਟਨ ਕੈਦੀਆਂ ਨੂੰ ਮਿਆਰੀ ਸ... ਅਗਲੀ ਖ਼ਬਰ ਭੰਡਾਰੀ ਪੁਲ ’ਤੇ ਜੋੜੇ ਵਲੋਂ ਪੈਟਰੋਲ ਪਾ ਕੇ ਆਤਮ ਹੱਤਿਆ ਦੀ ਕੋਸ਼ਿਸ਼ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਦੋਵਾਂ ਜੀਆਂ ਨੂੰ ਕ...
Ad Position 24