ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਰਕਰਜ਼ ਯੂਨੀਅਨ ਵਲੋਂ ਕੇਂਦਰ ਸਰਕਾਰ ਨੂੰ ਤੁਰੰਤ ਮੰਗਾਂ ਮੰਨਣ ਦੀ ਅਪੀਲ
ਸੇਵਾ ਮੁਕਤੀ ਤੋਂ ਬਾਅਦ ਨਿਗੂਣੀ ਪੈਨਸ਼ਨ ਨਾਲ ਗੁਜ਼ਾਰਾ ਕਰਨਾ ਹੋਇਆ ਮੁਸ਼ਕਿਲ : ਪ੍ਰਧਾਨ ਅਜੀਤ ਸਿੰਘ ਮ੍ਰਿਤਕ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਨੌਕਰੀ ਦੇਣ ਦੀ ਕੀਤੀ ਮੰਗ
ਛੇਹਰਟਾ, 17 ਅਗਸਤ (ਪੱਤਰ ਪ੍ਰੇਰਕ)- ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਰਕਰਜ਼ ਯੂਨੀਅਨ ਦੇ ਦਫ਼ਤਰ ਛੇਹਰਟਾ ਵਿਖੇ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰਾਂ ਨੇ ਹਿੱਸਾ ਲਿਆ ਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਛੇਹਰਟਾ, 17 ਅਗਸਤ (ਪੱਤਰ ਪ੍ਰੇਰਕ)- ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਰਕਰਜ਼ ਯੂਨੀਅਨ ਦੇ ਦਫ਼ਤਰ ਛੇਹਰਟਾ ਵਿਖੇ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰਾਂ ਨੇ ਹਿੱਸਾ ਲਿਆ ਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਜੀਤ ਸਿੰਘ ਨੇ ਕਿਹਾ ਕਿ ਦੇਸ਼ ਦੇ ਹਰ ਕੋਨੇ ਵਿਚ ਅਨਾਜ ਪਹੁੰਚਾਉਣ ਲਈ ਅਣਥੱਕ ਮਿਹਨਤ ਕਰਨ ਵਾਲੇ ਐੱਫ.ਸੀ.ਆਈ ਦੇ ਵਰਕਰ ਹੁਣ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਤੇ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ 2014 ਤੋਂ 2026 ਤੱਕ ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਦੀ ਪੈਨਸ਼ਨ ਸਿਰਫ਼ 1,000 ਜਾਂ 2,000 ਰੁਪਏ ਮਿਲ ਰਹੀ ਹੈ। ਮਹਿੰਗਾਈ ਦੇ ਇਸ ਸਮੇਂ ਵਿਚ ਅਜਿਹੀ ਪੈਨਸ਼ਨ ’ਤੇ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਬਹੁਤ ਵੱਡਾ ਅਨਿਆਂ ਹੋ ਰਿਹਾ ਹੈ । ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਪੈਨਸ਼ਨਾਂ, ਦੂਜੇ ਮਹਿਕਮਿਆਂ ਵਾਂਗ, ਵਧਾਈਆਂ ਜਾਣ ਤਾਂ ਜੋ ਉਹ ਆਪਣਾ ਗੁਜ਼ਾਰਾ ਬਿਹਤਰ ਢੰਗ ਨਾਲ ਕਰ ਸਕਣ । ਉਨ੍ਹਾਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੈਨਸ਼ਨਾਂ ਵਿਚ ਵਾਧਾ ਕੀਤਾ ਜਾਣਾ ਚਾਹੀਦਾ ਹੈ, ਪਰ ਅੰਮ੍ਰਿਤਸਰ ਦੇ ਭਗਤਾ ਵਾਲਾ ਤੇ ਹੋਰ ਡਿਪੂਆਂ ਵਿਚ ਕੰਮ ਕਰਨ ਵਾਲੇ ਕਾਮਿਆਂ, ਜਿੱਥੇ 403 ਕਾਮਿਆਂ ਦੀ ਮੌਤ ਹੋ ਚੁੱਕੀ ਹੈ, ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਨਹੀਂ ਮਿਲੀਆਂ ਹਨ, ਉਨ੍ਹਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਨਿਸ਼ਾਨ ਸਿੰਘ, ਜਗੀਰ ਸਿੰਘ, ਦੂਲਾ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਬਲਦੇਵ ਸਿੰਘ, ਸਰਦਾਰਾ ਸਿੰਘ, ਚਰਨ ਸਿੰਘ, ਬਖਸ਼ੀਸ਼ ਸਿੰਘ, ਲੱਖਾ ਸਿੰਘ, ਕਾਰਜ ਸਿੰਘ, ਪੂਰਨ ਸਿੰਘ, ਬਾਵਾ ਸਿੰਘ, ਜਸਬੀਰ ਕੌਰ, ਮੰਗਲ ਸਿੰਘ, ਅਮਰ ਸਿੰਘ, ਦੇਵਾ ਸਿੰਘ, ਗੁਰਮੇਜ ਸਿੰਘ, ਸਰਵਣ ਸਿੰਘ, ਮੰਗਤ ਸਿੰਘ, ਗੋਰਾ ਸਿੰਘ ਆਦਿ ਹਾਜ਼ਰ ਸਨ।