ਮਨੁੱਖੀ ਵਿਸ਼ਿਆਂ, ਉਦਾਰ ਕਲਾਵਾਂ ਅਤੇ ਅਧਿਆਪਕ ਸਿੱਖਿਅਕਾਂ ਲਈ ਰਿਫਰੈਸ਼ਰ ਕੋਰਸ ਸ਼ੁਰੂ
ਅੰਮ੍ਰਿਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪ੍ਰੋ. (ਡਾ.)
ਅੰਮ੍ਰਿਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪ੍ਰੋ. (ਡਾ.) ਮਨਜੀਤ ਸਿੰਘ ਨੇ ਕਿਹਾ ਕਿ ਅਧਿਆਪਕਾਂ ਨੂੰ ਬਹੁ-ਵਿਸ਼ਿਆਤਮਕ, ਨਵੀਨਤਾਕਾਰੀ, ਰਚਨਾਤਮਕ ਤੇ ਬਦਲਾਅਕਾਰੀ ਅਧਿਆਪਨ ਤੇ ਸਿੱਖਣ ਦੇ ਉਦੇਸ਼ਾਂ ਦੀ ਪੂਰਤੀ ਲਈ ਤਿਆਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਸਾਲ 2040 ਤੱਕ ਸਾਰੇ ਸਿੱਖਿਆ ਸੰਸਥਾਨਾਂ ਨੂੰ ਬਹੁ-ਵਿਸ਼ਿਆਤਮਕ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਅਧਿਆਪਕਾਂ ਦੀ ਭੂਮਿਕਾ ਵਿਚ ਵੀ ਬਦਲਾਅ ਲਿਆਉਣਾ ਜ਼ਰੂਰੀ ਹੈ। ਉਨ੍ਹਾਂ 26 ਰਾਜਾਂ ਤੋਂ ਸ਼ਾਮਿਲ ਹੋਏ 171 ਭਾਗੀਦਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰਜ ਅਤੇ ਵਿਹਾਰ ਰਾਹੀਂ ਮਿਸਾਲੀ ਅਧਿਆਪਕ ਬਣਨ ਲਈ ਪ੍ਰੇਰਿਤ ਕੀਤਾ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਐੱਮ. ਐੱਮ. ਟੀ. ਟੀ. ਸੀ. ਵਿਖੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਅਤੇ ਯੂਨੀਵਰਸਿਟੀ ਦੀਆਂ ਉੱਚ ਅਧਿਕਾਰੀਆਂ ਦੇ ਉਤਸ਼ਾਹ ਨਾਲ ਸ਼ੁਰੂ ਕੀਤੇ ਗਏ ਮਨੁੱਖੀ ਵਿਸ਼ਿਆਂ, ਉਦਾਰ ਕਲਾਵਾਂ ਅਤੇ ਅਧਿਆਪਕ ਸਿੱਖਿਅਕਾਂ ਲਈ 12 ਰੋਜ਼ਾ ਆਨਲਾਈਨ ਰਿਫਰੈਸ਼ਰ ਕੋਰਸ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ । ਐੱਮ.ਐੱਮ.ਟੀ.ਟੀ.ਸੀ. ਦੇ ਡਾਇਰੈਕਟਰ ਪ੍ਰੋ. (ਡਾ.) ਬਲਵਿੰਦਰ ਸਿੰਘ ਨੇ ਭਾਗੀਦਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਧਿਆਪਕਾਂ ਲਈ ਨਵੀਆਂ ਤਕਨੀਕਾਂ ਅਤੇ ਅਧਿਆਪਨ ਵਿਧੀਆਂ ਨਾਲ ਲਗਾਤਾਰ ਜਾਣੂ ਰਹਿਣਾ ਜ਼ਰੂਰੀ ਹੈ, ਤਾਂ ਜੋ ਵਿਦਿਆਰਥੀਆਂ ਦੀ ਰੁਚੀ ਨੂੰ ਬਣਾਈ ਰੱਖਦਿਆਂ ਉਨ੍ਹਾਂ ਨੂੰ ਕਲਾਸਰੂਮ ਸਿੱਖਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੋੜਿਆ ਜਾ ਸਕੇ।ਕੋਰਸ ਕੋਆਰਡੀਨੇਟਰ ਅਤੇ ਵਿਭਾਗ ਸਿੱਖਿਆ ਤੋਂ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ ਨੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਕੋਰਸ ਦੇ ਢਾਂਚੇ ਅਤੇ ਵਿਸਤ੍ਰਿਤ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ, ਐੱਮ.ਐੱਮ.ਟੀ.ਟੀ.ਸੀ., ਡਾ. ਰੇਖਾ ਹਾਂਡਾ ਨੇ ਮੁੱਖ ਮਹਿਮਾਨ, ਭਾਗ ਲੈਣ ਵਾਲਿਆਂ ਅਤੇ ਕੋਰਸ ਕੋਆਰਡੀਨੇਟਰ ਦਾ ਸਵਾਗਤ ਕੀਤਾ।