19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਮਿਸ ਅਲਬਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ

ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)- ਭਾਰਤ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਚੰਡੀਗੜ੍ਹ ਦੇ ਡਿਪਟੀ ਹਾਈ ਕਮਿਸ਼ਨਰ ਮਿਸ ਅਲਬਾ ਸਮੇਰੀਗਲਿਓ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਮਾਤਾ ਜੀ ਵੀ ਸਨ ।

Ad Position 21
No active advertisement
ਅਜੀਤ ਡੈਸਕ 20-08-2026
ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)- ਭਾਰਤ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਚੰਡੀਗੜ੍ਹ ਦੇ ਡਿਪਟੀ ਹਾਈ ਕਮਿਸ਼ਨਰ ਮਿਸ ਅਲਬਾ ਸਮੇਰੀਗਲਿਓ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਮਾਤਾ ਜੀ ਵੀ ਸਨ । ਡਿਪਟੀ ਹਾਈ ਕਮਿਸ਼ਨਰ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ ਰਣਧੀਰ ਸਿੰਘ ਵਰਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਸ਼ਰਧਾਲੂਆਂ ਲਈ ਲੰਗਰ ਤਿਆਰ ਹੁੰਦਾ ਦੇਖਿਆ ਤੇ ਕੁੱਝ ਸਮਾਂ ਖੁਦ ਵੀ ਲੰਗਰ ਤਿਆਰ ਕਰਨ ਦੀ ਸੇਵਾ ਕੀਤੀ। ਇਸ ਦੌਰਾਨ ਉਨ੍ਹਾਂ ਯੂ.ਕੇ. ਤੇ ਭਾਰਤ ਦੇ ਲੋਕਾਂ ਸਮੇਤ ਸਰਬੱਤ ਦੇ ਭਲੇ ਤੇ ਦੁਨੀਆਂ ਵਿਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਵਰਪਾਲ ਤੇ ਜਤਿੰਦਰਪਾਲ ਸਿੰਘ ਵਲੋਂ ਡਿਪਟੀ ਹਾਈ ਕਮਿਸ਼ਨਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਭੇਟ ਕਰਕੇ ਸਨਮਾਨਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਫੁਲਕਾਰੀ ਨੇ ‘ਹੀਲਿੰਗ ਐਂਡ ਟਰਾਂਸਫ਼ਾਰਮੇਸ਼ਨ: ਐੱਨ ਈਵਨਿੰਗ ਵਿਦ ਸੁਰੇਖਾ ਕੋਠਾਰੀ’ ਸਮਾਗਮ ਕਰਵਾਇਆ ਅਗਲੀ ਖ਼ਬਰ ਜਥੇਦਾਰ ਹਵਾਰਾ ਕਮੇਟੀ ਵਲੋਂ ਪੰਜਾਬ ਵਾਸੀਆਂ ਨੂੰ ਕੱਲ੍ਹ ‘ਪੰਜਾਬ ਬੰਦ’ ਰੱਖਣ ਦੀ ਅਪੀਲ
Ad Position 24