ਚੁੱਘ ਦੀ ਮਿਹਨਤ ’ਤੇ ਪਾਰਟੀ ਲੀਡਰਸ਼ਿਪ ਨੇ ਜਤਾਇਆ ਭਰੋਸਾ-ਸ਼ੰਟੀ
ਅੰਮ੍ਰਿਤਸਰ, 20 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਸ਼ੰਟੀ ਨੇ ਕਿਹਾ ਕਿ ਭਾਜਪਾ ਵਲੋਂ ਰਾਸ਼ਟਰੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਗੁਜਰਾਤ ਦਾ ਇੰਚਾਰਜ ਨਿਯੁਕਤ ਕੀਤਾ ਜਾਣਾ ਉਨ੍ਹਾਂ ਦੀ ਮਿਹਨਤ, ਸੰਗਠਨ ਪ੍ਰਤੀ ਸਮਰਪਣ ਅਤੇ ਕੁਸ਼ਲ ਅਗਵਾਈ ਦੀ ਸਮਰੱਥਾ ਦਾ ਪ੍ਰਮਾਣ ਹੈ। ਸ਼ੰਟੀ ਨੇ ਕਿਹਾ ਕਿ ਤਰੁਣ ਚੁੱਘ ਨੇ ਪਾਰਟੀ ਸੰਗਠਨ ‘ਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਨਿਭਾਇਆ ਹੈ।
ਅੰਮ੍ਰਿਤਸਰ, 20 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਸ਼ੰਟੀ ਨੇ ਕਿਹਾ ਕਿ ਭਾਜਪਾ ਵਲੋਂ ਰਾਸ਼ਟਰੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਗੁਜਰਾਤ ਦਾ ਇੰਚਾਰਜ ਨਿਯੁਕਤ ਕੀਤਾ ਜਾਣਾ ਉਨ੍ਹਾਂ ਦੀ ਮਿਹਨਤ, ਸੰਗਠਨ ਪ੍ਰਤੀ ਸਮਰਪਣ ਅਤੇ ਕੁਸ਼ਲ ਅਗਵਾਈ ਦੀ ਸਮਰੱਥਾ ਦਾ ਪ੍ਰਮਾਣ ਹੈ। ਸ਼ੰਟੀ ਨੇ ਕਿਹਾ ਕਿ ਤਰੁਣ ਚੁੱਘ ਨੇ ਪਾਰਟੀ ਸੰਗਠਨ ‘ਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਨਿਭਾਇਆ ਹੈ। ਸੰਗਠਨ ਨੂੰ ਮਜ਼ਬੂਤ ਕਰਨ ਦੀ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਲਗਾਤਾਰ ਸੰਵਾਦ ਨੇ ਉਨ੍ਹਾਂ ਨੂੰ ਪਾਰਟੀ ਦੇ ਭਰੋਸੇਮੰਦ ਆਗੂਆਂ ਵਿਚ ਸਥਾਨ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਰਗੇ ਮਹੱਤਵਪੂਰਨ ਸੂਬੇ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲੀਡਰਸ਼ਿਪ ਦੇ ਉਨ੍ਹਾਂ ਪ੍ਰਤੀ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਤਰੁਣ ਚੁੱਘ ਆਪਣੇ ਤਜਰਬੇ ਅਤੇ ਸੰਗਠਨਾਤਮਕ ਕੁਸ਼ਲਤਾ ਨਾਲ ਗੁਜਰਾਤ ‘ਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ। ਸਰਬਜੀਤ ਸਿੰਘ ਸ਼ੰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦਾ ਸੰਗਠਨ ਦੇਸ਼ ਭਰ ਵਿਚ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਤਰੁਣ ਚੁੱਘ ਵਰਗੇ ਮਿਹਨਤੀ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਮਿਲਣਾ ਇਸੇ ਸੰਗਠਨਾਤਮਕ ਵਿਸਥਾਰ ਦਾ ਹਿੱਸਾ ਹੈ।