21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਿੰਡ ਸਾਂਘਣਾ ਵਿਖੇ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਹਾਲ ਦਾ ਉਦਘਾਟਨ ਸਮਾਗਮ 23 ਨੂੰ

ਛੇਹਰਟਾ, 20 ਅਗਸਤ (ਪੱਤਰ ਪ੍ਰੇਰਕ)-ਸ਼ਹੀਦ ਬਾਬਾ ਬੁਲਾਕਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਪਿੰਡ ਸਾਂਘਣਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਵੇਂ ਬਣ ਕੇ ਤਿਆਰ ਹੋਏ ਆਧੁਨਿਕ ਦਰਬਾਰ ਹਾਲ ਦਾ ਉਦਘਾਟਨ ਸਮਾਗਮ ਆਉਂਦੀ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 21-08-2026
ਛੇਹਰਟਾ, 20 ਅਗਸਤ (ਪੱਤਰ ਪ੍ਰੇਰਕ)-ਸ਼ਹੀਦ ਬਾਬਾ ਬੁਲਾਕਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਪਿੰਡ ਸਾਂਘਣਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਵੇਂ ਬਣ ਕੇ ਤਿਆਰ ਹੋਏ ਆਧੁਨਿਕ ਦਰਬਾਰ ਹਾਲ ਦਾ ਉਦਘਾਟਨ ਸਮਾਗਮ ਆਉਂਦੀ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਪ੍ਰਬੰਧਕਾਂ ਮੁਤਾਬਕ, ਇਸ ਸ਼ੁਭ ਦਿਹਾੜੇ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਕੀਤੀ ਜਾਵੇਗੀ। ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਸ਼ਹੀਦ ਬਾਬਾ ਬੁਲਾਕਾ ਸਿੰਘ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲੇ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ , ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਜਥੇਦਾਰ ਬਾਬਾ ਜੋਗਾ ਸਿੰਘ ਸ੍ਰੀ ਮਿਸ਼ਨ ਸ਼ਹੀਦਾਂ ਤਰਨਾ ਦਲ, ਸੰਤ ਬਾਬਾ ਗੁਰਨਾਮ ਸਿੰਘ ਭਾਈ ਕੇ ਡਰੋਲੀ ਵਾਲੇ, ਸੰਤ ਬਾਬਾ ਅਵਤਾਰ ਸਿੰਘ ਧੱਤਲ, ਹਜੂਰੀ ਰਾਗੀ ਭਾਈ ਲਵਦੀਪ ਸਿੰਘ ਨਤਮਸਤਕ ਹੋਣਗੇ ਤੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਇਤਿਹਾਸਕ ਪਲ ਨੂੰ ਯਾਦਗਾਰੀ ਬਣਾਉਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਮੂਹ ਮਾਈ-ਭਾਈ ਨੂੰ ਇਸ ਮਹਾਨ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਨਿੱਘਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਹੈਡ ਗ੍ਰੰਥੀ ਬਾਬਾ ਸੁਬੇਗ ਸਿੰਘ, ਪ੍ਰਧਾਨ ਗੁਰਜੀਤ ਸਿੰਘ, ਗੁਰਦੇਵ ਸਿੰਘ, ਭੁਪਿੰਦਰ ਸਿੰਘ ਸੈਕਟਰੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬੱਬੀ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਸਕੱਤਰ ਸਿੰਘ, ਗੁਰਵੇਲ ਸਿੰਘ, ਬਲਜਿੰਦਰ ਸਿੰਘ ਜਸਬੀਰ ਸਿੰਘ ਆਦ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਐੱਸ.ਓ.ਐੱਫ. ਓਲੰਪਿਆਡਜ਼ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੀ. ਆਈ. ਬੀ. ਵਲੋਂ ‘ਵਾਰਤਾਲਾਪ’ ਮੀਡੀਆ ਵਰਕਸ਼ਾਪ ਕਰਵਾਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਲੋਕ-ਭਲਾਈ ’ਚ ਭੂਮਿਕਾ ਵਿਸ਼ੇ...
Ad Position 24