ਡੀ.ਏ.ਵੀ. ਪਬਲਿਕ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਸਰਪ੍ਰਸਤੀ ਹੇਠ ਡੀ. ਏ.
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਸਰਪ੍ਰਸਤੀ ਹੇਠ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਮਾਜ ਦੀ ਸੇਵਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਵਿਕਾਸ ਪਰਿਸ਼ਦ ਅਤੇ ਲਾਇਨਜ਼ ਕਲੱਬ ਅੰਮ੍ਰਿਤਸਰ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ’ਚ ਪ੍ਰਿੰਸੀਪਲ, ਅਧਿਆਪਕਾਂ, ਸਹਾਇਕ ਸਟਾਫ਼ ਅਤੇ ਮਾਪਿਆਂ ਨੇ ਆਪਣੀ ਇੱਛਾ ਅਨੁਸਾਰ ਅੱਗੇ ਆ ਕੇ ਖ਼ੂਨ ਦਾਨ ਕੀਤਾ ਅਤੇ ਇਸ ਨੇਕ ਕਾਰਜ ’ਚ ਯੋਗਦਾਨ ਪਾਇਆ। ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਸਟਾਫ਼, ਮਾਪਿਆਂ ਅਤੇ ਸਕੂਲ ਭਾਈਚਾਰੇ ਦੇ ਮੈਂਬਰਾਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਮਨੁੱਖ ਨੂੰ ਸਮਾਜ ਦੀ ਸੇਵਾ ਕਰਨ ਲਈ ਇਕ ਕੀਮਤੀ ਮੰਚ ਪ੍ਰਦਾਨ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਮਨੁੱਖਤਾ ਦੀ ਭਲਾਈ ਲੜੀ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਪ੍ਰਬੰਧਕਾਂ, ਖ਼ੂਨਦਾਨੀਆਂ ਅਤੇ ਸਵੈਸੇਵਕਾਂ ਵਲੋਂ ਦਿੱਤੇ ਕੀਮਤੀ ਯੋਗਦਾਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।