23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਿਸ਼ਵਤ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਨੇ ਮੁੱਖ ਮੰਤਰੀ ਅਤੇ ਉਸ ਦੀ ਪਤਨੀ ਖ਼ਿਲਾਫ਼ ਕੀਤਾ ਮੁਜ਼ਾਹਰਾ

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ) -ਜਬਰ ਜਨਾਹ ਦੇ ਇਕ ਮਾਮਲੇ ਨੂੰ ਦਬਾਉਣ ਲਈ ਰਿਸ਼ਵਤ ਮੰਗੇ ਜਾਣ ਦੇ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਉਸ ਦੀ ਪਤਨੀ ਦੇ ਖਿਲਾਫ਼ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਮੁਜਾਹਰਾ ਕੀਤਾ ਗਿਆ। ਮਾਮਲੇ ਦੀ ਨਿਰਪੱਖ ਜਾਂਚ ਅਤੇ ਨੈਤਿਕ ਜਵਾਬਦੇਹੀ ਦੀ ਮੰਗ ਕੀਤੀ ।

Ad Position 21
No active advertisement
ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਪੁਤਲਾ ਸਾੜ ਕੇ ਮੁਜ਼ਹਰਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਜਨਤਾ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ। ਤਸਵੀਰ : ਹਰਜੀਤ ਸਿੰਘ 24-08-2026
ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ) -ਜਬਰ ਜਨਾਹ ਦੇ ਇਕ ਮਾਮਲੇ ਨੂੰ ਦਬਾਉਣ ਲਈ ਰਿਸ਼ਵਤ ਮੰਗੇ ਜਾਣ ਦੇ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਉਸ ਦੀ ਪਤਨੀ ਦੇ ਖਿਲਾਫ਼ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਮੁਜਾਹਰਾ ਕੀਤਾ ਗਿਆ। ਮਾਮਲੇ ਦੀ ਨਿਰਪੱਖ ਜਾਂਚ ਅਤੇ ਨੈਤਿਕ ਜਵਾਬਦੇਹੀ ਦੀ ਮੰਗ ਕੀਤੀ । ਇਸ ਮੌਕੇ ਭਾਜਪਾ ਪੰਜਾਬ ਸੂਬਾ ਜਨਰਲ ਸਕੱਤਰ ਸੂਰਜ ਭਾਰਦਵਾਜ ਵੀ ਮੌਜੂਦ ਸਨ । ਇਸ ਮੌਕੇ ਸਲਿਲ ਕਪੂਰ ਨੇ ਕਿਹਾ ਕਿ ਇਕ ਸੇਵਾਮੁਕਤ ਜੱਜ ਨੇ ਜਨਤਕ ਤੌਰ ’ਤੇ ਦੋਸ਼ ਲਗਾਇਆ ਹੈ ਕਿ ਜਬਰ ਜਨਾਹ ਦੀ ਪੀੜਤਾ ਨੂੰ ਇਨਸਾਫ਼ ਦਿਵਾਉਣ ਦੀ ਜਗ੍ਹਾ ਜਬਰ ਜਨਾਹ ਮਾਮਲੇ ਦੀ ਜਾਂਚ ਨੂੰ ਕਮਜ਼ੋਰ ਕਰਨ ਅਤੇ ਦਬਾਉਣ ਦੇ ਬਦਲੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਵਲੋਂ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਕੀਤੀ । ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਸ਼ਿਕਾਇਤ ਦਾ ਨੋਟਿਸ ਲਿਆ ਹੈ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਦੋ ਹਫ਼ਤਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ । ਸਲਿਲ ਕਪੂਰ ਨੇ ਮੰਗ ਕੀਤੀ ਕਿ ਲਗੇ ਦੋਸ਼ਾਂ ਦੀ ਸੁਤੰਤਰ ਜਾਂਚ ਅਤੇ ਸਬੂਤਾਂ ਦੀ ਸੰਭਾਲ ਹੋਣੀ ਚਾਹੀਦੀ ਹੈ । ਇਸ ਮੌਕੇ ਰਾਕੇਸ਼ ਗਿੱਲ, ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਮੀਨੂੰ ਸਹਿਗਲ, ਮੋਹਿਤ ਮਹਾਜਨ, ਸਰਬਜੀਤ ਸਿੰਘ ਸ਼ੰਟੀ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰਤੀਕ ਕਪੂਰ, ਬਲਵਿੰਦਰ ਕੁਮਾਰ ਬੱਬਾ, ਗੌਤਮ ਅਰੋੜਾ, ਬਲਵਿੰਦਰ ਕੌਰ, ਏਕਤਾ ਵੋਹਰਾ, ਅਲਕਾ ਮਨਚੰਦ ਸ਼ਰਮਾ, ਕਾ: ਮਨਜੀਤ ਕੌਰ, ਸ਼ਕਤੀ ਕਲਿਆਣ, ਮਨਿੰਦਰ ਸਿੰਘ ਠੇਕੇਦਾਰ, ਸਤਪਾਲ ਡੋਗਰਾ, ਕੌਂਸਲਰ ਗੌਰਵ ਗਿੱਲ, ਕੌਂਸਲਰ ਸ਼ਰੂਤੀ ਵਿਜ, ਕਵਲਜੀਤ ਸਿੰਘ ਸੰਨੀ, ਕੌਂਸਲਰ ਅਮਨ ਐਰੀ, ਰਾਜੇਸ਼ ਮਹਿਤਾ, ਕਰਨ ਕਪਿਲਾ, ਤਰੁਣ ਅਰੋੜਾ, ਨੂਰੀਨ ਮਹਾਜਨ, ਅਮਿਤ ਅਬਰੋਲ, ਸੁਖਦੇਵ ਸਿੰਘ ਹਨੇਰੀਅਨ, ਨੂਰੀਨ ਮਹਾਜਨ, ਕਰਮਬੀਰ ਸਿੰਘ ਵਰਿੰਦਰ ਸਿੰਘ, ਬਲਬੀਰ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਕੇਰਲਾ ਹਾਈ ਕੋਰਟ ਦੇ ਜੱਜ ਜਯਾ ਕੁਮਾਰ ਪਰਿਵਾਰ ਸਮੇਤ ਹੋਏ ਨਤਮਸਤਕ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ
Ad Position 24