25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਜੇਪਾਲ ਸਿੰਘ ਦੀ ਮੌਤ ਮਾਮਲੇ ’ਚ ਇਨਸਾਫ਼ ਦੀ ਮੰਗ

ਜੰਡਿਆਲਾ ਗੁਰੂ, 24 ਅਗਸਤ (ਅੰਮ੍ਰਿਤ ਪਾਲ ਸਿੰਘ)- ਅਜੇਪਾਲ ਸਿੰਘ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਵਲੋਂ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ ਗਈ । ਧਰਨੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰ ਨੂੰ ਮਾਮਲੇ ’ਚ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ ।

Ad Position 21
No active advertisement
* ਨਿੱਜਰਪੁਰਾ ਟੋਲ ਪਲਾਜ਼ਾ ’ਤੇ ਪਰਿਵਾਰ ਨੇ ਲਾਇਆ ਧਰਨਾ 25-08-2026
ਜੰਡਿਆਲਾ ਗੁਰੂ, 24 ਅਗਸਤ (ਅੰਮ੍ਰਿਤ ਪਾਲ ਸਿੰਘ)- ਅਜੇਪਾਲ ਸਿੰਘ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਵਲੋਂ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ ਗਈ । ਧਰਨੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰ ਨੂੰ ਮਾਮਲੇ ’ਚ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਅਜੇਪਾਲ ਸਿੰਘ ਦੀ ਮਾਤਾ ਬਲਵੀਰ ਕੌਰ ਨੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ ਨੇ ਨੂਰ ਕਾਲੀਆ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਦੋਵੇਂ ਸਿੰਗਾਪੁਰ ਜਾਣ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਅਜੇਪਾਲ ਨਾਲ ਕਥਿਤ ਤੌਰ ’ਤੇ ਝਗੜਾ ਹੋਇਆ ਅਤੇ ਉਸ ਨਾਲ ਗਾਲੀ-ਗਲੋਚ ਕਰਨ ਦੇ ਨਾਲ ਕੁਝ ਵਿਅਕਤੀਆਂ ਨੂੰ ਬੁਲਾ ਕੇ ਮਾਮਲੇ ਵਿਚ ਦਖ਼ਲਅੰਦਾਜ਼ੀ ਕਰਵਾਈ ਗਈ। ਪਰਿਵਾਰ ਅਨੁਸਾਰ 13 ਮਈ ਨੂੰ ਅਜੇਪਾਲ ਆਪਣੀ ਸਹੁਰੇ ਘਰ ਪਿੰਡ ਬੰਮੇ ਗਿਆ, ਜਿੱਥੇ ਉਸ ਨੂੰ ਕਥਿਤ ਤੌਰ ’ਤੇ ਕੋਈ ਦਵਾਈ ਪਿਲਾਈ ਗਈ। ਬਾਅਦ ਵਿਚ ਘਰ ਵਾਪਸ ਪਰਤਦਿਆਂ ਉਹ ਵਡਾਲਾ ਪਿੰਡ ਨੇੜੇ ਡਿੱਗ ਪਿਆ, ਜਿਸ ਨੂੰ ਪਰਿਵਾਰ ਵਲੋਂ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਲਿਜਾਇਆ ਗਿਆ। ਤਰਨਤਾਰਨ ਦੇ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਤਾ ਨੇ ਦੋਸ਼ ਲਗਾਇਆ ਕਿ ਘਟਨਾ ਨੂੰ ਕਰੀਬ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਉਨ੍ਹਾਂ ਵਲੋਂ ਜਿਨ੍ਹਾਂ ਵਿਅਕਤੀਆਂ ਨੂੰ ਮਾਮਲੇ ਵਿਚ ਨਾਮਜ਼ਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਉਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਕਾਰਵਾਈ ਨਹੀਂ ਕੀਤੀ ਗਈ। ਇਸੇ ਰੋਸ ਵਜੋਂ ਅੱਜ ਟੋਲ ਪਲਾਜ਼ਾ ’ਤੇ ਧਰਨਾ ਲਗਾਇਆ ਗਿਆ। ਕੀ ਕਹਿੰਦੇ ਹਨ ਪੁਲਿਸ ਅਧਿਕਾਰੀ ? ਇਸ ਸੰਬੰਧੀ ਡੀ. ਐੱਸ. ਪੀ. ਜੰਡਿਆਲਾ ਗੁਰੂ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਜਿਨ੍ਹਾਂ ਵਿਅਕਤੀਆਂ ਦੇ ਨਾਮ ਪਰਚੇ ਵਿਚ ਦਰਜ ਕਰਵਾਉਣਾ ਚਾਹੁੰਦਾ ਹੈ, ਉਨ੍ਹਾਂ ਵਲੋਂ ਅਦਾਲਤ ਵਿਚ ਰਿਟ ਦਾਇਰ ਕੀਤੀ ਗਈ ਹੈ। ਜਦੋਂ ਤੱਕ ਅਦਾਲਤ ਵਲੋਂ ਰਿਟ ’ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਉਕਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਸਕਦੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਗੱਲ ਪਰਿਵਾਰ ਨੂੰ ਸਮਝਾ ਕੇ ਧਰਨਾ ਚੁਕਵਾਇਆ ਗਿਆ ਹੈ ਅਤੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਹ ਜ਼ਰੂਰ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਡੇਂਗੂ ਅਤੇ ਮਲੇਰੀਆ ਦਾ ਵਧਿਆ ਪ੍ਰਕੋਪ ਬਰਸਾਤੀ ਘਾਹ ਅਤੇ ਖੜ੍ਹੇ ਪਾਣੀ ’ਚ ਪੈਦਾ ਹੋ ਰਿਹਾ ਮੱਛਰ ਨਿਗਮ ਵ... ਅਗਲੀ ਖ਼ਬਰ -ਮੁੱਦਾ ਇਕ ਸਾਲ ਬਾਅਦ ਵੀ ਖਾਦ ਘੁਟਾਲਾ ਦੇ ਦੋਸ਼ੀਆਂ ’ਤੇ ਬਣਦੀ ਕਾਰਵਾਈ ਨਾ ਕਰਨ ਦਾ- ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ...
Ad Position 24