25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਧਾਇਕਾ ਜੀਵਨਜੋਤ ਕੌਰ ਵਲੋਂ ਹਾਈ-ਵੋਲਟੇਜ ਤਾਰਾਂ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਪ੍ਰੋਜੈਕਟ ਦਾ ਉਦਘਾਟਨ

ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 33 ’ਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਯੋਜਨਾ’ ਤਹਿਤ 2.

Ad Position 21
No active advertisement
ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 33 ’ਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਯੋਜਨਾ’ ਤਹਿਤ 2.5 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਹਲਕੇ ਦੇ ਵੱਖ-ਵੱਖ ਇਲਾਕਿਆਂ ’ਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ੳਨ੍ਹਾਂ ਦੇ ਘਰਾਂ ਅੱਗਿਓਂ ਲੰਗਦੀਆਂ ਹਾਈ-ਵੋਲਟੇਜ ਤਾਰਾਂ ਨੂੰ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਲੋਕਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਾਈ-ਵੋਲਟੇਜ ਤਾਰਾਂ ਨੂੰ ਹਟਾਉਣ ਅਤੇ ਸਿੰਗਲ ਕੇਬਲ ਵਾਇਰਿੰਗ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਹਾਦਸਿਆਂ ਦੇ ਖਤਰੇ ਨੂੰ ਘਟਾਉਣ ਵਿਚ ਮਦਦ ਮਿਲੇਗੀ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸੁਚੱਜਾ ਬਿਜਲੀ ਢਾਂਚਾ ਮੁਹੱਈਆ ਕਰਵਾਉਣ ਵਿਚ ਵੀ ਮਦਦ ਮਿਲੇਗੀ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਦੇ ਹਰੇਕ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ । ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਜੀਵਨਜੋਤ ਕੌਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਦੀ ਮਾਰ ਨੇ ਫਿੱਕਾ ਕੀਤਾ ਤਿਉਹਾਰਾਂ ’ਤੇ ਮਠਿਆਈਆਂ ਦਾ ਸਵਾਦ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ
Ad Position 24