26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

. ਆਈ.ਆਰ. ਦੇ ਪਹਿਲੇ ਪੜਾਅ ’ਚ ਸ਼ਾਨਦਾਰ ਸੇਵਾਵਾਂ ਦੇਣ ਬਦਲੇ 37 ਬੀ.ਐੱਲ.ਓ. ਸਨਮਾਨਿਤ

ਅੰਮ੍ਰਿਤਸਰ, 25 ਅਗਸਤ (ਰੇਸ਼ਮ ਸਿੰਘ)- ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ.

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪਲੱਵੀ ਮਿਸ਼ਰਾ ਇਕ ਬੀ.ਐਲ.ਓ ਨੂੰ ਪ੍ਰੰਸਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ 26-08-2026
ਅੰਮ੍ਰਿਤਸਰ, 25 ਅਗਸਤ (ਰੇਸ਼ਮ ਸਿੰਘ)- ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦੇ ਪਹਿਲੇ ਪੜਾਅ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿਚ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਵਾਲੇ 37 ਬੂਥ ਲੈਵਲ ਅਫਸਰਾਂ ਨੂੰ ਅੱਜ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਵਲੋਂ ਸਨਮਾਨਿਤ ਬੂਥ ਲੈਵਲ ਅਫਸਰਾਂ ਨੂੰ ਸਨਮਾਨ ਪੱਤਰ ਪ੍ਰਦਾਨ ਕਰਦਿਆਂ ਐੱਸ.ਆਈ.ਆਰ. ਦੇ ਪਹਿਲੇ ਪੜਾਅ ਦੌਰਾਨ ਉਨ੍ਹਾਂ ਵਲੋਂ ਨਿਭਾਈ ਗਈ ਸ਼ਲਾਘਾਯੋਗ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਕਿਹਾ ਕਿ ਐੱਸ . ਆਈ.ਆਰ. ਦੀ ਪ੍ਰਕਿਰਿਆ ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਬੂਥ ਲੈਵਲ ਅਫਸਰਾਂ ਵਲੋਂ ਨਿਭਾਈ ਗਈ ਜ਼ਮੀਨੀ ਪੱਧਰ ਦੀ ਜ਼ਿੰਮੇਵਾਰੀ ਬੇਹੱਦ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੇ ਪਹਿਲੇ ਪੜਾਅ ਦੌਰਾਨ ਬੂਥ ਲੈਵਲ ਅਫਸਰਾਂ ਵਲੋਂ ਆਪਣੇ-ਆਪਣੇ ਬੂਥ ਖੇਤਰਾਂ ਵਿਚ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਐੱਸ.ਆਈ. ਆਰ. ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਐਨਿਊਮੇਰੇਸ਼ਨ ਫਾਰਮਾਂ ਨਾਲ ਸਬੰਧਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਵਲੋਂ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ, ਫਾਰਮਾਂ ਨਾਲ ਸਬੰਧਤ ਕਾਰਵਾਈ ਵਿਚ ਸਹਾਇਤਾ ਕਰਨ ਅਤੇ ਬੂਥ ਪੱਧਰ ’ਤੇ ਲੋਕਾਂ ਦੀਆਂ ਚੋਣ ਸਬੰਧੀ ਜ਼ਰੂਰਤਾਂ ਦਾ ਹੱਲ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਗਈ। ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਐੱਸ.ਆਈ.ਆਰ. ਦੇ ਅਗਲੇ ਪੜਾਵਾਂ ਵਿਚ ਵੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ। ਇਸ ਮੌਕੇ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਕਾਹਲੋਂ ਅਤੇ ਜ਼ਿਲ੍ਹਾ ਸਵੀਪ ਟੀਮ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਵਲੋਂ ਲਾਰੈਂਸ ਰੋਡ ’ਤੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ ਅਗਲੀ ਖ਼ਬਰ ਪੁਲਿਸ ਡੀ . ਏ . ਵੀ . ਪਬਲਿਕ ਸਕੂਲ ਵਿਖੇ ਵੇਦ ਪ੍ਰਚਾਰ ਹਫ਼ਤਾ ਮਨਾਇਆ
Ad Position 24