26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ : ਗੁਰਦੁਆਰਾ ਕਲਗੀਧਰ ਸਾਹਿਬ ਜਥਾ ਬੀਬੀਆਂ ਕਿਲ੍ਹਾ ਭੰਗੀਆਂ ਵਿਖੇ ਸਜੇ 18ਵੇਂ ਜੀਵਨ ਜੁਗਤਿ ਸਮਾਗਮ

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਗਰੀ ਅੰਮ੍ਰਿਤਸਰ ਵਿਚ ਵੱਖ ਵੱਖ ਗੁਰਬਾਣੀ ਵਿਸ਼ਿਆਂ ’ਤੇ ਚੱਲ ਰਹੀ ਲੜੀਵਾਰ ‘ਜੀਵਨ ਜੁਗਤਿ ਸਮਾਗਮਾਂ’ ਦੀ ਲੜ੍ਹੀ ਦੌਰਾਨ ਅੱਜ 18ਵਾਂ ਅੰਮ੍ਰਿਤ ਵੇਲਾ ਗੁਰਮਤਿ ਸਮਾਗਮ ਗੁਰਦੁਆਰਾ ਕਲਗੀਧਰ ਸਾਹਿਬ ਜਥਾ ਬੀਬੀਆਂ ਕਿਲ੍ਹਾ ਭੰਗੀਆਂ, ਨਜ਼ਦੀਕ ਸ਼ਕਤੀ ਨਗਰ ਵਿਖੇ ਸ਼ਰਧਾ ਉਤਸ਼ਾਹ ਸਹਿਤ ਕਰਵਾਇਆ ਗਿਆ। ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਅਤੇ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੀ ਆਰੰਭਤਾ ਅੰਮ੍ਰਿਤ ਵੇਲੇ 4.

Ad Position 21
No active advertisement
ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਗਰੀ ਅੰਮ੍ਰਿਤਸਰ ਵਿਚ ਵੱਖ ਵੱਖ ਗੁਰਬਾਣੀ ਵਿਸ਼ਿਆਂ ’ਤੇ ਚੱਲ ਰਹੀ ਲੜੀਵਾਰ ‘ਜੀਵਨ ਜੁਗਤਿ ਸਮਾਗਮਾਂ’ ਦੀ ਲੜ੍ਹੀ ਦੌਰਾਨ ਅੱਜ 18ਵਾਂ ਅੰਮ੍ਰਿਤ ਵੇਲਾ ਗੁਰਮਤਿ ਸਮਾਗਮ ਗੁਰਦੁਆਰਾ ਕਲਗੀਧਰ ਸਾਹਿਬ ਜਥਾ ਬੀਬੀਆਂ ਕਿਲ੍ਹਾ ਭੰਗੀਆਂ, ਨਜ਼ਦੀਕ ਸ਼ਕਤੀ ਨਗਰ ਵਿਖੇ ਸ਼ਰਧਾ ਉਤਸ਼ਾਹ ਸਹਿਤ ਕਰਵਾਇਆ ਗਿਆ। ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਅਤੇ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੀ ਆਰੰਭਤਾ ਅੰਮ੍ਰਿਤ ਵੇਲੇ 4.30 ਵਜੇ ਸ੍ਰੀ ਜਪੁਜੀ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਕਰਨ ਨਾਲ ਹੋਈ। ਉਪਰੰਤ ਭਾਈ ਅਮਿਤੇਸ਼ਵਰ ਸਿੰਘ ਤੇ ਬੀਬੀ ਹਰਲੀਨ ਕੌਰ ਦੇ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਭਾਈ ਪ੍ਰੇਮ ਸਿੰਘ ਮੁੱਖ ਅਰਦਾਸੀਏ ਸ੍ਰੀ ਦਰਬਾਰ ਸਾਹਿਬ ਨੇ ਕਥਾ ਕੀਰਤਨ ਅਤੇ ਗੁਰ ਇਤਿਹਾਸ ਦੀ ਅੰਮ੍ਰਿਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਵਜੋਂ ਸੇਵਾ ਭਾਈ ਦਵਿੰਦਰ ਸਿੰਘ ਨੇ ਨਿਭਾਈ ਅਤੇ ਸ੍ਰੀ ਦਰਬਾਰ ਸਾਹਿਬ ਕਮੇਟੀ ਅਤੇ ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ ਅਤੇ ਕਥਾਵਾਚਕ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਬੀਬੀ ਸੁਰਜੀਤ ਕੌਰ ਤੇ ਬੀਬੀ ਦਰਸ਼ਨ ਕੌਰ ਮੁਖੀ ਜਥਾ ਬੀਬੀਆਂ ਗੁਰਦੁਆਰਾ ਸਾਹਿਬ ਕਿਲ੍ਹਾ ਭੰਗੀਆਂ, ਮਹਿੰਦਰ ਸਿੰਘ, ਹਰਜੀਤ ਸਿੰਘ ਅਸਿਸਟੈਂਟ ਕਮਿਸ਼ਨਰ ਐਕਸਾਈਜ਼ , ਹਰਭਜਨ ਸਿੰਘ ਭਾਟੀਆ, ਭਾਈ ਜਸਬੀਰ ਸਿੰਘ ਬੈਂਕ ਵਾਲੇ ਮੁੱਖ ਸੇਵਾਦਾਰ ਤੋਂ ਇਲਾਵਾ ਭਾਈ ਸਤਿੰਦਰ ਸਿੰਘ ਮੀਤ ਪ੍ਰਧਾਨ, ਜਵਾਹਰਲਾਲ ਸਿੰਘ, ਜਸਬੀਰ ਸਿੰਘ ਅਰੋੜਾ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਵਿੱਕੀ, ਸ਼ਰਨਜੀਤ ਸਿੰਘ ਪੱਖਿਆਂ ਵਾਲੇ, ਗਿਆਨ ਸਿੰਘ , ਜਗਜੀਤ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਭਾਈ ਗੁਰਬਖਸ਼ ਸਿੰਘ ਬੱਗਾ ਸਮੇਤ ਇਲਾਕਾ ਨਿਵਾਸੀ ਬੀਬੀਆਂ ਅਤੇ ਹੋਰ ਸੰਗਤਾਂ ਹਾਜ਼ਰ ਸਨ। ਸਮਾਗਮ ਉਪਰੰਤ ਸੁਸਾਇਟੀ ਵਲੋਂ ਬੀਬੀ ਸੁਰਜੀਤ ਕੌਰ, ਬੀਬੀ ਦਰਸ਼ਨ ਕੌਰ, ਮਹਿੰਦਰ ਸਿੰਘ, ਹਰਜੀਤ ਸਿੰਘ, ਹਰਭਜਨ ਸਿੰਘ ਭਾਟੀਆ, ਭਾਈ ਜਗਦੀਸ਼ ਸਿੰਘ ਬਾਰਦਾਨੇ ਵਾਲੇ ਜਸਪ੍ਰੀਤ ਸਿੰਘ ਸੋਨੂ ਅਤੇ ਭਾਈ ਦਵਿੰਦਰ ਸਿੰਘ ਨੂੰ ਵੀ ਸ੍ਰੀ ਦਰਬਾਰ ਸਾਹਿਬ ਤੇ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ ਦੇ ਬਾਹਰੋਂ ਤੇ ਹੋਰ ਵੱਖ - ਵੱਖ ਜਗ੍ਹਾ ’ ਤੇ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਵਲੋਂ ਲਾਰੈਂਸ ਰੋਡ ’ਤੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ
Ad Position 24