26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਿਸਾਨ ਜਥੇਬੰਦੀ ਦੇ ਆਗੂਆਂ ਵਲੋਂ ਸੂਬੇ ਦੇ ਪਿੰਡਾਂ ’ਚ ਫਲੈਕਸੀਆਂ ਲਗਾਉਣ ਦਾ ਕੰਮ ਸ਼ੁਰੂ

ਚੱਬਾ, 25 ਅਗਸਤ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਸੂਬੇ ਦੇ ਦਰਜਨਾਂ ਪਿੰਡਾਂ ’ਚ ਮੋਰਚੇ ਦੀਆਂ ਮੰਗਾਂ ਅਤੇ ਫਲੈਕਸੀਆਂ ਲਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਵਿਸ਼ਾਲ ਕਾਨਫਰੰਸ ਹੋਈ। ਜਿਸ ਵਿਚ ਇਕ ਵੱਡੀ ਫਲੈਕਸੀ ਜਾਰੀ ਕੀਤੀ ਗਈ ਤੇ ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾ ਮਜ਼ਦੂਰਾਂ ਮਾਤਾਵਾਂ ਅਤੇ ਭੈਣਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਉਲੀਕੀਆ ਗਿਆ ਹੈ ਤੇ 31 ਅਗਸਤ ਨੂੰ ਪੂਰੇ ਪੰਜਾਬ ’ਚ ਡੀ.

Ad Position 21
No active advertisement
ਅਜੀਤ ਡੈਸਕ 26-08-2026
ਚੱਬਾ, 25 ਅਗਸਤ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਸੂਬੇ ਦੇ ਦਰਜਨਾਂ ਪਿੰਡਾਂ ’ਚ ਮੋਰਚੇ ਦੀਆਂ ਮੰਗਾਂ ਅਤੇ ਫਲੈਕਸੀਆਂ ਲਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਵਿਸ਼ਾਲ ਕਾਨਫਰੰਸ ਹੋਈ। ਜਿਸ ਵਿਚ ਇਕ ਵੱਡੀ ਫਲੈਕਸੀ ਜਾਰੀ ਕੀਤੀ ਗਈ ਤੇ ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾ ਮਜ਼ਦੂਰਾਂ ਮਾਤਾਵਾਂ ਅਤੇ ਭੈਣਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਉਲੀਕੀਆ ਗਿਆ ਹੈ ਤੇ 31 ਅਗਸਤ ਨੂੰ ਪੂਰੇ ਪੰਜਾਬ ’ਚ ਡੀ.ਸੀ. ਦਫਤਰਾਂ ਅੱਗੇ ਇਕ ਦਿਨ ਲਈ ਵਿਸ਼ਾਲ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ 14 ਸਤੰਬਰ ਤੋਂ ਸੂਬੇ ਦੇ ਕੈਬਨਿਟ ਮੰਤਰੀਆਂ ਦੇ ਹਲਕਿਆਂ ਵਿਚ ਧਰਨੇ ਲਗਾਏ ਜਾਣਗੇ । ਜੇਕਰ ਸਰਕਾਰ ਨੇ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਨਿਬੇੜਾ ਨਾ ਕੀਤਾ ਤਾਂ ਰੇਲਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਪੰਜ ਫ਼ਸਲਾਂ ਜਿਵੇਂ ਬਾਸਮਤੀ, ਮੱਕੀ, ਸਰੋਂ,ਆਲੂ ਅਤੇ ਕਪਾਹ ਤੇ ਐੱਮ. ਐੱਸ. ਪੀ. ਗਰੰਟੀ ਦੇਵੇ ਤੇ ਸਰਕਾਰੀ ਖ਼ਰੀਦ ਯਕੀਨੀ ਬਣਾਵੇ । ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਸਮੁੱਚੇ ਤੌਰ ਤੇ ਮੁਆਫ਼ ਕਰੇ । ਉਨ੍ਹਾਂ ਦੱਸਿਆ ਕਿ ਜਿਵੇਂ ਚੱਬਾ, ਵੇਰਕਾ, ਪੰਧੇਰ ਕਲਾਂ, ਕੱਥੂਨੰਗਲ, ਭੋਏਵਾਲ ਆਦਿ ਵਿਚ ਫਲੈਕਸੀਆਂ ਲਗਾਈਆਂ ਗਈਆਂ। ਇਸ ਮੌਕੇ ਬਾਬਾ ਗੁਰਬਚਨ ਸਿੰਘ ਚੱਬਾ ਮਾਨੋਚਾਹਲ, ਲਖਵਿੰਦਰ ਸਿੰਘ ਵਰਿਆਮ ਨੰਗਲ, ਕੰਵਲਜੀਤ ਸਿੰਘ ਵਨਚੜੀ, ਰਾਜਪਾਲ ਸਿੰਘ ਸੁਲਤਾਨਵਿੰਡ, ਹਰਦੇਵ ਸਿੰਘ ਛਾਂਗਣਾ, ਕੁਲਦੀਪ ਸਿੰਘ ਚੱਬਾ, ਨਿਸ਼ਾਨ ਸਿੰਘ ਚੱਬਾ, ਬਲਵਿੰਦਰ ਸਿੰਘ, ਅਵਤਾਰ ਸਿੰਘ, ਜਗਮੋਹਨ ਸਿੰਘ ਮੰਡਿਆਲਾ, ਮੰਗਜੀਤ ਸਿੰਘ ਸਿੱਧਵਾਂ ਸਮੇਤ ਇਲਾਕੇ ਦੇ ਕਿਸਾਨ ਆਗੂ ਅਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ। 25ਏਐਸਆਰ21 ਪਿੰਡ ਚੱਬਾ ਵਿਖੇ ਫਲੈਕਸੀ ਲਗਾਉਣ ਸਮੇਂ ਗੁਰਬਚਨ ਸਿੰਘ ਚੱਬਾ, ਕੁਲਦੀਪ ਸਿੰਘ, ਨਿਸ਼ਾਨ ਸਿੰਘ, ਕੰਵਲਜੀਤ ਸਿੰਘ ਤੇ ਹੋਰ।(ਤਸਵੀਰ ਜੱਸਾ ਅਨਜਾਣ)
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ ’ਚ ਰਹੀਆਂ ਨਾਕਾਮ- ਡਿੰਪਾ ਅਗਲੀ ਖ਼ਬਰ ਪਾਕਿ ਦੇ ਬੱਚਿਆਂ ਦਾ ਭਵਿੱਖ ਸਿੰਧੂ ਨਦੀ ਦੇ ਪਾਣੀ ’ਤੇ ਨਿਰਭਰ : ਮੁਈਨ ਵੱਟੂ
Ad Position 24