27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੰਵਰ ਬਿਕਰਮ ਝਬਾਲ ਅੰਮ੍ਰਿਤਸਰ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਨਿਯੁਕਤ

ਅੰਮ੍ਰਿਤਸਰ, 26 ਅਗਸਤ (ਹਰਮਿੰਦਰ ਸਿੰਘ)- ਸਥਾਨਕ ਟੇਬਲ ਟੈਨਿਸ ਖੇਡ ਦੀ ਤਰੱਕੀ ਅਤੇ ਵਿਕਾਸ ਲਈ ਇਕ ਮਹੱਤਵਪੂਰਨ ਕਦਮ ਵਜੋਂ ਕੰਵਰ ਬਿਕਰਮ ਝਬਾਲ (ਕੇਬੀਸੀ) ਨੂੰ ਅੰਮ੍ਰਿਤਸਰ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 23 ਅਗਸਤ 2026 ਤੋਂ ਪ੍ਰਭਾਵੀ ਹੈ।

Ad Position 21
No active advertisement
ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਹਰਮਿੰਦਰ ਸਿੰਘ)- ਸਥਾਨਕ ਟੇਬਲ ਟੈਨਿਸ ਖੇਡ ਦੀ ਤਰੱਕੀ ਅਤੇ ਵਿਕਾਸ ਲਈ ਇਕ ਮਹੱਤਵਪੂਰਨ ਕਦਮ ਵਜੋਂ ਕੰਵਰ ਬਿਕਰਮ ਝਬਾਲ (ਕੇਬੀਸੀ) ਨੂੰ ਅੰਮ੍ਰਿਤਸਰ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 23 ਅਗਸਤ 2026 ਤੋਂ ਪ੍ਰਭਾਵੀ ਹੈ। ਇਹ ਨਿਯੁਕਤੀ ਏ.ਡੀ.ਟੀ.ਟੀ.ਏ ਦੀ ਸਮਰੱਥ ਅਥਾਰਟੀ ਦੀ ਮਨਜ਼ੂਰੀ ਨਾਲ, ਖੇਡਾਂ ਦੀ ਤਰੱਕੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਖੇਡ ਜਗਤ ਲਈ ਉਨ੍ਹਾਂ ਦੇ ਯੋਗਦਾਨ ਨੂੰ ਮੱਦੇਨਜ਼ਰ ਰੱਖਦਿਆਂ ਕੀਤੀ ਗਈ ਹੈ । ਮੀਤ ਪ੍ਰਧਾਨ ਵਜੋਂ ਕੰਵਰ ਬਿਕਰਮ ਝਬਾਲ, ਏ.ਡੀ.ਟੀ.ਟੀ.ਏ. ਦੇ ਪ੍ਰਧਾਨ, ਸਕੱਤਰ ਅਤੇ ਕਾਰਜਕਾਰਨੀ ਕਮੇਟੀ ਨਾਲ ਮਿਲ ਕੇ ਅੰਮ੍ਰਿਤਸਰ ਵਿਚ ਟੇਬਲ ਟੈਨਿਸ ਨੂੰ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ’ਚ ਟੂਰਨਾਮੈਂਟਾਂ ਅਤੇ ਚੈਂਪੀਅਨਸ਼ਿਪਾਂ ਨੂੰ ਉਤਸ਼ਾਹਿਤ ਕਰਨਾ, ਨੌਜਵਾਨ ਅਤੇ ਹੋਣਹਾਰ ਖਿਡਾਰੀਆਂ ਨੂੰ ਪ੍ਰੋਤਸਾਹਿਤ ਕਰਨਾ, ਕਲੱਬਾਂ, ਅਕੈਡਮੀਆਂ ਅਤੇ ਸਿੱਖਿਆ ਸੰਸਥਾਵਾਂ ਨਾਲ ਤਾਲਮੇਲ ਕਰਨਾ ਅਤੇ ਟੇਬਲ ਟੈਨਿਸ ਦੇ ਸਮੁੱਚੇ ਵਿਕਾਸ ਲਈ ਯੋਗਦਾਨ ਪਾਉਣਾ ਸ਼ਾਮਿਲ ਹੋਵੇਗਾ । ਕੰਵਰ ਬਿਕਰਮ ਝਬਾਲ ਨੇ ਪ੍ਰਧਾਨ ਹਰਦੀਪ ਸਿੰਘ ਨਲਵਾ, ਜਨਰਲ ਸਕੱਤਰ ਸ਼ਰੁਤੀ ਮਹਾਜਨ ਅਤੇ ਰੋਹਿਤ ਮਹਾਜਨ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਇੰਟਰ-ਹਾਊਸ ਰੇਡੀਓ ਜੌਕੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ 28 ਨੂੰ ਰੱਖੜ ਪੁੰਨਿਆ ਦੀ ਕਾਨਫਰੰਸ ਲਈ ਗੋਲਡਨ ਗੇਟ ਤੋਂ ਵਰਕਰਾਂ ਦਾ ਜਥਾ ਹੋਵੇਗਾ ਰਵਾਨਾ
Ad Position 24