28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 28-08-2026
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਕੁੱਲ 56 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਕਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਯੋਗ ਨਾਗਰਿਕ ਲਈ ਆਪਣਾ ਵੋਟਰ ਕਾਰਡ ਬਣਵਾਉਣਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਕੈਂਪ ਦੌਰਾਨ 13 ਵਿਦਿਆਰਥੀਆਂ ਨੇ ਨਵੇਂ ਵੋਟਰ ਕਾਰਡ ਬਣਵਾਉਣ ਲਈ ਰਜਿਸਟ੍ਰੇਸ਼ਨ ਕਰਵਾਈ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੇਲ੍ਹ ’ਚ ਬੰਦ ਯੂਟਿਊਬਰ ਪੱਤਰਕਾਰ ਦੀਪਕ ਭੰਡਾਰੀ ਦੀ ਮੌਤ ਅੰਮ੍ਰਿਤਸਰ ਦੇ ਪੱਤਰਕਾਰ ਭਾਈਚਾਰੇ ਵਲੋਂ ਕੀਤਾ ਗਹਿਰੇ ਦੁੱਖ ਦ...
Ad Position 24