28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਰਮਜੀਤ ਸਿੰਘ ਰਿੰਟੂ ਵਲੋਂ ਰੋਜ਼ ਐਵੇਨਿਊ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 27 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਵਾਰਡ ਨੰਬਰ 4 ਦੇ ਰੋਜ਼ ਐਵੇਨਿਊ ਖੇਤਰ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਰਿੰਟੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-08-2026
ਅੰਮ੍ਰਿਤਸਰ, 27 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਵਾਰਡ ਨੰਬਰ 4 ਦੇ ਰੋਜ਼ ਐਵੇਨਿਊ ਖੇਤਰ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਰਿੰਟੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਪ੍ਰੀਮਿਕਸ ਪੈਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਚਾਰੂ ਹੋਵੇਗੀ।ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਉੱਤਰੀ ਵਿਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਵਲੋਂ ਰਣਜੀਤ ਐਵੇਨਿਊ ਦੇ ਵੱਖ-ਵੱਖ ਬਲਾਕਾਂ ਵਿਚ ਨਵੀਆਂ ਸੜਕਾਂ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਰੋਜ਼ ਐਵੇਨਿਊ ਦੇ ਵਸਨੀਕਾਂ ਨੇ ਸੜਕਾਂ ਦਾ ਕੰਮ ਸ਼ੁਰੂ ਕਰਵਾਉਣ ਲਈ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕੀਤਾ। ਇਸ ਦੌਰਾਨ ਅਨਿਲ ਅਗਰਵਾਲ, ਅਨਿਲ ਅਰੋੜਾ, ਮਧੂ ਪਾਸੀ, ਆਸ਼ੀਸ਼ ਭੱਲਾ, ਸ਼ੰਮੀ ਕਪੂਰ, ਰਾਘਵ ਮਹਿਰਾ, ਬੌਬੀ ਖੰਨਾ, ਪੰਕਜ ਮਹਿਰਾ, ਪਰਮਜੀਤ ਸਿੰਘ ਕਟਾਰੀਆ, ਪੂਨਮ ਕਟਾਰੀਆ ਅਤੇ ਗੁਰਪ੍ਰੀਤ ਸਿੰਘ ਕਟਾਰੀਆ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਮੁਲਾਜ਼ਮਾਂ ਨੂੰ ਧਮਕਾਉਣ ਦੀ ਥਾਂ ਉਨ੍ਹਾਂ ਦੀਆਂ ਮੰਗਾਂ ਮੰਨੇ- ਰੋਡਵੇਜ਼ ਕਰਮਚਾਰੀ ਦਲ ਅਗਲੀ ਖ਼ਬਰ ਯਾਦਵਿੰਦਰਾ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ
Ad Position 24