28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 27 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਮੁਲਾਜ਼ਮ ਫਰੰਟ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਮਹਾਂ ਬੰਦ ਦੇ ਸੱਦੇ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਰਮਚਾਰੀਆਂ, ਅਧਿਕਾਰੀਆਂ ਅਤੇ ਅਧਿਆਪਕਾਂ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਸ ਤਹਿਤ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਅੰਮ੍ਰਿਤਸਰ, 27 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਮੁਲਾਜ਼ਮ ਫਰੰਟ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਮਹਾਂ ਬੰਦ ਦੇ ਸੱਦੇ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਰਮਚਾਰੀਆਂ, ਅਧਿਕਾਰੀਆਂ ਅਤੇ ਅਧਿਆਪਕਾਂ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਸ ਤਹਿਤ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਪ੍ਰਬੰਧਕੀ ਬਲਾਕ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਨੇ ਸਰਕਾਰ ਦੇ ਹਰ ਪੱਧਰ ’ਤੇ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਆਵਾਜ਼ ਉਠਾਈ ਹੈ, ਪਰੰਤੂ ਮੰਗਾਂ ਦਾ ਤਸੱਲੀਬਖ਼ਸ਼ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਜਲਦ ਅਤੇ ਸਾਰਥਕ ਹੱਲ ਕੱਢਣਾ ਚਾਹੀਦਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਜਾਂ ਸੰਸਥਾ ਦੇ ਵਿਰੁੱਧ ਨਹੀਂ, ਸਗੋਂ ਮੁਲਾਜ਼ਮਾਂ ਦੇ ਹੱਕਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਹੈ । ਜਦੋਂ ਤੱਕ ਮੰਗਾਂ ਦਾ ਨਿਆਂਸੰਗਤ ਹੱਲ ਨਹੀਂ ਕੀਤਾ ਜਾਂਦਾ, ਮੁਲਾਜ਼ਮ ਜਥੇਬੰਦੀਆਂ ਸਾਂਝਾ ਮੁਲਾਜ਼ਮ ਫਰੰਟ ਦੇ ਸੰਘਰਸ਼ ਨੂੰ ਪੂਰਨ ਸਹਿਯੋਗ ਦਿੰਦੀਆਂ ਰਹਿਣਗੀਆਂ ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦਫ਼ਤਰ ਵਿਖੇ ਮੁਲਾਜ਼ਮਾਂ ਵਲੋਂ ਕੀਤੀ ਗਈ ਰੈਲੀ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਅਧਿਆਪਕਾਂ ਨੇ ਦਿੱਤਾ ਰੋਸ ਧਰਨਾ
Ad Position 24