ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਨਿਧੀ ਆਪ ਕੇ ਨਿਕਟ 2. 0 ਤਹਿਤ ਪ੍ਰੋਗਰਾਮ ਕਰਵਾਏ ਗਏ।
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ ਗਏ। ਇਹ ਪ੍ਰੋਗਰਾਮ ਮੈਸਰਜ਼ ਅੰਮ੍ਰਿਤਸਰ ਗੋਲਡਨ ਹਸਪਤਾਲ ਪੁਰਾਣੀ ਚੁੰਗੀ ਜੀ. ਐੱਨ. ਡੀ. ਯੂ. ਅੰਮ੍ਰਿਤਸਰ, ਮੈਸਰਜ਼ ਸ਼ਹੀਦ ਭਗਤ ਸਿੰਘ ਪੋਲੀਟੈਕਨਿਕਲ ਫਾਰਮੇਸੀ ਕਾਲਜ ਪੱਟੀ ਜ਼ਿਲ੍ਹਾ ਤਰਨ ਤਾਰਨ, ਮੈਸਰਜ਼ ਮਿਲਕ ਪਲਾਂਟ ਵੇਰਕਾ ਜੀ. ਟੀ. ਰੋਡ ਗੁਰਦਾਸਪੁਰ ਅਤੇ ਮੈਸਰਜ਼ ਮੇਲਾ ਦੇਵੀ ਕਾਲੜਾ ਆਰਿਆ ਸੀ. ਸੈਕੰ. ਪਬਲਿਕ ਸਕੂਲ ਸਿਆਲੀ ਰੋਡ ਪਠਾਨਕੋਟ ਵਿਖੇ ਕਰਵਾਏ ਗਏ। ਇਸ ਦੌਰਾਨ ਨੋਡਲ ਅਫ਼ਸਰਾਂ ਨੇ ਰੁਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਨਾਲ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਕੀਤੇ। ਇਸ ਮੌਕੇ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸਰਕਾਰ ਨੇ ਦੇਸ਼ ਦੇ ਸੰਗਠਿਤ ਖੇਤਰ ਦੇ ਕਾਮਿਆਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਈ. ਪੀ. ਐੱਫ. ਅਤੇ ਈ . ਪੀ. ਐਸ. ਦੀਆਂ ਨਵੀਆਂ ਏਕੀਕ੍ਰਿਤ ਯੋਜਨਾਵਾਂ ਸ਼ੁਰੂ ਕੀਤੀਆਂ ਹਨ । ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਸ਼ੁਰੂ ਕੀਤੀ ਹੈ, ਜੋ ਨਿਰਮਾਣ ਖੇਤਰ ਦੇ ਕਰਮਚਾਰੀਆਂ ’ਤੇ ਚਾਰ ਸਾਲਾਂ ਲਈ ਅਤੇ ਹੋਰ ਮਾਲਕਾਂ ’ਤੇ ਦੋ ਸਾਲਾਂ ਲਈ ਲਾਗੂ ਹੋਵੇਗੀ, ਜਿਸ ਲਈ ਰਜਿਸਟਰੇਸ਼ਨ 31 ਜੁਲਾਈ 2027 ਤੱਕ ਜਾਰੀ ਰਹੇਗੀ । ਇਹ ਯੋਜਨਾ ਇਕ ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲੇ ਕਰਮਚਾਰੀਆਂ ’ਤੇ ਲਾਗੂ ਹੁੰਦੀ ਹੈ, ਪਰ ਲਾਭਪਾਤਰੀਆਂ ਨੂੰ ਇਕ ਮਹੀਨੇ ਦੀ ਤਨਖਾਹ (15,000 ਰੁਪਏ ਤੱਕ) ਦੋ ਕਿਸ਼ਤਾਂ ’ਚ ਮਿਲੇਗੀ। ਇਸ ਯੋਜਨਾ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ ਦੇ ਮਾਲਕਾਂ ਨੂੰ ਪ੍ਰਤੀ ਮਹੀਨਾ 3,000 ਰੁਪਏ ਤੱਕ ਦੀ ਸਹਾਇਤਾ ਮਿਲੇਗੀ ਅਤੇ ਮਾਲਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਇਸ ਯੋਜਨਾ ਲਈ ਲਗਭਗ 1 ਲੱਖ ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ, ਜਿਸ ਨਾਲ 35 ਮਿਲੀਅਨ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ। ਜਿਹੜੇ ਸੰਸਥਾਨਾਂ ’ਚ 15 ਅਗਸਤ 2025 ਪਾਤਰ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ, ਉਹ ਸਾਰੇ ਸੰਸਥਾਨ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਅਧੀਨ ਰਜਿਸਟਰਡ ਕਰਵਾਉਣਾ ਲਾਜ਼ਮੀ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਅਧੀਨ ਜਿਨ੍ਹਾਂ ਲਾਭਪਾਤਰੀਆਂ ਨੇ ਅਗਸਤ ਅਤੇ ਸਤੰਬਰ 2025 ’ਚ ਮੈਂਬਰ ਬਣੇ ਹਨ ਅਤੇ ਜੋ ਯੋਜਨਾ ਦੇ ਨਿਯਮਾਂ ਮੁਤਾਬਕ ਯੋਗ ਹਨ, ਉਨ੍ਹਾਂ ਦੇ ਬੈਂਕ ਖਾਤਿਆਂ ’ਚ ਸਰਕਾਰ ਵਲੋਂ ਪਹਿਲੀ ਕਿਸ਼ਤ ਦੀ ਰਾਸ਼ੀ ਜਮਾਂ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਈ. ਪੀ. ਐੱਫ. ਓ. ਨੇ ਕਰਮਚਾਰੀ ਨਾਮਾਂਕਣ ਮੁਹਿੰਮ 2026 ਸ਼ੁਰੂ ਕੀਤੀ ਹੈ। ਇਹ ਮੁਹਿੰਮ 1 ਜੁਲਾਈ, 2026 ਤੋਂ 31 ਅਕਤੂਬਰ, 2026 ਤੱਕ ਲਾਗੂ ਰਹੇਗੀ।