31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਰਹੱਦੀ ਪਿੰਡ ਸੂਫ਼ੀਆਂ ਨੇੜਿਓਂ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ 3 ਪੈਕੇਟ ਹੈਰੋਇਨ ਬਰਾਮਦ ਬੁਰਜ ਪਿੰਡ ਦੇ ਡੇਰਿਆਂ ਤੋਂ 766 ਗ੍ਰਾਮ ਹੈਰੋਇਨ ਬਰਾਮਦ : ਡੀ.ਐੱਸ.ਪੀ. ਔਲਖ

ਅਜਨਾਲਾ, ਗੱਗੋਮਾਹਲ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਥਾਣਾ ਰਮਦਾਸ ਦੀ ਪੁਲਿਸ ਅਤੇ ਬੀ. ਐੱਸ.

Ad Position 21
No active advertisement
ਡੀ.ਐੱਸ.ਪੀ ਜਗਬੀਰ ਸਿੰਘ ਔਲਖ ਜਾਣਕਾਰੀ ਦਿੰਦੇ ਹੋਏ ਅਤੇ ਬਰਾਮਦ ਹੈਰੋਇਨ ਅਤੇ ਅਫ਼ੀਮ ਵਾਲੇ ਪੈਕੇਟ। ਤਸਵੀਰਾਂ : ਗੁਰਪ੍ਰੀਤ ਸਿੰਘ ਢਿੱਲੋਂ 31-08-2026
ਅਜਨਾਲਾ, ਗੱਗੋਮਾਹਲ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਥਾਣਾ ਰਮਦਾਸ ਦੀ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੀ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਸੂਫ਼ੀਆਂ ਦੇ ਇਕ ਕਿਸਾਨ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਤਿੰਨ ਪੈਕੇਟ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਥਾਣਾ ਰਮਦਾਸ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਇਕ ਕਿਸਾਨ ਦੇ ਖੇਤਾਂ ਵਿਚੋਂ ਪੀਲੇ ਰੰਗ ਦੀ ਟੇਪ ਵਿਚ ਲਪੇਟੇ 3 ਪੈਕੇਟ ਮਿਲੇ ਹਨ ਜਿਸ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਮਿਲੀ ਹੈ ਅਤੇ ਇਹ ਹੈਰੋਇਨ ਪਾਕਿਸਤਾਨੀ ਡਰੋਨ ਦੁਆਰਾ ਇੱਥੇ ਸੁੱਟੀ ਗਈ ਸੀ। ਉਨ੍ਹਾਂ ਦੱਸਿਆ ਕਿ ਜਿਸ ਜਗ੍ਹਾ ਤੋਂ ਅੱਜ ਹੈਰੋਇਨ ਬਰਾਮਦ ਹੋਈ ਹੈ, ਉਸੇ ਜਗ੍ਹਾ ਤੋਂ ਇਸੇ ਮਹੀਨੇ 2 ਅਗਸਤ ਨੂੰ ਵੀ 10 ਕਿੱਲੋ ਹੈਰੋਇਨ ਬਰਾਮਦ ਹੋਈ ਸੀ, ਜਿਸ ਸੰਬੰਧੀ ਤਿੰਨ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੈਰੋਇਨ ਬਰਾਮਦਗੀ ਵਾਲੇ ਖੇਤਰ ਵਿਚ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ ਜਿਸ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਸਰਹੱਦ ਨੇੜਿਉਂ ਡਰੋਨ ਦੁਆਰਾ ਸੁੱਟੀ 766 ਗ੍ਰਾਮ ਅਫ਼ੀਮ ਬਰਾਮਦ : ਸਬ-ਡਵੀਜ਼ਨ ਰਾਜਾਸਾਂਸੀ ਅਧੀਨ ਆਉਂਦੇ ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਬੁਰਜ ਦੇ ਇੱਕ ਕਿਸਾਨ ਦੇ ਡੇਰੇ ਤੋਂ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਪੀਲੇ ਰੰਗ ਦੀ ਟੇਪ ਵਿਚ ਲਪੇਟੀ 766 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਪਿੰਡ ਬੁਰਜ ਦੇ ਕਿਸਾਨ ਸੰਤੋਖ ਸਿੰਘ ਨੇ ਸਰਪੰਚ ਰਾਹੀਂ ਪੁਲਿਸ ਨੂੰ ਦਿੱਤੀ ਇਤਲਾਹ ਵਿਚ ਦੱਸਿਆ ਸੀ ਕਿ ਘਰ ਦੇ ਵਿਹੜੇ ਵਿਚ ਇਕ ਪੀਲੇ ਰੰਗ ਦੀ ਟੇਪ ਵਿਚ ਲਪੇਟਿਆ ਪੈ ਕਟ ਡਿੱਗਾ ਹੋਇਆ ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਜਦੋਂ ਉਸ ਪੈਕਟ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 766 ਗ੍ਰਾਮ ਅਫ਼ੀਮ ਬਰਾਮਦ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਅਫ਼ੀਮ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਆਰ.ਐੱਮ.ਪੀ.ਆਈ ਵਲੋਂ ਮਹਿੰਗਾਈ ਖ਼ਿਲਾਫ਼ ਅਜਨਾਲਾ ’ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਅਤੇ... ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦਾ ਭਾਜਪਾ ਨਾਲ ਸਮਝੌਤਾ ਮੰਗਾਂ ’ਤੇ ਅਮਲ ਹੋਣ ਤੋਂ ਬਾਅਦ- ਪੀਰ ਮੁਹੰਮਦ ਦੂਸਰੀਆਂ ਸਿਆਸੀ ਪਾਰ...
Ad Position 24