ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ ਕਿਰਪਾਲ ਆਸ਼ਰਮ ਵਿਖੇ ਮੈਡੀਕਲ ਚੈੱਕਅਪ ਕੈਂਪ
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ ਕਿਰਪਾਲ ਆਸ਼ਰਮ ਨਜਦੀਕ ਸੇਂਟ ਜੁਡਸ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਰਤਨ ਸਿੰਘ ਚੌਂਕ ਅੰਮ੍ਰਿਤਸਰ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ’ਚ ਮਾਹਿਰ ਡਾ.
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ ਕਿਰਪਾਲ ਆਸ਼ਰਮ ਨਜਦੀਕ ਸੇਂਟ ਜੁਡਸ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਰਤਨ ਸਿੰਘ ਚੌਂਕ ਅੰਮ੍ਰਿਤਸਰ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ’ਚ ਮਾਹਿਰ ਡਾ. ਰਾਜਬੀਰ ਸਿੰਘ ਨੇ ਛਾਤੀ ਅਤੇ ਫੇਫੜਿਆਂ ਸੰਬੰਧਿਤ ਰੋਗਾਂ ਨਾਲ ਪੀੜਤ ਵੱਡੀ ਗਿਣਤੀ ’ਚ ਮਰੀਜਾਂ ਦੀ ਜਾਂਚ ਕੀਤੀ ਅਤੇ ਇਲਾਜ ਲਈ ਸਲਾਹ-ਮਸ਼ਵਰਾ ਦਿੱਤਾ। ਉਥੇ ਹੀ ਮਾਹਿਰ ਡਾ. ਗੁਰਲੀਨ ਕੌਰ ਦੁਆਰਾ ਡਿਪ੍ਰੈਸ਼ਨ, ਸਿਰ ਦਰਦ/ਮਾਈਗਰੇਨ, ਨਸ਼ੇ ਦੀ ਲੱਤ, ਚਿੰਤਾ ਅਤੇ ਨੀਂਦ ਨਾਲ ਸੰਬੰਧਿਤ ਸਮੱਸਿਆਵਾਂ ਦੇ ਨਾਲ ਨਾਲ ਨਿਊਰੋ- ਸਾਈਕੇਟਰਿਕ ਸਮੱਸਿਆਵਾਂ ਨਾਲ ਪੀੜਤ ਵੱਡੀ ਗਿਣਤੀ ’ਚ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਇਲਾਜ ਲਈ ਸਲਾਹ ਮਸ਼ਵਰਾ ਦਿੱਤਾ। ਕੈਂਪ ਦੌਰਾਨ ਬੀ.ਪੀ.,ਬਲੱਡ ਸ਼ੂਗਰ, ਥਾਇਰਾਇਡ, ਸਰੀਰ ਦਾ ਵਜਨ ਅਤੇ ਸਪੁਰੋਮੇਟਰੀ ਆਦਿ ਕਈ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਗਏ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ।