3060 ਕਿੱਲੋ ਲਾਹਣ ਅਤੇ 63000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ
ਅੰਮ੍ਰਿਤਸਰ, 31 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਅੰਮ੍ਰਿਤਸਰ ਦੇ ਸਹਾਇਕ ਕਮਿਸ਼ਨਰ ਡੀ. ਐੱਸ.
ਅੰਮ੍ਰਿਤਸਰ, 31 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਅੰਮ੍ਰਿਤਸਰ ਦੇ ਸਹਾਇਕ ਕਮਿਸ਼ਨਰ ਡੀ. ਐੱਸ. ਚੀਮਾ ਅਤੇ ਈ. ਟੀ. ਓ. ਅੰਮ੍ਰਿਤਸਰ-1 ਲਲਿਤ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਆਬਕਾਰੀ ਟੀਮ ਨੇ ਛਾਪੇਮਾਰੀ ਦੌਰਾਨ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਕ ਕੀਤੀ ਹੈ। ਜਾਣਕਾਰੀ ਮੁਤਾਬਕ ਈ. ਆਈ. ਰਣਬਹਾਦੁਰ ਸਿੰਘ ਅਤੇ ਈ. ਆਈ. ਹਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਪਿੰਡ ਛੱਜਲਵੱਢੀ ਵਿਖੇ ਮਨਪ੍ਰੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਅਤੇ ਉੱਥੋਂ 3060 ਕਿਲੋ ਲਾਹਣ ਅਤੇ 63000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸੰਬੰਧੀ ਥਾਣਾ ਖਿਲਚੀਆਂ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।