02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੰਨ ’65 ਦੀ ਭਾਰਤ-ਪਾਕਿ ਜੰਗ ’ਤੇ ਕੇਂਦਰਿਤ ਰਿਹਾ ਖ਼ਾਲਸਾ ਕਾਲਜ ਵਿਖੇ ਚੱਲ ਰਹੇ ‘ਮਿਲਟਰੀ ਲਿਟਰੇਚਰ ਫ਼ੈਸਟੀਵਲ’ ਦਾ ਦੂਜਾ ਦਿਨ ਜੰਗ ਪੰਜਾਬ ਦੀ ਧਰਤੀ , ਇਸ ਦੇ ਬਹਾਦਰ ਲੋਕਾਂ ਅਤੇ ਭਾਰਤੀ ਸੈਨਿਕਾਂ ਦੇ ਦ੍ਰਿੜ ਹੌਸਲੇ ਦੀ ਜਿਉਂਦੀ - ਜਾਗਦੀ ਗਾਥਾ : ਲੈਫਟੀਨੈਂਟ ਜਨਰਲ ਚੀਮਾ

ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਸਥਾਨਕ ਖ਼ਾਲਸਾ ਕਾਲਜ ਵਿਖੇ ਚੱਲ ਰਹੇ ਤਿੰਨ-ਦਿਨਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਅੱਜ ਦੂਜਾ ਦਿਨ ਸੰਨ੍ਹ 1965 ਦੀ ਭਾਰਤ-ਪਾਕਿਸਤਾਨ ਜੰਗ ) ’ਤੇ ਕੇਂਦਰਿਤ ਰਿਹਾ। ਇਸ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਇਸ ਜੰਗ ਦੇ ਇਤਿਹਾਸ, ਜੰਗ ਦੌਰਾਨ ਅੰਮ੍ਰਿਤਸਰ ਅਤੇ ਸਰਹੱਦੀ ਖੇਤਰਾਂ ਦੀ ਰਣਨੀਤਿਕ ਮਹੱਤਤਾ ਅਤੇ ਸਥਾਨਕ ਲੋਕਾਂ ਵਲੋਂ ਨਿਭਾਈ ਭੂਮਿਕਾ ਸਬੰਧੀ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਵਿਸ਼ੇਸ਼ ਭਾਸ਼ਣ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਸਥਾਨਕ ਖ਼ਾਲਸਾ ਕਾਲਜ ਵਿਖੇ ਚੱਲ ਰਹੇ ਤਿੰਨ-ਦਿਨਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਅੱਜ ਦੂਜਾ ਦਿਨ ਸੰਨ੍ਹ 1965 ਦੀ ਭਾਰਤ-ਪਾਕਿਸਤਾਨ ਜੰਗ ) ’ਤੇ ਕੇਂਦਰਿਤ ਰਿਹਾ। ਇਸ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਇਸ ਜੰਗ ਦੇ ਇਤਿਹਾਸ, ਜੰਗ ਦੌਰਾਨ ਅੰਮ੍ਰਿਤਸਰ ਅਤੇ ਸਰਹੱਦੀ ਖੇਤਰਾਂ ਦੀ ਰਣਨੀਤਿਕ ਮਹੱਤਤਾ ਅਤੇ ਸਥਾਨਕ ਲੋਕਾਂ ਵਲੋਂ ਨਿਭਾਈ ਭੂਮਿਕਾ ਸਬੰਧੀ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਵਿਸ਼ੇਸ਼ ਭਾਸ਼ਣ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਫ਼ੈਸਟੀਵਲ ਦੌਰਾਨ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਕਿਹਾ ਕਿ ਸਾਡੀ ਅਸਲ ਤਾਕਤ ਸਿਰਫ਼ ਹਥਿਆਰਾਂ ’ਚ ਨਹੀਂ, ਸਗੋਂ ਸੈਨਿਕਾਂ ਦੇ ਹੌਸਲੇ, ਲੋਕਾਂ ਦੀ ਏਕਤਾ ਅਤੇ ਦੇਸ਼ ਪ੍ਰਤੀ ਅਟੁੱਟ ਵਿਸ਼ਵਾਸ ’ਚ ਹੈ। ਉਨ੍ਹਾਂ ਕਿਹਾ ਕਿ 1965 ਦੀ ਜੰਗ ਦੀਆਂ ਯਾਦਾਂ ਸਾਨੂੰ ਇਹ ਸੰਦੇਸ਼ ਦਿੰਦੀਆਂ ਹਨ ਕਿ ਜਦੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਗੱਲ ਆਵੇ ਤਾਂ ਪੰਜਾਬ ਦੀ ਧਰਤੀ ਹਮੇਸ਼ਾਂ ਮੋਹਰੀ ਰਹੀ ਹੈ ਅਤੇ ਰਹੇਗੀ। ਇਸ ਮੌਕੇ ਲੈਫਟੀਨੈਂਟ ਜਨਰਲ ਟੀ. ਐੱਸ. ਸ਼ੇਰਗਿੱਲ ਨੇ ਖੇਮਕਰਨ ਅਤੇ ਆਸਲ ਉਤਾੜ ਦੀ ਲੜਾਈ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕਰਦਿਆਂ ਕਿਹਾ ਕਿ 8 ਤੋਂ 10 ਸਤੰਬਰ ਦਰਮਿਆਨ ਹੋਈ ਆਸਲ ਉਤਾੜ ਦੀ ਲੜਾਈ ਨੇ ਪੰਜਾਬ ਦੇ ਮੋਰਚੇ ’ਤੇ ਭਾਰਤੀ ਫੌਜ ਦੀ ਰਣਨੀਤਿਕ ਸਮਰੱਥਾ ਅਤੇ ਬਹਾਦਰੀ ਦਾ ਇ ਤਿਹਾਸਕ ਉਦਾਹਰਣ ਪੇਸ਼ ਕੀਤੀ । ਇਸੇ ਜੰਗ ਦੌਰਾਨ ਕੰਪਨੀ ਕੁਆਰਟਰ ਮਾਸਟਰ ਹਵਾਲਦਾਰ ਅਬਦੁਲ ਹਮੀਦ ਨੇ ਅਸਾਧਾਰਣ ਬਹਾਦਰੀ ਦਿਖਾਉਂਦਿਆਂ ਪਰਮਵੀਰ ਚੱਕਰ ਪ੍ਰਾਪਤ ਕੀਤਾ। ਇਸ ਦੌਰਾਨ ਕਾਲਜ ਪ੍ਰਿੰ: ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮਿਲਟਰੀ ਫੈਸਟੀਵਲ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤ ਦੇ ਸੈਨਿਕ ਇਤਿਹਾਸ, ਸੈਨਿਕਾਂ ਦੀ ਬਹਾਦਰੀ ਅਤੇ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨਾਲ ਜੋੜਨਾ ਹੈ। ਇਸ ਮੌਕੇ ਵੱਖ ਵੱਖ ਅਦਾਰਿਆਂ ਦੇ ਐੱਨ. ਸੀ. ਸੀ. ਯੂਨਿਟ ਦੇ ਕੈਡਿਟਾਂ ਤੋਂ ਇਲਾਵਾ ਕਾਲਜ ਸਟਾਫ ਮੈਂਬਰ, ਡਾ: ਕੁਲਬੀਰ ਸਿੰਘ ਸੂਰੀ, ਡੀ. ਐੱਸ. ਰਟੌਲ ਤੇ ਗੁਰਿੰਦਰਪਾਲ ਸਿੰਘ ਜੋਸਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ’ਚ ਵਿਸ਼ੇਸ਼ ਧਾਰਮਿਕ ਸਮਾਗਮ ਅਗਲੀ ਖ਼ਬਰ ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ
Ad Position 24