ਸ਼ਹੀਦ ਭਾਈ ਜਟਾਣਾ ਤੇ ਸ਼ਹੀਦ ਭਾਈ ਚੰਨਾ ਨਮਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਰਸੀ ਸਮਾਗਮ ਅੱਜ
ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕੱਲ੍ਹ 4 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਅਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ। ਭਾਈ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਅਖੰਡ ਕੀਰਤਨੀ ਜਥੇ ਵਲੋਂ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਸ਼ਬਦ ਕੀਰਤਨ ਹੋਵੇਗਾ ਤੇ ਵੱਖ ਵੱਖ ਪੰਥਕ ਤੇ ਧਾਰਿਮਕ ਸ਼ਖ਼ਸੀਅਤਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੀਆਂ ਤਸਵੀਰਾਂ । ਅਜੀਤ : ਤਸਵੀਰਾਂ
04-09-2026