ਸਰਹੱਦ ਪਾਰੋਂ ਆਏ 8 ਵਿਦੇਸ਼ੀ ਪਿਸਤੌਲਾਂ ਦੀ ਖੇਪ ਬਰਾਮਦ : ਦੁਬਈ ਤੋਂ ਪਰਤੇ ਨੌਜਵਾਨ ਸਣੇ 2 ਕਾਬੂ
ਗ੍ਰਿਫਤਾਰ ਮੁਲਜ਼ਮ ਹਰਿਆਣਾ ਤੇ ਰਾਜਸਥਾਨ ਤੱਕ ਸਪਲਾਈ ਕਰ ਚੁੱਕੇ ਹਨ ਗੈਰ ਕਾਨੂੰਨੀ ਹਥਿਆਰ
ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 8 ਗੈਰ-ਕਾਨੂੰਨੀ . 30 ਬੋਰ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 8 ਗੈਰ-ਕਾਨੂੰਨੀ .30 ਬੋਰ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਖੇਪ ਪਾਕਿ ਤੋਂ ਡਰੋਨ ਰਾਹੀਂ ਇਥੇ ਪੁੱਜੀ ਸੀ ਜੋ ਕਿ ਅੱਗੇ ਗੈਂਗਸਟਰਾਂ ਤੇ ਹੋਰ ਅਪਰਾਧੀਆਂ ਨੂੰ ਵਾਰਦਾਤਾਂ ਲਈ ਸੌਂਪੀ ਜਾਣੀ ਸੀ। ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰ ਸੰਮੇਲਨ ’ਚ ਇਹ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਤਰਨ ਤਾਰਨ ਜਿਲ੍ਹੇ ਦੇ ਪਿੰਡ ਬੈਂਸਾ ਦੇ ਨਿਵਾਸੀ ਰਣਜੀਤ ਸਿੰਘ ਉਰਫ਼ ਜੀਤਾ (24) ਅਤੇ ਪਿੰਡ ਤਾਰਾ ਸਿੰਘ ਦੇ ਨਿਵਾਸੀ ਗੁਰਬੀਰ ਸਿੰਘ ਉਰਫ਼ ਗੋਰਾ (32) ਵਜੋਂ ਹੋਈ ਹੈ। ਮੁਲਜ਼ਮ ਰਣਜੀਤ ਉਰਫ਼ ਜੀਤਾ ਦਾ ਅਪਰਾਧਿਕ ਰਿਕਾਰਡ ਹੈ ਜਿਸ ਵਿਰੁੱਧ ਅਸਲਾ ਐਕਟ, ਐੱਨਡੀਪੀਐੱਸ ਐਕਟ ਅਤੇ ਵਿਸਫੋਟਕ ਐਕਟ ਤਹਿਤ ਮਾਮਲੇ ਦਰਜ ਹਨ। ਸੀ.ਪੀ. ਭੁੱਲਰ ਨੇ ਦੱਸਿਆ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿਚ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਸੂਬੇ ਵਿਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਬਣੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਸਪਲਾਈ ਕਰ ਰਹੇ ਸਨ। ਇਨ੍ਹਾਂ ਵਲੋਂ ਇਸ ਤੋਂ ਪਹਿਲਾਂ ਹਰਿਆਣਾ ਤੇ ਰਾਜਸਥਾਨ ਤੱਕ ਹਥਿਆਰਾਂ ਦੀਆਂ ਖੇਪਾਂ ਭੇਜੀਆਂ ਸਨ ਜਿਥੇ ਟੀਮਾਂ ਭੇਜੀਆਂ ਗਈਆਂ ਹਨ ਤੇ ਉਥੇ ਵੀ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸਰਹੱਦ ਪਾਰ ਸੰਬੰਧਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਇਸ ਮਾਮਲੇ ਵਿਚ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕੀਤੀ ਜਾਂਚ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਬੀਰ ਉਰਫ ਗੋਰਾ ਲਗਭਗ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਇਸ ਸੰਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ । ਜਿਨ੍ਹਾਂ ਪਾਸੋਂ ਹੋਰ ਵੀ ਬਰਾਮਦਗੀਆਂ ਤੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਡੇ ਡੀ.ਸੀ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ ਕਪਿਲ ਕੌਸ਼ਿਲ ਤੇ ਸੀ.ਆਈ.ਏ.ਸਟਾਂਫ ਦੇ ਇੰਚਾਰਜ਼ ਇੰਸ: ਅਮੋਲਕਦੀਪ ਸਿੰਘ ਆਦਿ ਹਾਜ਼ਰ ਸਨ।