ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ:
ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖ਼ਾਲਸਾ ਦੀਵਾਨ ਵਿਖੇ ਕਥਾ-ਕੀਰਤਨ ਦੀ ਅੰਮ੍ਰਿਤਮਈ ਵਰਖਾ
ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਤੇ ਧਾਰਮਿਕ ਸੁਸਾਇਟੀਆਂ ਦੇ ਸਹਿਯੋਗ ਨਾਲ 1 ਅਗਸਤ ਤੋਂ ਵੱਖ ਵੱਖ ਅਸਥਾਨਾਂ ’ਤੇ ਸਜਾਏ ਜਾ ਰਹੇ ਜੀਵਨ ਜੁਗਤ ਸਮਾਗਮਾਂ ਦੀ ਲੜੀ ਤਹਿਤ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖ਼ਾਲਸਾ ਦੀਵਾਨ, ਨੇੜੇ ਰੀਗੋ ਬ੍ਰਿਜ, ਜੀ. ਟੀ.
ਅ
ਅਣ-ਅਧਿਕਾਰਤ ਉਸਾਰੀ ਨੂੰ ਤੋੜਦੇ ਹੋਏ ਨਿਗਮ ਮੁਲਾਜ਼ਮ ।
ਪੂਰਬੀ ਅਤੇ ਕੇਂਦਰੀ ਜ਼ੋਨ ’ਚ ਨਾਜਾਇਜ਼ ਉਸਾਰੀਆਂ ’ਤੇ ਨਿਗਮ ਦਾ ਚੱਲਿਆ ਹਥੌੜਾ
04-09-2026
ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਤੇ ਧਾਰਮਿਕ ਸੁਸਾਇਟੀਆਂ ਦੇ ਸਹਿਯੋਗ ਨਾਲ 1 ਅਗਸਤ ਤੋਂ ਵੱਖ ਵੱਖ ਅਸਥਾਨਾਂ ’ਤੇ ਸਜਾਏ ਜਾ ਰਹੇ ਜੀਵਨ ਜੁਗਤ ਸਮਾਗਮਾਂ ਦੀ ਲੜੀ ਤਹਿਤ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖ਼ਾਲਸਾ ਦੀਵਾਨ, ਨੇੜੇ ਰੀਗੋ ਬ੍ਰਿਜ, ਜੀ. ਟੀ. ਰੋਡ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ, ਭਾਈ ਸਤਿੰਦਰ ਪਾਲ ਸਿੰਘ ਜਗਾਧਰੀ ਵਾਲੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਦੇ ਕੀਰਤਨੀ ਜਥੇ ਅਤੇ ਬੀਬੀ ਪ੍ਰਭਜੋਤ ਕੌਰ ਬਟਾਲਾ ਨੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਦੇ ਕਥਾ ਕੀਰਤਨ ਸਰਵਨ ਕਰਾ ਕੇ ਨਿਹਾਲ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਅੰਮ੍ਰਿਤਪਾਲ ਸਿੰਘ ਜੰਡਿਆਲਾ ਗੁਰੂ ਨੇ ਨਿਭਾਈ ਅਤੇ ਸ੍ਰੀ ਦਰਬਾਰ ਸਾਹਿਬ, ਚੀਫ਼ ਖ਼ਾਲਸਾ ਦੀਵਾਨ ਅਤੇ ਸੁਸਾਇਟੀ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਅਜਾਇਬ ਸਿੰਘ ਅਭਿਆਸੀ ਤੇ ਬਿਕਰਮਜੀਤ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਸਭਰਾਅ ਤੇ ਸਮੂਹ ਰਾਗੀ ਜਥਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓ.ਐਸ.ਡੀ. ਸਤਿਬੀਰ ਸਿੰਘ ਧਾਮੀ, ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਡਾ: ਆਤਮਜੀਤ ਸਿੰਘ ਬਸਰਾ, ਭਾਈ ਦਵਿੰਦਰ ਸਿੰਘ, ਜੋਗਿੰਦਰ ਸਿੰਘ ਟੰਡਨ, ਤਜਿੰਦਰ ਸਿੰਘ ਸਰਦਾਰ ਪਗੜੀ ਹਾਊਸ, ਅਜੀਤ ਸਿੰਘ ਬਸਰਾ, ਤਰਲੋਚਨ ਸਿੰਘ, ਗੁਰਭੇਜ ਸਿੰਘ, ਪ੍ਰਿੰ: ਜਸਵਿੰਦਰ ਕੌਰ ਮਾਹਲ, ਅੰਮ੍ਰਿਤਪਾਲ ਸਿੰਘ ਵਾਲੀਆ ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਭਾਈ ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਡੀ.ਈ.ਸੀ.ਫੈਨ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਵਿੱਕੀ, ਗਿਆਨ ਸਿੰਘ, ਕੰਵਲਜੀਤ ਸਿੰਘ, ਗੁਰਬਖਸ਼ ਸਿੰਘ ਬੱਗਾ, ਜਸਬੀਰ ਸਿੰਘ ਅਰੋੜਾ, ਬੀਬੀ ਅਮਰਜੀਤ ਕੌਰ ਤੋਂ ਇਲਾਵਾ ਦੀਵਾਨ ਦੇ ਮੈਂਬਰ ਸਾਹਿਬਾਨ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਸਟਾਫ ਮੈਂਬਰ ਸਮੇਤ ਹੋਰ ਸੰਗਤਾਂ ਹਾਜ਼ਰ ਸਨ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਅੱਜ ਦਾ ਜੀਵਨ ਜੁਗਤਿ ਸਮਾਗਮ: ਮਿਤੀ: 4 ਸਤੰਬਰ, ਸ਼ੁੱਕਰਵਾਰ। ਸਮਾਂ: ਸ਼ਾਮ 6 ਤੋਂ ਰਾਤ 9 ਵਜੇ ਤੱਕ। ਸਥਾਨ: ਗੁਰਦੁਆਰਾ ਸਾਹਿਬ ਖ਼ਾਲਸਾ ਯੂਨੀਵਰਸਿਟੀ, ਖ਼ਾਲਸਾ ਕਾਲਜ ਕੈਂਪਸ, ਜੀ. ਟੀ. ਰੋਡ।