ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਦੇ ਮਾਮਲੇ ’ਚ ਪੁਲਿਸ ਅਧਿਕਾਰੀਆਂ ਦਾ ਘਿਰਾਓ ਕਰਾਂਗੇ : ਔਜਲਾ
ਅੰਮ੍ਰਿਤਸਰ, 4 ਸਤੰਬਰ (ਰੇਸ਼ਮ ਸਿੰਘ)- ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਅਟਾਰੀ ਦੇ ਸਰਪੰਚ ਹਰਪ੍ਰੀਤ ਸਿੰਘ ਹੈੱਪੀ ਅਤੇ ਕਾਂਗਰਸੀ ਵਰਕਰ ਸਨੀ ਸਿੰਘ ‘ਤੇ ਹੋਏ ਕਥਿਤ ਹਮਲੇ ਦੇ ਮਾਮਲੇ ’ਚ ਪੁਲਿਸ ਨੇ ਜੇਕਰ ਮੁਲਜ਼ਮਾਂ ਖਿਲਾਫ਼ ਕੋਈ ਕਾਰਵਾਈ ਨਾਂ ਕੀਤਾ ਤਾਂ ਕਾਂਗਰਸੀ ਆਗੂ ਤੇ ਵਰਕਰ ਪੁਲਿਸ ਅਧਿਕਾਰੀਆਂ ਦੇ ਦਫਤਰਾਂ ਦਾ ਘਿਰਾਓ ਕਰਨਗੇ। ਇਹ ਪ੍ਰਗਟਾਵਾ ਅੱਜ ਇਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਇਸ ਮਾਮਲੇ ਦੀ ਸ਼ਿਕਾਇਤ ਸਰਹੱਦੀ ਰੇਂਜ ਦੇ ਆਈ.
ਅ
ਅੰਮ੍ਰਿਤਸਰ, ਤਰਨ ਤਾਰਨ ਤੇ ਕਪੂਰਥਲਾ ਦੇ ਮੁਲਾਜ਼ਮ ਕਰਨਗੇ ਮੰਤਰੀ ਈ. ਟੀ. ਓ. ਦਾ ਘਿਰਾਓ- ਨਰਿੰਦਰ ਸਿੰਘ
05-09-2026
ਅੰਮ੍ਰਿਤਸਰ, 4 ਸਤੰਬਰ (ਰੇਸ਼ਮ ਸਿੰਘ)- ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਅਟਾਰੀ ਦੇ ਸਰਪੰਚ ਹਰਪ੍ਰੀਤ ਸਿੰਘ ਹੈੱਪੀ ਅਤੇ ਕਾਂਗਰਸੀ ਵਰਕਰ ਸਨੀ ਸਿੰਘ ‘ਤੇ ਹੋਏ ਕਥਿਤ ਹਮਲੇ ਦੇ ਮਾਮਲੇ ’ਚ ਪੁਲਿਸ ਨੇ ਜੇਕਰ ਮੁਲਜ਼ਮਾਂ ਖਿਲਾਫ਼ ਕੋਈ ਕਾਰਵਾਈ ਨਾਂ ਕੀਤਾ ਤਾਂ ਕਾਂਗਰਸੀ ਆਗੂ ਤੇ ਵਰਕਰ ਪੁਲਿਸ ਅਧਿਕਾਰੀਆਂ ਦੇ ਦਫਤਰਾਂ ਦਾ ਘਿਰਾਓ ਕਰਨਗੇ। ਇਹ ਪ੍ਰਗਟਾਵਾ ਅੱਜ ਇਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਇਸ ਮਾਮਲੇ ਦੀ ਸ਼ਿਕਾਇਤ ਸਰਹੱਦੀ ਰੇਂਜ ਦੇ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੂੰ ਦੇਣ ਪੁੱਜੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ। ਸ: ਔਜਲਾ ਨੇ ਆਈ.ਜੀ. ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਸੰਸਦ ਮੈਂਬਰ ਔਜਲਾ ਨੇ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਹੈੱਪੀ ਨੇ ਦੋਸ਼ ਲਾਇਆ ਕਿ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਕੰਮ ਕਰਨ ਦੀ ਉਮੀਦ ਨਾਲ ਚੁਣਿਆ ਸੀ, ਪਰ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਅਤੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਕ ਮਾਮਲੇ ਵਿਚ ਉਨ੍ਹਾਂ ਨੂੰ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਪਹੁੰਚਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਡਰੋਨ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਨਸ਼ਿਆਂ ਦੀ ਖੇਪ ਨਾਲ ਜੁੜੇ ਲੋਕਾਂ ਖ਼ਿਲਾਫ਼ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ ਸਗੋਂ ਉਨ੍ਹਾਂ ’ਤੇ ਹੀ ਦਬਾਅ ਬਣਾਇਆ ਜਾਣ ਲੱਗਾ। ਸ: ਹੈੱਪੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੀਡੀਓ ਡਿਲੀਟ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਵੱਡੇ ਪੱਧਰ ’ਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਿਰਫ਼ ਹੇਠਲੇ ਪੱਧਰ ਦੇ ਇਕ ਵਿਅਕਤੀ ਖ਼ਿਲਾਫ਼ ਹੀ ਕਾਰਵਾਈ ਕੀਤੀ ਗਈ। ਸ: ਔਜਲਾ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਨੂੰ ਹੀ ਧਮਕੀਆਂ, ਹਮਲਿਆਂ ਅਤੇ ਦਬਾਅ ਦਾ ਸਾਹਮਣਾ ਕਰਨਾ ਪਵੇਗਾ ਤਾਂ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਉੱਠਣਾ ਸੁਭਾਵਿਕ ਹੈ। ਸੰਸਦ ਮੈਂਬਰ ਸ: ਔਜਲਾ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਵੀ ਜਲਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਅਤੇ ਪੰਜਾਬ ਦੌਰੇ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੀਤੇ ਜਾਣ ਦੀ ਸੰਭਾਵਨਾ ਹੈ।