05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮੌਕੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦਸਿਆ ਕਿ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮੌਕੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦਸਿਆ ਕਿ ਐੱਸ. ਆਈ. ਜਗਜੀਤ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਮੇਜਰ ਸਿੰਘ, ਏ.ਐੱਸ.ਆਈ. ਦਵਿੰਦਰ ਸਿੰਘ, ਹੌਲਦਾਰ ਪਵਨਦੀਪ ਸਿੰਘ ਅਤੇ ਸਿਪਾਹੀ ਮਨਜਿੰਦਰ ਸਿੰਘ ਵਲੋਂ ਭਾਈ ਮੰਝ ਸਾਹਿਬ ਰੋਡ ’ਤੇ ਨਾਕਾ ਲਗਾ ਕੇ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ ਉਪਰੰਤ ਗਸ਼ਤ ਦੌਰਾਨ ਇਕ ਨੌਜਵਾਨ ਜੋ ਪੈਂਦਲ ਆ ਰਿਹਾ ਸੀ। ਜਿਸ ਨੂੰ ਪੁਲਿਸ ਵਲੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਥਾਣਾ ਮੁੱਖੀ ਨੇ ਦੱਸਿਆ ਕਿ ਇਸ ਨੌਜਵਾਨ ਖਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੁਲਿਸ ਵਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਪ੍ਰਭਜੀਤ ਸਿੰਘ ਪ੍ਰਭ ਪੁੱਤਰ ਸੁਖਦੀਪ ਸਿੰਘ ਵਾਸੀ ਮੰਦਿਰ ਵਾਲੇ ਪਲਾਟ ਸੁਭਾਸ਼ ਕਲੋਨੀ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਸੰਘਰਸ਼ ਨੂੰ ਸਮਰਪਿਤ ਰਿਹਾ ਡੀ. ਸੀ. ਦਫ਼ਤਰ ਦੇ ਬਾਹਰ ਲੱਗਾ ਪੱਕਾ ਧਰਨਾ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਨੇ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਚਾਹ ਵਾਲੀਆਂ ਤਿੰਨ ਦੁਕਾਨਾਂ ’ਤੇ ਮਾਰੇ ਛਾਪੇ
Ad Position 24