05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁਲਾਜ਼ਮ ਸੰਘਰਸ਼ ਨੂੰ ਸਮਰਪਿਤ ਰਿਹਾ ਡੀ. ਸੀ. ਦਫ਼ਤਰ ਦੇ ਬਾਹਰ ਲੱਗਾ ਪੱਕਾ ਧਰਨਾ

ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਗਾਇਆ ਗਿਆ ਪੱਕਾ ਧਰਨਾ ਅੱਜ ਛੇਵੇਂ ਦਿਨ ਵੀ ਉਤਸ਼ਾਹ ਨਾਲ ਜਾਰੀ ਰਿਹਾ। ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਅਤੇ ਬਿਜਲੀ ਕਾਮਿਆਂ ਟੀ .

Ad Position 21
repet_subhas-goyals [Copy P29]
* ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਹੱਕਾਂ ’ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਕਿਸਾਨ-ਮੁਲਾਜ਼ਮ ਆਗੂ 05-09-2026
ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਗਾਇਆ ਗਿਆ ਪੱਕਾ ਧਰਨਾ ਅੱਜ ਛੇਵੇਂ ਦਿਨ ਵੀ ਉਤਸ਼ਾਹ ਨਾਲ ਜਾਰੀ ਰਿਹਾ। ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਅਤੇ ਬਿਜਲੀ ਕਾਮਿਆਂ ਟੀ . ਐੱਸ. ਯੂ. ਦੇ ਸੂਬਾ ਪ੍ਰਧਾਨ ਕਿਰਸਨ ਸਿੰਘ ਔਲਖ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਲਗਾਤਾਰ ਲੋਕ ਵਿਰੋਧੀ ਦਿਸ਼ਾ ਵੱਲ ਵਧ ਰਹੀਆਂ ਹਨ। ਕਿਸਾਨ ਆਗੂ ਬਘੇਲ ਸਿੰਘ ਨੇ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਫ਼ਸਲਾਂ ’ਤੇ ਕਾਨੂੰਨੀ ਗਾਰੰਟੀ ਵਾਲੀ ਐੱਮ.ਐੱਸ.ਪੀ., ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਸਮੇਤ ਹੋਰ ਮੰਗਾਂ ਦਾ ਹੱਲ ਕੀਤਾ ਜਾਣਾ ਜ਼ਰੂਰੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਭਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੁਲਾਜ਼ਮਾਂ ਦੇ ਬਕਾਇਆ ਵਿੱਤੀ ਲਾਭ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਨੂੰ ਟਕਰਾਅ ਦੀ ਨੀਤੀ ਛੱਡ ਕੇ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕਰਦੀਆਂ, ਉਦੋਂ ਤੱਕ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦਿਨ-ਰਾਤ ਪੱਕੇ ਧਰਨੇ ਜਾਰੀ ਰਹਿਣਗੇ।ਇਸ ਮੌਕੇ ਪ੍ਰਗਟ ਸਿੰਘ ਧਰਮਕੋਟ, ਬਾਬਾ ਰਾਜਨ ਸਿੰਘ, ਮਲਕੀਤ ਸਿੰਘ ਸਹਿੰਸਰਾ, ਮਨਜੀਤ ਸਿੰਘ ਬਾਸਰਕੇ ਏਟਕ, ਨਰਿੰਦਰ ਸਿੰਘ ਭਿੱਟੇਵੱਡ, ਕੰਵਲਜੀਤ ਸਿੰਘ ਟੀਐਸ ਯੂ, ਡਾ. ਪਰਮਿੰਦਰ ਸਿੰਘ ਪੰਡੋਰੀ, ਕੁਲਬੀਰ ਸਿੰਘ ਜੇਠੂਵਾਲ, ਕੁਲਦੀਪ ਸਿੰਘ ਨੰਗਲ, ਦਿਲਬਾਗ ਸਿੰਘ ਭਿੱਟੇਵੱਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸੁਲਤਾਨਵਿੰਡ ਵਲੋਂ ਚੋਰੀ ਕੀਤੀ ਆਲਟੋ ਕਾਰ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ
Ad Position 24