05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਥਾਣਾ ਸੁਲਤਾਨਵਿੰਡ ਵਲੋਂ ਚੋਰੀ ਕੀਤੀ ਆਲਟੋ ਕਾਰ ਸਮੇਤ ਨੌਜਵਾਨ ਕਾਬੂ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਕੀਤੀ ਗਈ ਆਲਟੋ ਕਾਰ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਨੂੰ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੋਲਡਨ ਗੇਟ ਨਿਊ ਅੰਮ੍ਰਿਤਸਰ ਨੇ ਸ਼ਿਰਕਤ ਦਰਜ ਕਰਵਾਈ ਸੀ ਕਿ ਉਹ ਆਪਣੀ ਆਲਟੋ ਕਾਰ ਨੰਬਰ ਪੀ.

Ad Position 21
repet_subhas-goyals [Copy P29]
ਥਾਣਾ ਸੁਲਤਾਨਵਿੰਡ ਵਲੋਂ ਬਰਾਮਦ ਕੀਤੀ ਚੋਰੀ ਵਾਲੀ ਆਲਟੋ ਕਾਰ। ਤਸਵੀਰ : ਗੁਰਨਾਮ ਸਿੰਘ ਬੁੱਟਰ 05-09-2026
ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਕੀਤੀ ਗਈ ਆਲਟੋ ਕਾਰ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਨੂੰ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੋਲਡਨ ਗੇਟ ਨਿਊ ਅੰਮ੍ਰਿਤਸਰ ਨੇ ਸ਼ਿਰਕਤ ਦਰਜ ਕਰਵਾਈ ਸੀ ਕਿ ਉਹ ਆਪਣੀ ਆਲਟੋ ਕਾਰ ਨੰਬਰ ਪੀ. ਬੀ. 02 ਬੀ. ਐੱਲ 0889 ਆਪਣੇ ਘਰ ਦੇ ਬਾਹਰ ਖੜ੍ਹੀ ਕੀਤੀ ਹੋਈ ਸੀ ਜਿਸ ਨੂੰ ਕੋਈ ਚੋਰੀ ਕਰਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸੇ ਸਬੰਧ ਵਿਚ ਏਐੱਸਆਈ ਵਿਕਰਮਜੀਤ ਸਿੰਘ ਨੇ ਕਿਸੇ ਖਾਸ ਮੁਖਬਰ ਦੀ ਇਤਲਾਹ ਤੇ ਕਾਰ ਚੋਰੀ ਕਰਨ ਵਾਲੇ ਨੌਜਵਾਨ ਨੂੰ ਆਲਟੋ ਕਾਰ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕਰਕੇ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਕਾਰ ਸਮੇਤ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਕਰਨਦੀਪ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਗੋਲਡਨ ਐਵੀਨਿਊ ਤਰਨ ਤਾਰਨ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਲਈ ਕਮਾਊ ਪੁੱਤ ਬਣੀ ਸਾਰਾਗੜ੍ਹੀ ਅਤੇ ਕੇਸਰੀ ਬਾਗ਼ ਪਾਰਕਿੰਗ ਅਗਲੀ ਖ਼ਬਰ ਮੁਲਾਜ਼ਮ ਸੰਘਰਸ਼ ਨੂੰ ਸਮਰਪਿਤ ਰਿਹਾ ਡੀ. ਸੀ. ਦਫ਼ਤਰ ਦੇ ਬਾਹਰ ਲੱਗਾ ਪੱਕਾ ਧਰਨਾ
Ad Position 24