ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਜੀਠਾ ਤੋਂ ਚੋਣ ਲੜਨ ਦਾ ਕੀਤਾ ਚੈਲੰਜ
ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਸੋਹੀਆਂ ਕਲਾਂ ਵਿਖੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜਨ ਦਾ ਖੁੱਲਾ ਚੈਲੰਜ ਕੀਤਾ ਅਤੇ ਕਿਹਾ ਕਿ ਮਜੀਠਾ ਤੋਂ ਕਿਸੇ ਹੋਰ ਉਮੀਦਵਾਰ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ, ਕਿਉਂਕਿ ਹਲਕੇ ਲੋਕਾਂ ਦੇ ਦਿਲਾਂ ਵਿਚ ਸ਼ੋ੍ਮਣੀ ਅਕਾਲੀ ਦਲ ਵੱਸਿਆ ਪਿਆ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਵੋਟਾਂ ਪਾਉਣਗੇ। ਬੀਤੀ ਸ਼ਾਮ ਪਿੰਡ ਸੋਹੀਆਂ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਬਲਾਕ ਸੰਮਤੀ ਮਜੀਠਾ ਤੋਂ ਚੋਣ ਜਿੱਤਣ ਵਾਲੀ ਮੌਜੂਦਾ ਮੈਂਬਰ ਬੀਬੀ ਮਨਪ੍ਰੀਤ ਕੌਰ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਏ, ਜਿਨ੍ਹਾਂ ਵਲੋਂ ਪਿੰਡ ਸੋਹੀਆਂ ਕਲਾਂ ਵਿਖੇ ਵੱਡਾ ਇਕੱਠ ਕੀਤਾ ਗਿਆ ਜਿਸ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਵਾਲੇ ਬਲਾਕ ਸੰਮਤੀ ਮੈਂਬਰ ਮਨਪ੍ਰੀਤ ਕੌਰ ਉਨ੍ਹਾਂ ਦੇ ਪਤੀ ਜੱਜਬੀਰ ਸਿੰਘ ਸਮੇਤ ਗੁਰਬੀਰ ਸਿੰਘ, ਨੰਬਰਦਾਰ ਗੁਰਦੀਪ ਸਿੰਘ, ਹਰਪਾਲ ਸਿੰਘ ਬਾਜਵਾ, ਸਰਬਜੀਤ ਮਸੀਹ, ਜ਼ੋਗਾ ਸਿੰਘ, ਬਿਕਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਤਾਪ ਸਿੰਘ, ਨੂੰ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਕਿਹਾ ਕਿ ਇਨ੍ਹਾਂ ਸਭਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਤ
ਤਰਲੋਚਨ ਸਿੰਘ।
05-09-2026
ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਸੋਹੀਆਂ ਕਲਾਂ ਵਿਖੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜਨ ਦਾ ਖੁੱਲਾ ਚੈਲੰਜ ਕੀਤਾ ਅਤੇ ਕਿਹਾ ਕਿ ਮਜੀਠਾ ਤੋਂ ਕਿਸੇ ਹੋਰ ਉਮੀਦਵਾਰ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ, ਕਿਉਂਕਿ ਹਲਕੇ ਲੋਕਾਂ ਦੇ ਦਿਲਾਂ ਵਿਚ ਸ਼ੋ੍ਮਣੀ ਅਕਾਲੀ ਦਲ ਵੱਸਿਆ ਪਿਆ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਵੋਟਾਂ ਪਾਉਣਗੇ। ਬੀਤੀ ਸ਼ਾਮ ਪਿੰਡ ਸੋਹੀਆਂ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਬਲਾਕ ਸੰਮਤੀ ਮਜੀਠਾ ਤੋਂ ਚੋਣ ਜਿੱਤਣ ਵਾਲੀ ਮੌਜੂਦਾ ਮੈਂਬਰ ਬੀਬੀ ਮਨਪ੍ਰੀਤ ਕੌਰ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਏ, ਜਿਨ੍ਹਾਂ ਵਲੋਂ ਪਿੰਡ ਸੋਹੀਆਂ ਕਲਾਂ ਵਿਖੇ ਵੱਡਾ ਇਕੱਠ ਕੀਤਾ ਗਿਆ ਜਿਸ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਵਾਲੇ ਬਲਾਕ ਸੰਮਤੀ ਮੈਂਬਰ ਮਨਪ੍ਰੀਤ ਕੌਰ ਉਨ੍ਹਾਂ ਦੇ ਪਤੀ ਜੱਜਬੀਰ ਸਿੰਘ ਸਮੇਤ ਗੁਰਬੀਰ ਸਿੰਘ, ਨੰਬਰਦਾਰ ਗੁਰਦੀਪ ਸਿੰਘ, ਹਰਪਾਲ ਸਿੰਘ ਬਾਜਵਾ, ਸਰਬਜੀਤ ਮਸੀਹ, ਜ਼ੋਗਾ ਸਿੰਘ, ਬਿਕਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਤਾਪ ਸਿੰਘ, ਨੂੰ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਕਿਹਾ ਕਿ ਇਨ੍ਹਾਂ ਸਭਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਮਜੀਠੀਆ ਨੇ ਅਗੇ ਕਿਹਾ ਕਿ ਪੰਜਾਬ ਵਿਚ ਡਰ ਅਤੇ ਦਬਾਅ ਦੀ ਰਾਜਨੀਤੀ ਚੱਲ ਰਹੀ ਹੈ ਪੁਲਿਸ ਦੇ ਡਰ ਨਾਲ ਵੋਟਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਨਣ ’ਤੇ ਇਨ੍ਹਾਂ ਸਭਨਾਂ ਪਾਸੋਂ ਕੀਤੀਆਂ ਧੱਕੇਸ਼ਾਹੀਆਂ ਦਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਮਜੀਠੀਆ ਦੇ ਨਾਲ ਕੁਲਜੀਤ ਸਿੰਘ ਬਰਾੜ, ਗਗਨਦੀਪ ਸਿੰਘ ਭਕਨਾ, ਜਥੇਦਾਰ ਸਰਬਜੀਤ ਸਿੰਘ ਸੁਪਾਰੀਵਿੰਡ, ਨੌਜਵਾਨ ਅਕਾਲੀ ਆਗੂ ਜੋਬਨਪ੍ਰੀਤ ਸਿੰਘ, ਮਾਸਟਰ ਬਲਰਾਜ ਸਿੰਘ, ਮਾਸਟਰ ਜਸਪਾਲ ਸਿੰਘ, ਰਸ਼ਪਾਲ ਸਿੰਘ ਗਿੱਲ, ਲਵਪ੍ਰੀਤ ਸਿੰਘ ਗਿੱਲ , ਪਲਵਿੰਦਰ ਸਿੰਘ, ਮੁਖਵੰਤ ਸਿੰਘ ਗਿੱਲ, ਹਰਿੰਦਰ ਸਿੰਘ ਕੈਰੋਂ, ਦਿਲਬਾਗ ਸਿੰਘ ਗਿੱਲ, ਅਮਰਪ੍ਰੀਤ ਸਿੰਘ, ਰਾਜਾ ਗਿੱਲ, ਮੰਨਾ ਕੰਬੋਜ਼, ਗੁਰਮੇਜ਼ ਸਿੰਘ, ਰੂੜ ਸਿੰਘ, ਨਿਰਮਲ ਸਿੰਘ ਦੋਧੀ, ਰਿਪੂ ਸੋਹੀ, ਮੁਖਤਾਰ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਰੰਧਾਵਾ, ਬੌਬੀ ਕੰਬੋਜ਼, ਅਜੀਤਪਾਲ ਸਿੰਘ, ਗੋਲਡੀ ਦਬੁਰਜੀ, ਤਲਵਿੰਦਰ ਸਿੰਘ ਦਬੁਰਜੀ, ਸੰਨੀ ਬੱਲ, ਜੁਗਰਾਜ ਸਿੰਘ, ਬਿਕਰਮਜੀਤ ਸਿੰਘ ਮੰਨਾ, ਦੀਪ ਸੋਹੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।