ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਰਚਨਾਤਮਕ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲੈ ਕੇ ਤਿਉਹਾਰ ਦੀ ਮਹੱਤਤਾ ਨੂੰ ਸਮਝਿਆ।
ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਰਚਨਾਤਮਕ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲੈ ਕੇ ਤਿਉਹਾਰ ਦੀ ਮਹੱਤਤਾ ਨੂੰ ਸਮਝਿਆ। ਸਮਾਗਮ ਦੀ ਸ਼ੁਰੂਆਤ ਸੁਰੀਲੇ ਗੀਤਾਂ ਅਤੇ ਮਨਮੋਹਕ ਨ੍ਰਿਤ ਪ੍ਰਸਤੁਤੀਆਂ ਨਾਲ ਹੋਈ। ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਇਕ ਸੁੰਦਰ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਭਜਨ ਜੈਮਿੰਗ ਨੇ ਪੂਰੇ ਮਾਹੌਲ ਨੂੰ ਭਗਤੀਮਈ ਅਤੇ ਖੁਸ਼ਨੁਮਾ ਬਣਾ ਦਿੱਤਾ। ਬੱਚਿਆਂ ਲਈ ਮਟਕੀ ਸਜਾਵਟ, ਬਾਂਸਰੀ ਸਜਾਵਟ, ਲੱਡੂ ਬਣਾਉਣ ਅਤੇ ਫੁੱਲਾਂ ਦੀ ਮਾਲਾ ਬਣਾਉਣ ਵਰਗੀਆਂ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਆਪਣੀ ਰਚਨਾਤਮਕਤਾ, ਕਲਪਨਾ ਸ਼ਕਤੀ ਅਤੇ ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਨੂੰ ਵਿਕਸਿਤ ਕੀਤਾ ਅਤੇ ਭਾਰਤੀ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਪ੍ਰਾਪਤ ਕੀਤਾ। ਸਕੂਲ ਪ੍ਰਿੰ: ਗੁਨੀਤਾ ਗਰੇਵਾਲ ਵਲੋਂ ਬੱਚਿਆਂ ਅਤੇ ਅਧਿਆਪਕਾਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਗਈ।